channel punjabi
Canada International News North America

ਕੈਨੇਡਾ ‘ਚ ਭਾਰਤੀ ਮੂਲ ਦੇ ਲੋਕਾਂ ਨੂੰ ਕੋਵਿਡ-19 ਕਾਰਨ ਭਾਰਤ ਜਾਣ ਲਈ ਵੀਜ਼ਾ ਪ੍ਰਾਪਤ ਕਰਨ ‘ਚ ਆ ਸਕਦੀਆਂ ਨੇ ਦਿੱਕਤਾਂ

ਕੋਵਿਡ-19 ਮਹਾਂਮਾਰੀ ਦੌਰਾਨ ਲੋਕਾਂ ਨੂੰ ਅਥਾਹ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ । ਖਾਸ ਕਰ ਇੱਕ ਦੇਸ਼ ਤੋਂ ਦੂਜੇ ਦੇਸ਼ ਤੱਕ ਟਰੈਵਲ ਕਰਨ ਵਿੱਚ ਕਾਫੀ ਪਰੇਸ਼ਾਨੀਆਂ ਦਰਪੇਸ਼ ਆਈਆਂ, ਕਿਉਕਿ ਭਾਰਤ ਸਮੇਤ ਬਹੁਤ ਸਾਰੇ ਮੁਲਕਾਂ ‘ਚ ਆਵਾਜਾਈ ‘ਤੇ ਪਾਬੰਦੀਆਂ ਲਗਾਈਆ ਗਈਆ। ਇਸੇ ਦੌਰਾਨ ਹੀ ਕੈਨੇਡਾ ਦੇ ਨਾਗਰਿਕਾਂ, ਜਿਨ੍ਹਾਂ ਵਿੱਚ ਭਾਰਤੀ ਮੂਲ ਦੇ ਲੋਕ ਵੀ ਸ਼ਾਮਿਲ ਹਨ, ਨੂੰ ਮੌਜੂਦਾ ਹਾਲਾਤਾਂ ਵਿੱਚ ਭਾਰਤ ਜਾਣ ਲਈ ਵੀਜਾ ਪ੍ਰਾਪਤ ਕਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨਵਾਂ ਵੀਜ਼ਾ ਪ੍ਰਾਪਤ ਕਰਨਾ ਔਖਾ ਹੋ ਗਿਆ ਹੈ ਕਿਉਂਕਿ ਭਾਰਤ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਹਾਲ ਹੀ ਵਿੱਚ ਵੀਜ਼ਾ ਜਾਰੀ ਕਰਨ ਦੀਆਂ ਸੇਵਾਵਾਂ ਨੂੰ ਸੀਮਤ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਵੀਜ਼ਾ ਅਧਿਕਾਰੀ ਵੀਜ਼ਾ ਅਰਜ਼ੀਆਂ ਦੀ ਪੜਤਾਲ ਕਰਦੇ ਹਨ ਅਤੇ ਜੇਕਰ ਬਿਨੈਕਾਰ ਭਾਰਤ ਜਾਣ ਦੇ ਕਾਰਨਾਂ ਨੂੰ ਸਪੱਸ਼ਟ ਨਹੀਂ ਕਰ ਸਕਦੇ, ਤਾਂ ਸੰਭਾਵਨਾ ਹੋ ਜਾਂਦੀ ਹੈ ਕਿ ਕੋਵਿਡ-19 ਦੀਆਂ ਪਾਬੰਦੀਆਂ ਕਾਰਨ ਅਧਿਕਾਰੀਆਂ ਵਲੋਂ ਵੀਜਾ ਅਰਜ਼ੀ ਠੁਕਰਾ ਦਿੱਤੀ ਜਾਵੇ।

ਭਾਰਤ ਵਿੱਚ ਸੈਰ ਕਰਨ ਜਾਣ ਦੀ ਮਨਾਹੀ ਹੈ ਜਿਸ ਕਰਕੇ ਟੂਰਿਸਟ ਅਤੇ ਈ-ਵੀਜ਼ਾ ਅਜੇ ਬਹਾਲ ਨਹੀਂ ਕੀਤੇ ਗਏ ਹਨ।

Related News

100th DAY OF KISAN ANDOLAN: ਕਿਸਾਨ ਮਹਾਂਪੰਚਾਇਤ ਅੱਜ ਉੱਤਰ ਪ੍ਰਦੇਸ਼ ‘ਚ ਅਲਾਪੁਰ ਦੇ ਤਪਲ ਵਿਖੇ

Vivek Sharma

ਟਰੂਡੋ ਸਰਕਾਰ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰਾਨ ਫੂਡ ਬੈਂਕਾਂ ਲਈ 100 ਮਿਲੀਅਨ ਡਾਲਰ ਦੇਣ ਦਾ ਕੀਤਾ ਐਲਾਨ

Rajneet Kaur

ਕੈਨੇਡਾ ਦੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡੀ ਸਲਾਹ, ਹਾਲੇ ਨਾ ਆਓ ਕੈਨੇਡਾ !

Vivek Sharma

Leave a Comment