channel punjabi
Canada International News

ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੈਨੇਡਾ ਸਰਕਾਰ ਦਾ ਨਵਾਂ ਫ਼ਰਮਾਨ, ਵਿਦਿਆਰਥੀਆਂ ਦੀਆਂ ਆਸਾਂ ‘ਤੇ ਫਿਰਿਆ ਪਾਣੀ !

ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੈਨੇਡਾ ਸਰਕਾਰ ਨੇ ਨਿਯਮਾਂ ਵਿੱਚ ਕੀਤੀ ਤਬਦੀਲੀ

ਹੁਣ 30 ਅਪ੍ਰੈਲ 2021 ਤੱਕ ਕੋਈ ਵਿਦਿਆਰਥੀ ਨਹੀਂ ਜਾ ਸਕੇਗਾ ਕੈਨੇਡਾ

ਫ਼ਿਲਹਾਲ ਵਿਦਿਆਰਥੀਆਂ ਨੂੰ ਆਨਲਾਈਨ ਹੀ ਕਰਵਾਈ ਜਾਵੇਗੀ ਪੜ੍ਹਾਈ

ਕੈਲਗਰੀ : ਕੈਨੇਡਾ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਇਸ ਦਾ ਅਰਥ ਕੈਨੇਡਾ ਨਹੀਂ ਜਾ ਸਕਣਗੇ, ਕੈਨੇਡਾ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਹੀ ਕਰਨੀ ਪਵੇਗੀ ।
ਇਸ ਦਾ ਕਾਰਨ ਹੈ ਕਿ ਕੈਨੇਡਾ ਸਰਕਾਰ ਨੇ ਕੋਵਿਡ-19 ਕਾਰਨ ਨਿਯਮਾਂ ਵਿਚ ਕੁਝ ਤਬਦੀਲੀ ਕੀਤੀ ਹੈ।

ਇਸ ਸਾਲ ਕੈਨੇਡਾ ਵਿਚ ਪੜ੍ਹਾਈ ਕਰਨ ਵਾਸਤੇ ਦਾਖ਼ਲਾ ਲੈਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਅਲਿਜੀਬਿਲਟੀ ਸਬੰਧੀ 3 ਨਵੇਂ ਕਦਮਾਂ ਦਾ ਐਲਾਨ ਕੀਤਾ ਗਿਆ ਹੈ। ਕੋਵਿਡ-19 ਕਾਰਨ ਅਤੇ ਦੁਨੀਆ ਭਰ ਦੇ ਕਈ ਦੇਸ਼ਾਂ ਦੀਆਂ ਸਰਹੱਦਾਂ ਬੰਦ ਹੋਣ ਕਾਰਨ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪੋ-ਆਪਣੇ ਦੇਸ਼ਾਂ ਵਿਚ ਰਹਿ ਕੇ ਆਨਲਾਈਨ ਪੜ੍ਹਾਈ ਕਰਨੀ ਪੈ ਰਹੀ ਹੈ।

ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਮਹਿਕਮੇ ਵੱਲੋਂ 3 ਤਬਦੀਲੀਆਂ ਕੀਤੀਆਂ ਗਈਆਂ ਹਨ। ਹੁਣ ਅੰਤਰਰਾਸ਼ਟਰੀ ਵਿਦਿਆਰਥੀ 30 ਅਪ੍ਰੈਲ, 2021 ਤਕ ਆਪੋ ਆਪਣੇ ਦੇਸ਼ਾਂ ਵਿਚ ਰਹਿ ਕੇ ਪੜ੍ਹਾਈ ਕਰ ਸਕਦੇ ਹਨ ਤੇ ਉਨ੍ਹਾਂ ਦੇ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਾਸਤੇ ਨਿਰਧਾਰਤ ਟਾਈਮ ਵਿਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ ਪਰ ਉਨ੍ਹਾਂ ਦੇ ਕੋਰਸ ਦਾ 50 ਫ਼ੀਸਦੀ ਹਿੱਸਾ ਕੈਨੇਡਾ ਵਿਚ ਜ਼ਰੂਰ ਪੂਰਾ ਹੋਣਾ ਚਾਹੀਦਾ ਹੈ। ਜਿਨ੍ਹਾਂ ਵਿਦਿਆਰਥੀਆਂ ਕੋਲ 8 ਤੋਂ 12 ਮਹੀਨਿਆਂ ਦਾ ਕੋਰਸ ਹੈ ਜਿਹੜਾ ਇਸ ਸਾਲ ਮਈ ਤੋਂ ਸਤੰਬਰ ਦਰਮਿਆਨ ਸ਼ੁਰੂ ਹੋਣਾ ਸੀ ਤੇ ਉਹ ਇਸ ਦੌਰਾਨ ਕੈਨੇਡਾ ਨਹੀਂ ਆ ਸਕਦੇ ਤਾਂ ਵੀ ਉਨ੍ਹਾਂ ਨੂੰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਲਈ ਯੋਗ ਮੰਨਿਆ ਜਾਵੇਗਾ।।

