channel punjabi
International News

ਮਹਾਰਾਜਾ ਰਣਜੀਤ ਸਿੰਘ ਦੇ ਪੋਤਰੇ ਦਾ ਮਹਿਲ ਵੇਚਣ ਦੀ ਤਿਆਰੀ !

ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਦਾ ਲੰਡਨ ’ਚ ਵਿਕੇਗਾ ਮਹਿਲ

ਦਲੀਪ ਸਿੰਘ ਦੇ ਪੁੱਤਰ ਵਿਕਟਰ ਦਾ ਜਨਮ 1866 ’ਚ ਲੰਡਨ ਵਿਖੇ ਹੋਇਆ

ਸਿੱਖ ਰਾਜ ਦੇ ਆਖਰੀ ਸੁਲਤਾਨ ਸਨ ਮਹਾਰਾਜਾ ਦਲੀਪ ਸਿੰਘ

ਮਹਿਲ ਲਈ ਰਿਜ਼ਰਵ ਕੀਮਤ 1.55 ਕਰੋੜ ਬ੍ਰਿਟਿਸ਼ ਪੌਂਡ ਰੱਖੀ ਗਈ


ਵਿਕਟਰ ਜੇ ਦਲੀਪ ਸਿੰਘ ਦੇ ਮਹਿਲ ਦਾ ਅੰਦਰ ਦਾ ਦ੍ਰਿਸ਼

ਲੰਡਨ : ਸਿੱਖ ਸਿੱਖ ਰਾਜ ਦੇ ਆਖਰੀ ਸੁਲਤਾਨ, ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਵਿਕਟਰ ਅਲਬਰਟ ਜੇਯ ਦਲੀਪ ਸਿੰਘ ਦਾ ਲੰਡਨ ਵਿਖੇ ਬਣਿਆ ਮਹਿਲ ਵਿਕਣ ਲਈ ਤਿਆਰ ਹੈ। ਮਹਿਲ ਦੀ ਵਿਕਰੀ ਲਈ ਰਿਜ਼ਰਵ ਕੀਮਤ 1.55 ਕਰੋੜ ਬ੍ਰਿਟਿਸ਼ ਪੌਂਡ ਰੱਖੀ ਗਈ ਹੈ। ਮਹਾਰਾਜਾ ਰਣਜੀਤ ਸਿੰਘ ਦਾ ਛੋਟਾ ਪੁੱਤਰ ਦਲੀਪ ਸਿੰਘ ਸਿੱਖ ਰਾਜ ਦਾ ਆਖਰੀ ਮਹਾਰਾਜਾ ਸੀ। ਦੱਸਣਾ ਬਣਦਾ ਹੈ ਕਿ ਪੰਜਾਬ ਦੀ ਹਕੂਮਤ ਬ੍ਰਿਟਿਸ਼ ਰਾਜ ਅਧੀਨ ਆਉਣ ਮਗਰੋਂ ਦਲੀਪ ਸਿੰਘ ਨੂੰ ਇੰਗਲੈਂਡ ’ਚ ਜਲਾਵਤਨੀ ਦਾ ਜੀਵਨ ਬਤੀਤ ਕਰਨਾ ਪਿਆ ਸੀ। ਦਲੀਪ ਸਿੰਘ ਦੇ ਪੁੱਤਰ ਵਿਕਟਰ ਦਾ 1866 ’ਚ ਲੰਡਨ ’ਚ ਜਨਮ ਹੋਇਆ ਸੀ ਅਤੇ ਮਹਾਰਾਣੀ ਵਿਕਟੋਰੀਆ ਨੇ ਉਸ ਨੂੰ ਆਪਣੀ ਛੱਤਰ ਛਾਇਆ ਹੇਠ ਲੈ ਲਿਆ ਸੀ। ਕਈ ਸਾਲਾਂ ਬਾਅਦ ਉਸ ਨੇ ਕੋਵੈਂਟਰੀ ਦੇ 9ਵੇਂ ਅਰਲ ਦੀ ਧੀ ਲੇਡੀ ਐਨ ਕੋਵੈਂਟਰੀ ਨਾਲ ਵਿਆਹ ਕਰਵਾਇਆ ਸੀ ਜਿਸ ਮਗਰੋਂ ਬ੍ਰਿਟਿਸ਼ ਅਧਿਕਾਰੀਆਂ ਨੇ ਦੱਖਣ-ਪੱਛਮ ਕੇਨਸਿੰਗਟਨ ਦੇ ‘ਦਿ ਲਿਟਿਲ ਬੋਲਟਨਜ਼’ ਇਲਾਕੇ ’ਚ ਉਸ ਨੂੰ ਲੀਜ਼ ’ਤੇ ਮਹਿਲ ਦੇ ਦਿੱਤਾ ਸੀ।

