channel punjabi
Canada News North America

ਬਰੈਂਪਟਨ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਸਟੱਡੀ ਵੀਜ਼ਾ ਤੇ ਗਿਆ ਸੀ ਕੈਨੇਡਾ

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

ਬਟਾਲਾ ਦਾ ਵਸਨੀਕ ਦੱਸਿਆ ਜਾ ਰਿਹਾ ਹੈ ਨੌਜਵਾਨ

ਬਰੈਂਪਟਨ ‘ਚ ਲੁਟੇਰਿਆਂ ਨੇ ਕੀਤਾ ਕਾਤਲਾਨਾ ਹਮਲਾ

ਪੜ੍ਹਾਈ ਕਰਨ ਦਾ ਵੀਜ਼ਾ ਲੈ ਕੇ ਗਿਆ ਸੀ ਕੈਨੇਡਾ

ਬਟਾਲਾ ‘ਚ ਛਾਈ ਸੋਗ ਦੀ ਲਹਿਰ

ਬਰੈਂਪਟਨ : ਪੰਜਾਬ ਤੋਂ ਸਟੱਡੀ ਵੀਜ਼ਾ ਲੈ ਕੇ ਕੈਨੇਡਾ ਪਹੁੰਚੇ ਨੌਜਵਾਨਾਂ ‘ਤੇ ਹਮਲਿਆਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਨੇ । ਤਾਜ਼ਾ ਮਾਮਲਾ ਬਰੈਂਪਟਨ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਇੱਕ ਪੰਜਾਬੀ ਨੌਜਵਾਨ ਤੇ ਕਾਤਲਾਨਾ ਹਮਲਾ ਕਰਕੇ ਉਸ ਦੀ ਜਾਨ ਲੈ ਲਈ।

ਮ੍ਰਿਤਕ ਨੌਜਵਾਨ ਦਾ ਨਾਮ ਸੁਰਜਦੀਪ ਹੈ ਜਿਹੜਾ ਬਟਾਲਾ ਦਾ ਵਸਨੀਕ ਦੱਸਿਆ ਜਾ ਰਿਹਾ ਹੈ , ਉਹ ਸਟਡੀ ਵੀਜ਼ਾ ‘ਤੇ ਤਿੰਨ ਸਾਲ ਪਹਿਲਾਂ ਕੈਨੇਡਾ ਪਹੁੰਚਿਆ ਸੀ । ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਗੁਰਮੀਤ ਸਿੰਘ ਨਿਵਾਸੀ ਬਟਾਲਾ ਨੇ ਦੱਸਿਆ ਕਿ ਉਸ ਦੇ ਚਚੇਰੇ ਭਰਾ ਕੰਵਲਜੀਤ ਸਿੰਘ ਪਟਵਾਰੀ, ਨਿਵਾਸੀ ਗ੍ਰੇਟਰ ਕੈਲਾਸ਼ ਕਾਲੋਨੀ ਦਾ ਬੇਟਾ ਸੁਰਜਦੀਪ ਸਿੰਘ 3 ਸਾਲ ਪਹਿਲਾਂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ 4 ਸਾਲ ਦੇ ਸਟੱਡੀ ਵੀਜ਼ਾ ‘ਤੇ ਗਿਆ ਸੀ

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਸੁਰਜਦੀਪ ਸਿੰਘ ਸਵੇਰੇ ਕੈਨੇਡਾ ਦੇ ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਵਾਪਸ ਜਾ ਰਿਹਾ ਸੀ ਕਿ ਰਸਤੇ ਵਿਚ ਹਥਿਆਰਬੰਦ ਬਦਮਾਸ਼ਾਂ ਨੇ ਉਸ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਤੇ ਉਸ ਦਾ ਪਰਸ ਤੇ ਮੋਬਾਇਲ ਖੋਹ ਕੇ ਫਰਾਰ ਹੋ ਗਏ। ਮੰਦਭਾਗੀ ਖਬਰ ਮਿਲਣ ਤੋਂ ਬਾਅਦ ਬਟਾਲਾ ਵਿੱਚ ਸੋਗ ਦੀ ਲਹਿਰ ਹੈ।

Related News

ਜਾਰਜੀਆ ‘ਚ ਬਾਇਡਨ ਨੇ ਹਾਸਲ ਕੀਤੀ ਜਿੱਤ

Rajneet Kaur

ਇਮੀਗਰੇਸ਼ਨ ਕੰਪਨੀ ਚਲਾਉਣ ਵਾਲੇ ਪੰਜਾਬੀ ਜੋੜੇ ’ਤੇ ਧੋਖਾਧੜੀ ਦੇ ਦੋਸ਼ਾਂ ਹੇਠ ਕੇਸ ਦਰਜ

Vivek Sharma

ਕੈਨੇਡਾ : ਲੋਕਾਂ ਵੱਲੋਂ ਮਾਸਕ ਵਿਰੁੱਧ ਰੈਲੀਆਂ ਸ਼ੁਰੂ, ‘ਲੋਕ ਫੈਸਲਾ ਕਰਨ ਮਾਸਕ ਪਾਉਣਾ ਚਾਹੁੰਦੇ ਹਨ ਕੇ ਨਹੀਂ ‘

Rajneet Kaur

Leave a Comment