channel punjabi
Canada International News North America

ਕੈਨੇਡਾ ਸਰਕਾਰ ਦੇ ਰੈਫਰੈਂਡਮ ਵਾਲੇ ਫ਼ੈਸਲੇ ਦਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ

ਰੈਫਰੈਂਡਮ ਦੇ ਨਤੀਜਿਆਂ ਨੂੰ ਮਾਨਤਾ ਨਹੀਂ ਦੇਵੇਗੀ ਕੈਨੇਡਾ ਸਰਕਾਰ

CM ਕੈ.ਅਮਰਿੰਦਰ ਸਿੰਘ ਨੇ ਕੈਨੇਡਾ ਸਰਕਾਰ ਦੇ ਫੈਸਲੇ ਦਾ ਕੀਤਾ ਸਵਾਗਤ

ਦੂਸਰੇ ਦੇਸ਼ ਵੀ ਕੈਨੇਡਾ ਵੱਲੋਂ ਪੇਸ਼ ਮਿਸਾਲ ਦਾ ਪਾਲਣ ਕਰਨਗੇ : ਕੈਪਟਨ

ਓਟਾਵਾ/ਚੰਡੀਗੜ੍ਹ : ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਖ਼ਾਲਿਸਤਾਨ ਸਮਰਥਕ ਸਿੱਖ-ਫਾਰ ਜਸਟਿਸ (ਐੱਸ.ਐੱਫ.ਜੇ.) ਵਲੋਂ ਕਰਵਾਏ ਜਾ ਰਹੇ ਪੰਜਾਬ 2020 ਰੈਫਰੈਂਡਮ ਦੇ ਨਤੀਜਿਆਂ ਨੂੰ ਮਾਨਤਾ ਨਹੀਂ ਦੇਵੇਗੀ। ਇਕ ਨਿਜੀ ਅਖ਼ਬਾਰ ਨੂੰ ਭੇਜੇ ਗਏ ਬਿਆਨ ਵਿਚ ਕੈਨੇਡਾ ਨੇ ਇਸ ਸਥਿਤੀ ਨੂੰ ਪਹਿਲੀ ਵਾਰ ਸਪੱਸ਼ਟ ਕੀਤਾ ਹੈ।

ਕੈਨੇਡਾ ਦੇ ਵਿਦੇਸ਼ ਮਹਿਕਮੇ ਦੇ ਇਕ ਬੁਲਾਰੇ ਨੇ ਨਵੰਬਰ ਮਹੀਨੇ ਹੋਣ ਵਾਲੇ ਜਨਮਤ ਸੰਗ੍ਰਹਿ ਬਾਰੇ ਕੈਨੇਡੀਅਨ ਸਰਕਾਰ ਦੇ ਰੁਖ਼ ਬਾਰੇ ਨਿਜੀ ਅਖਬਾਰ ਦੇ ਸਵਾਲਾਂ ਦੇ ਈ-ਮੇਲ ਜਵਾਬ ਵਿਚ ਕਿਹਾ,”ਕੈਨੇਡਾ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕਰਦਾ ਹੈ। ਕੈਨੇਡਾ ਸਰਕਾਰ ਰੈਫਰੈਂਡਮ ਨੂੰ ਮਾਨਤਾ ਨਹੀਂ ਦੇਵੇਗੀ।”

ਬੁਲਾਰੇ ਨੇ ਇਹ ਵੀ ਕਿਹਾ ਕਿ ਕੈਨੇਡਾ ਅਤੇ ਭਾਰਤ ਵਿਚਕਾਰ ਦੁਵੱਲੇ ਸਬੰਧ ਕੈਨੇਡਾ ਸਰਕਾਰ ਦੀ ਪਹਿਲੀ ਤਰਜੀਹ ਹੈ।