ਮਹਾਰਾਜਾ ਰਣਜੀਤ ਸਿੰਘ ਦਾ ਪੋਤਰਾ ਵਿਕਟਰ ਜੇ. ਦਲੀਪ ਸਿੰਘ

ਮਹਿਲ ਦੀ ਵਿਕਰੀ ਦਾ ਪ੍ਰਬੰਧ ਕਰ ਰਹੇ ਬਿਊਸ਼ੈਪ ਅਸਟੇਟ ਦੇ ਐੱਮਡੀ ਜੈਰੇਮੀ ਗੀ ਨੇ ਕਿਹਾ ਕਿ ਲਾਹੌਰ ਦੇ ਜਲਾਵਤਨ ਸਾਬਕਾ ਸ਼ਹਿਜ਼ਾਦੇ ਦਾ 5613 ਸਕੁਏਅਰ ਫੁੱਟ ਦਾ ਮਹਿਲ ਖੁੱਲ੍ਹਾ-ਡੁੱਲਾ ਹੈ ਅਤੇ ਇਸ ਦੇ ਪਿੱਛੇ 52 ਫੁੱਟ ਦਾ ਬਾਗ ਹੈ। 1868 ’ਚ ਮਹਿਲ ਦਾ ਕੰਮ ਮੁਕੰਮਲ ਹੋਣ ਮਗਰੋਂ ਇਸ ਨੂੰ ਈਸਟ ਇੰਡੀਆ ਕੰਪਨੀ ਨੇ ਖ਼ਰੀਦ ਲਿਆ ਸੀ। ਕੰਪਨੀ ਨੇ ਇਹ ਮਹਿਲ ਦਲੀਪ ਸਿੰਘ ਦੇ ਪਰਿਵਾਰ ਨੂੰ ਕਾਲੀ ਮਿਰਚ ਦੇ ਬਦਲੇ ’ਚ ਲੀਜ਼ ’ਤੇ ਦੇ ਦਿੱਤਾ ਸੀ। ਸ਼ਾਹੀ ਪਰਿਵਾਰ ਕੋਲ ਵਿੰਬਲਡਨ ਅਤੇ ਰੋਇਹੈਂਪਟਨ ’ਚ ਵੀ ਸੰਪਤੀਆਂ ਸਨ। ਉਨ੍ਹਾਂ ਕੋਲ ਪੂਰਬੀ ਇੰਗਲੈਂਡ ਦੇ ਸਫੋਲਕ ’ਚ 17 ਹਜ਼ਾਰ ਏਕੜ ਰਕਬੇ ’ਚ ਮਹਿਲ ਐਲਵੇਡਨ ਹਾਲ ਵੀ ਸੀ।

Related News

ਓਨਟਾਰੀਓ ਵਿੱਚ ਐਤਵਾਰ ਨੂੰ ਨਾਵਲ ਕੋਰੋਨਾ ਵਾਇਰਸ ਦੇ 977 ਨਵੇਂ ਕੇਸ ਸਾਹਮਣੇ ਆਏ, 9 ਮੌਤਾਂ

Rajneet Kaur

ਪਿਛਲੇ ਮਹੀਨੇ ਲਿਨ ਵੈਲੀ ਲਾਇਬ੍ਰੇਰੀ ‘ਤੇ ਛੁਰਾ ਮਾਰਨ ਵਾਲੇ ਹਮਲਿਆਂ ਦੇ ਪੀੜਤਾਂ ਦੀ ਸਹਾਇਤਾ ਲਈ ਉੱਤਰੀ ਵੈਨਕੂਵਰ ਦੀ ਵਸਨੀਕ ਕੈਟੀ ਹੌਕ ਨੇ ਕੀਤੀ ਮਿੱਠੀ ਪਹਿਲ

Rajneet Kaur

ਕਿਸਾਨ ਜਥੇਬੰਦੀਆਂ ਕਾਨੂੰਨ ਰੱਦ ਕਰਨ ਦੀ ਮੰਗ ‘ਤੇ ਹੀ ਸਰਕਾਰ ਨਾਲ ਕਰਨਗੀਆਂ ਗੱਲਬਾਤ, ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨ ਦਾ ਐਲਾਨ

Vivek Sharma

Leave a Comment