ਜਿਹੜੇ ਵਿਦਿਆਰਥੀਆਂ ਨੇ ਇਸ ਸਾਲ ਮਈ ਤੋਂ ਸਤੰਬਰ ਵਾਸਤੇ ਕਿਸੇ ਵੀ ਪ੍ਰੋਗਰਾਮ ਵਿਚ ਦਾਖ਼ਲਾ ਲਿਆ ਸੀ ਅਤੇ ਉਹ 30 ਅਪ੍ਰੈਲ, 2021 ਤਕ ਆਨਲਾਈਨ ਹੀ ਪੜ੍ਹਾਈ ਕਰਦੇ ਹਨ ਅਤੇ ਇਕ ਤੋਂ ਜ਼ਿਆਦਾ ਐਲੀਜੀਬਲ ਪ੍ਰੋਗਰਾਮ ਪਾਸ ਕਰ ਜਾਂਦੇ ਹਨ ਉਨ੍ਹਾਂ ਨੂੰ ਪੋਸਟ ਗ੍ਰੈਜੂਏਟ ਵਰਕ ਪਰਮਿਟ ਲੈਣ ਵਾਸਤੇ ਆਪਣੇ ਪ੍ਰੋਗਰਾਮ ਦਾ ਪੂਰਾ ਸਮਾਂ ਜੋੜ ਕੇ ਅਪਲਾਈ ਕਰਨ ਦੀ ਆਗਿਆ ਹੋਵੇਗੀ। ਸ਼ਰਤ ਕੇਵਲ ਇਹੀ ਹੋਵੇਗੀ ਕਿ ਉਨ੍ਹਾਂ ਨੇ 50 ਫ਼ੀਸਦੀ ਕੋਰਸ ਕੈਨੇਡਾ ਵਿਚ ਰਹਿ ਕੇ ਪਾਸ ਕੀਤਾ ਹੋਵੇ।

Related News

ਕੈਨੇਡਾ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 98 ਹਜ਼ਾਰ ਤੋਂ ਹੋਈ ਪਾਰ

team punjabi

 ਕੈਨੇਡਾ ‘ਚ ਪੁਰਸ਼ਾਂ ਦੇ ਮੁਕਾਬਲੇ ਮਹਿਲਾਵਾਂ ਲਈ ਰੋਜ਼ਗਾਰ ਦੇ ਕਈ ਖੁੱਲ੍ਹੇ ਰਾਹ, ਅਗਸਤ ਦੇ ਮਹੀਨੇ 246,000 ਰੋਜ਼ਗਾਰ ਦੇ ਮੌਕੇ ਹੋਏ ਪੈਦਾ :ਸਟੈਟੇਸਟਿਕਸ ਕੈਨੇਡਾ

Rajneet Kaur

ਟੋਰਾਂਟੋ ਦੇ ਉੱਤਰੀ ਸਿਰੇ ਵੱਲ ਦਿਨ ਦਿਹਾੜੇ ਚੱਲੀ ਗੋਲੀ,12 ਸਾਲਾ ਲੜਕਾ ਗੰਭੀਰ ਰੂਪ ਵਿੱਚ ਜ਼ਖ਼ਮੀ, 17 ਸਾਲਾ ਲੜਕੇ ਦੀ ਹਾਲਤ ਨਾਜ਼ੁਕ

Rajneet Kaur

Leave a Comment