channel punjabi
International News

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੀਐਮ ਮੋਦੀ ਨੂੰ ਦਿੱਤੀ ਜਨਮਦਿਨ ਦੀ ਵਧਾਈ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 70ਵੇਂ ਜਨਮ ਦਿਵਸ ‘ਤੇ ਵਧਾਈ ਦਿੱਤੀ। ਟਰੰਪ ਨੇ ਆਪਣੇ ਟਵਿਟਰ ਹੈਂਡਲ ਰਾਹੀਂ PM ਮੋਦੀ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਹਨਾਂ ਨੂੰ ਮਹਾਨ ਆਗੂ ਅਤੇ ਆਪਣਾ ਸੱਚਾ ਸਾਥੀ ਦੱਸਿਆ।

ਟਰੰਪ ਨੇ ਟਵਿਟਰ ਤੇ ਪੀਐਮ ਮੋਦੀ ਨਾਲ ਆਪਣੀ ਇਕ ਤਸਵੀਰ ਵੀ ਸਾਂਝੀ ਕੀਤੀ, ਜਿਹੜੀ ਉਨ੍ਹਾਂ ਦੀ ਭਾਰਤ ਦੌਰੇ ਦੇ ਸਮੇਂ ਦੀ ਹੈ।

ਦੱਸਣਯੋਗ ਹੈ ਕਿ ਰਾਸ਼ਟਰਪਤੀ ਚੋਣਾਂ ਦੇ ਮੱਦੇਨਜ਼ਰ ਡੋਨਾਲਡ ਟਰੰਪ ਆਪਣੀ ਦੂਜੀ ਪਾਰੀ ਨੂੰ ਪੱਕਾ ਕਰਨ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ। ਇਸੇ ਲਈ ਉਹ ਭਾਰਤੀ-ਅਮਰੀਕੀਆਂ ਦਾ ਵਿਸ਼ਵਾਸ ਜਿੱਤਣ ਲਈ ਜੀ ਤੋੜ ਕੋਸ਼ਿਸ਼ਾਂ ਕਰ ਰਹੇ ਹਨ ।
ਉਧਰ ਵਿਰੋਧੀ ਧਿਰ ਦੇ ਜੋ ਬਿਡੇਨ ਵੀ ਅਮਰੀਕਾ ਵਿਚ ਵੱਸਦੇ ਭਾਰਤੀਆਂ ਦਾ ਸਮਰਥਨ ਹਾਸਲ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੇ। ਉਹ ਭਾਰਤੀ-ਅਮਰੀਕੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਤਾਂ ਜੋ ਉਨ੍ਹਾਂ ਦਾ ਸਮਰਥਨ ਹਾਸਲ ਕਰਕੇ ਨਵਾਂ ਇਤਿਹਾਸ ਸਿਰਜਿਆ ਜਾ ਸਕੇ ।

Related News

BIG NEWS : ਹੁਣ ਕੈਨੇਡਾ ਦੀ ਉਪ-ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੂੰ ਕੋਰੋਨਾ ਹੋਣ ਦੀ ਸੰਭਾਵਨਾ ! ਫ੍ਰੀਲੈਂਡ ਨੇ ਖ਼ੁਦ ਨੂੰ ਕੀਤਾ ਕੁਆਰੰਟੀਨ

Vivek Sharma

ਅਮਰੀਕਾ ਵਿੱਚ ਨਹੀਂ ਰੁਕ ਰਿਹਾ ਕੋਰੋਨਾ ਵਾਇਰਸ ਦਾ ਕਹਿਰ

Vivek Sharma

ਹਰ ਹਫਤੇ ਕੋਵਿਡ 19 ਦੀਆਂ ਹਜ਼ਾਰਾਂ ਖੁਰਾਕਾਂ ਦੇ ਆਉਣ ਦੀ ਉਮੀਦ: ਟਰੂਡੋ

Rajneet Kaur

Leave a Comment