channel punjabi
International News USA

ਸ਼ਹੀਦ ਸੰਦੀਪ ਸਿੰਘ ਧਾਲੀਵਾਲ ਦੇ ਨਾਂ ‘ਤੇ ਰੱਖਿਆ ਡਾਕਖਾਨੇ ਦਾ ਨਾਂ , ਅਮਰੀਕੀ ਸੰਸਦ ਕਰੇਗੀ ਸਨਮਾਨਿਤ

ਸ਼ਹੀਦ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਂ ‘ਤੇ ਰੱਖਿਆ ਡਾਕਖਾਨੇ ਦਾ ਨਾਂ

ਪ੍ਰਤੀਨਿਧੀ ਸਭਾ ਨੇ ਉਨ੍ਹਾਂ ਦੇ ਨਾਂ ਤੇ ਰੱਖੇ ਬਿਲ ਨੂੰ ਸਰਬ ਸੰਮਤੀ ਨਾਲ ਕੀਤਾ ਪਾਸ

ਸ਼ਹੀਦ ਸੰਦੀਪ ਸਿੰਘ ਦੀ ਬਰਸੀ ਮੌਕੇ ਅਮਰੀਕੀ ਸਰਕਾਰ ਕਰੇਗੀ ਸਨਮਾਨਿਤ

ਵਾਸ਼ਿੰਗਟਨ : ਭਾਰਤੀ ਮੂਲ ਦੇ ਮਰਹੂਮ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਨੂੰ ਅਮਰੀਕੀ ਸੰਸਦ ਸਨਮਾਨਿਤ ਕਰੇਗੀ। ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਨੇ ਉਨ੍ਹਾਂ ਦੇ ਨਾਂ ‘ਤੇ ਹਿਊਸਟਨ ਵਿਚ ਇਕ ਡਾਕਖਾਨੇ ਦਾ ਨਾਂ ਰੱਖਣ ਸਬੰਧੀ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਹੈ। ‘ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫਿਸ ਐਕਟ’ ਸੈਨੇਟ ਤੋਂ ਪਾਸ ਹੋਣ ਪਿੱਛੋਂ ਦਸਤਖ਼ਤ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੋਲ ਜਾਏਗਾ। ਸ਼ਹੀਦ ਸੰਦੀਪ ਸਿੰਘ ਨੂੰ ਇਹ ਸਨਮਾਨ ਉਨ੍ਹਾਂ ਦੀ ਬਰਸੀ ਮੌਕੇ ਦਿੱਤੇ ਜਾਣ ਦੀ ਸੰਭਾਵਨਾ ਹੋ।

42 ਸਾਲਾਂ ਦੇ ਧਾਲੀਵਾਲ ਦੀ ਡਿਊਟੀ ਦੌਰਾਨ 27 ਸਤੰਬਰ, 2019 ਨੂੰ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਦੀ ਹਰ ਪਾਸੇ ਜ਼ੋਰਦਾਰ ਨਿਖੇਧੀ ਕੀਤੀ ਗਈ ਸੀ । ਜਿਸ ਦੇ ਹਰ ਵਰਗ ਦੇ ਲੋਕਾਂ ਨੇ ਇਸ ਨੂੰ ਬੇਹੱਦ ਮੰਦਭਾਗਾ ਅਤੇ ਦੁਖੱਦ ਆਖਿਆ ਸੀ।

ਅਕਤੂਬਰ 2019 ਵਿਚ ਮਹਿਲਾ ਐੱਮਪੀ ਲਿਜੀ ਫਲੈਚਰ ਦੀ ਅਗਵਾਈ ਵਿਚ ਦੋਵਾਂ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਟੈਕਸਾਸ ਦੇ ਪ੍ਰਤੀਨਿਧੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਇਕ ਬਿੱਲ ਪੇਸ਼ ਕੀਤਾ। ਫਲੈਚਰ ਨੇ ਕਿਹਾ ਕਿ ਧਾਲੀਵਾਲ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਇਸ ਬਿੱਲ ਨੂੰ ਪਾਸ ਕਰਵਾਉਣ ਵਿਚ ਯੋਗਦਾਨ ਦੇਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦੀ ਹਾਂ। ਜੇਕਰ ਰਾਸ਼ਟਰਪਤੀ ਟਰੰਪ ਇਸ ਬਿੱਲ ‘ਤੇ ਦਸਤਖ਼ਤ ਕਰ ਕੇ ਇਸ ਨੂੰ ਕਾਨੂੰਨ ਦਾ ਰੂਪ ਦੇ ਦਿੰਦੇ ਹਨ ਤਾਂ ਇਹ ਕਿਸੇ ਵੀ ਭਾਰਤੀ ਮੂਲ ਦੇ ਅਮਰੀਕੀ ਦੇ ਨਾਂ ‘ਤੇ ਦੂਜਾ ਡਾਕਖਾਨਾ ਹੋਵੇਗਾ।

ਇਸ ਤੋਂ ਪਹਿਲਾਂ ਸਾਲ 2006 ਵਿਚ ਦੱਖਣੀ ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ ਅਮਰੀਕੀ ਐੱਮਪੀ ਦਲੀਪ ਸਿੰਘ ਦੇ ਨਾਂ ‘ਤੇ ਇਕ ਡਾਕਖਾਨੇ ਦਾ ਨਾਂ ਰੱਖਿਆ ਗਿਆ ਸੀ। ਸ਼ਹੀਦ ਸੰਦੀਪ ਸਿੰਘ ਧਾਲੀਵਾਲ ਦੀ ਲੋਕਪ੍ਰਿਯਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਅੱਜ ਵੀ ਲੋਕੀਂ ਉਨ੍ਹਾਂ ਦੇ ਖੁਸ਼ਨੁਮਾ ਸੁਭਾਅ ਅਤੇ ਉਨ੍ਹਾਂ ਦੇ ਕੰਮ ਪ੍ਰਤੀ ਸਮਰਪਣ ਦੀਆਂ ਮਿਸਾਲਾਂ ਦਿੰਦੇ ਹਨ । ਸ਼ਹੀਦ ਸੰਦੀਪ ਸਿੰਘ ਸਮਾਜ ਸੇਵਾ ਵਿੱਚ ਵੀ ਲਗਾਤਾਰ ਆਪਣਾ ਯੋਗਦਾਨ ਪਾ ਰਹੇ ਸਨ ।

Related News

ਸੰਭਾਵਿਤ ਵਿਸਫੋਟਕ ਯੰਤਰ ਦੀ ਖੋਜ ਤੋਂ ਬਾਅਦ ਵੈਨਕੂਵਰ ਪੁਲਿਸ ਨੇ ਨਿਉਬ੍ਰਾਇਟਨ ਪਾਰਕ ਨੂੰ ਕੀਤਾ ਬੰਦ

Rajneet Kaur

ਟੋਰਾਂਟੋ ਵਿੱਚ ਪੁਲਿਸ ਵੱਲੋਂ ਇੱਕ ਵਿਅਕਤੀ ਉੱਤੇ ਚਲਾਈ ਗੋਲੀ ਦੇ ਮਾਮਲੇ ਦੀ ਜਾਂਚ ਐਸ.ਆਈ.ਯੂ. ਹਵਾਲੇ

Vivek Sharma

ਮੰਦਭਾਗੀ ਖ਼ਬਰ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 49 ਤੱਕ ਪੁੱਜੀ, ਪੰਜਾਬ ਵਿੱਚ ਮਚਿਆ ਹੜਕੰਪ !

Vivek Sharma

Leave a Comment