ਕੈਨੇਡਾ ਸਰਕਾਰ ਦੇ ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ । ਕੈਪਟਨ ਨੇ ਖਾਲਿਸਤਾਨ ਪੱਖੀ ਸਮੂਹ ਸਿੱਖ ਫਾਰ ਜਸਟਿਸ (SFJ) ਵੱਲੋਂ ਕਰਵਾਏ ਜਾ ਰਹੇ ‘ਰੈਫਰੈਂਡਮ 2020’ ਦੇ ਨਤੀਜਿਆਂ ਨੂੰ ਮਾਨਤਾ ਨਾ ਦੇਣ ਲਈ ਕੈਨੇਡਾ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੂਸਰੇ ਦੇਸ਼ ਵੀ ਕੈਨੇਡਾ ਵੱਲੋਂ ਪੇਸ਼ ਕੀਤੀ ਇਸ ਮਿਸਾਲ ਦਾ ਪਾਲਣ ਕਰਨਗੇ ਅਤੇ ਵੱਖਵਾਦੀ ‘ਰੈਫਰੈਂਡਮ 2020’ ਨੂੰ ਰੱਦ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਜਸਟਿਨ ਟਰੂਡੋ ਸਰਕਾਰ ਵੱਲੋਂ ਇਸ ਮੁੱਦੇ ‘ਤੇ ਲਿਆ ਗਿਆ ਸਪੱਸ਼ਟ ਰੁਖ ਮਿਸਾਲੀ ਹੈ ਅਤੇ ਹੋਰ ਮੁਲਕਾਂ ਅਤੇ ਸਰਕਾਰਾਂ ਨੂੰ ਵੀ ਐਸਐਫਜੇ ਵਿਰੁੱਧ ਖੁੱਲ੍ਹ ਕੇ ਸਾਹਮਣੇ ਆਉਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵੱਖਵਾਦੀ SFJ ਦਾ ਖੁੱਲ੍ਹੇਆਮ ਵਿਰੋਧ ਕਰਨ ਵਿੱਚ ਅਸਫ਼ਲ ਰਹਿਣਾ ਕਿਸੇ ਵੀ ਦੇਸ਼ ਲਈ ਖ਼ਤਰਨਾਕ ਮਿਸਾਲ ਕਾਇਮ ਕਰ ਸਕਦਾ ਹੈ। ਜੋ ਸੁਤੰਤਰ ਤੌਰ ‘ਤੇ ਵੱਖਵਾਦੀ ਗਤੀਵਿਧੀਆਂ ਦਾ ਪ੍ਰਚਾਰ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਜਸਟਿਨ ਟਰੂਡੋ ਦੇ ਕੈਨੇਡਾ ਦੇ ਦੁਬਾਰਾ ਪ੍ਰਧਾਨ ਮੰਤਰੀ ਬਣਨ ‘ਤੇ ਭਾਰਤ ਨੇ ਕੈਨੇਡਾ ਨੂੰ ਦੋ-ਟੁੱਕ ਸ਼ਬਦਾਂ ਵਿਚ ਸਾਫ ਕਰ ਦਿੱਤਾ ਸੀ ਕਿ ਖਾਲਿਸਤਾਨ ਦਾ ਮੁੱਦਾ ਦੋਹਾਂ ਦੇਸ਼ਾਂ ਦੇ ਆਪਸੀ ਰਿਸ਼ਤਿਆਂ ‘ਤੇ ਅਸਰ ਪਾ ਰਿਹਾ ਹੈ ਅਤੇ ਭਾਰਤ ਹੁਣ ਕੈਨੇਡਾ ਤੋਂ ਇਸ ਮਾਮਲੇ ਵਿਚ ਸਹੀ ਕਦਮ ਚੁੱਕਣ ਦੀ ਉਮੀਦ ਕਰਦਾ ਹੈ। ਇਸ ਸਬੰਧੀ ਕੈਨੇਡਾ ਡਿਪਲੋਮੈਟਿਕ ਪੱਧਰ ‘ਤੇ ਭਾਰਤ ਨੂੰ ਹੁਣ ਤੱਕ ਭਰੋਸਾ ਦਿੰਦਾ ਆ ਰਿਹਾ ਸੀ ਅਤੇ ਹੁਣ ਪਹਿਲੀ ਵਾਰ ਕੈਨੇਡਾ ਨੇ ਇਸ ਸੰਬੰਧ ਵਿੱਚ ਵੱਡਾ ਬਿਆਨ ਦਿੱਤਾ ਹੈ।

Related News

ਬੀ.ਸੀ ‘ਚ ਜਨਤਕ ਆਵਾਜਾਈ ਕਰਨ ਵਾਲਿਆਂ ਲਈ ਮਾਸਕ ਪਹਿਨਣਾ ਹੋਇਆ ਲਾਜ਼ਮੀ

Rajneet Kaur

ਵੈਲੰਨਟਾਈਨ ਡੇਅ: ਆਪਣੇ ਅਜ਼ੀਜ਼ਾਂ ਨੂੰ ਤੋਹਫੇ ਦੇਣ ਲਈ ਸਸਕੈਟੂਨ ਦੇ ਬਜ਼ਾਰਾਂ ‘ਚ ਲੱਗੀਆਂ ਰੋਣਕਾਂ

Rajneet Kaur

ਬਹੁਚਰਚਿਤ ਕਾਲ ਸੈਂਟਰ ਘੋਟਾਲਾ : ਦੋ ਵਿਅਕਤੀਆਂ ਵਿਰੁੱਧ ਜਾਰੀ ਹੋਏ ਵਾਰੰਟ

Vivek Sharma

Leave a Comment