channel punjabi
International News

ਹੁਣ ਵਿਸ਼ੇਸ਼ ਫਾਰਮੂਲੇ ਵਾਲਾ ਦੁੱਧ ਪੰਜਾਬੀਆਂ ਦੀ ਕੋਰੋਨਾ ਤੋਂ ਕਰੇਗਾ ਰਾਖੀ , ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਦੁੱਧ ਨੂੰ ਕੀਤਾ ਲਾਂਚ

ਕੋਰੋਨਾ ਦਾ ਮੁਕਾਬਲਾ ਕਰੇਗਾ ਪੰਜਾਬ ਦਾ ਵੇਰਕਾ ਮਿਲਕ

ਪੰਜਾਬ ਸਰਕਾਰ ਨੇ ਪੇਟੈਂਟ ਫਾਰਮੂਲੇ ਵਾਲੇ ਦੁੱਧ ਨੂੰ ਬਾਜ਼ਾਰ ‘ਚ ਉਤਾਰਿਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਵੇਰਕਾ ਹਲਦੀ ਮਿਲਕ’ ਕੀਤਾ ਲਾਂਚ

ਬਾਇਓਤਕਨਾਲੋਜੀ ਵਿਭਾਗ,ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਮਿਲਕਫੈਡ ਦੀ ਸਾਂਝ

ਚੰਡੀਗੜ੍ਹ : ਕੋਰੋਨਾ ਦੇ ਖਾਤਮੇ ਲਈ ਹਾਲੇ ਤਕ ਵੈਕਸੀਨ ਤਾਂ ਲੋਕਾਂ ਨੂੰ ਨਹੀਂ ਮਿਲੀ, ਪਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਦੁੱਧ ਪਿਆ ਕੇ ਕੋਰੋਨਾ ਦਾ ਮੁਕਾਬਲਾ ਕਰਨ ਲਈ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਜੀ ਹਾਂ, ਪੰਜਾਬ ਸਰਕਾਰ ਹੁਣ ਵਿਸ਼ੇਸ਼ ਫਾਰਮੂਲੇ ਵਾਲੇ ਦੁੱਧ ਰਾਹੀਂ ਲੋਕਾਂ ਦੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰੇਗੀ ਤਾਂ ਜੋ ਕੋਰੋਨਾ ਤੇ ਫ਼ਤਿਹ ਪਾਈ ਜਾ ਸਕੇ ।

ਇਸ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਮਿਲਕਫੈਡ ਦੁਆਰਾ ਤਿਆਰ ਇੱਕ ਪੌਸ਼ਟਿਕ ਡਰਿੰਕ ‘ਵੇਰਕਾ ਹਲਦੀ ਦੁਧ’ ਲਾਂਚ ਕੀਤਾ ਗਿਆ ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਦੁੱਧ ਕੋਵਿਡ-19 ਮਹਾਮਾਰੀ ਨਾਲ ਲੜਨ ਵਾਸਤੇ ਅੰਦਰੂਨੀ ਸਮਰੱਥਾ ਨੂੰ ਮਜ਼ਬੂਤ ਕਰੇਗਾ।

ਆਯੁਰਵੇਦ ਦੇ ਨਜ਼ਰੀਏ ਤੋਂ ਬਿਮਾਰੀਆਂ ਦੇ ਨਾਲ ਲੜਨ ਦੀ ਅੰਦਰੂਨੀ ਸਮਰੱਥਾ ਨੂੰ ਵਧਾਉਣ ਦੇ ਪੱਖ ਤੋਂ ਹਲਦੀ ਦੇ ਔਸ਼ਧੀ ਗੁਣ ਬੇਮਿਸਾਲ ਹਨ । ਅਨੇਕਾਂ ਖ਼ੂਬੀਆਂ ਨਾਲ ਭਰਪੂਰ ਇਸ ਉਤਪਾਦ ਨੂੰ ਲਾਂਚ ਕਰਨ ਦਾ ਇਹ ਢੁੱਕਵਾਂ ਸਮਾਂ ਦੱਸਦਿਆਂ ਮੁੱਖ ਮੰਤਰੀ ਨੇ ਉਮੀਦ ਕੀਤੀ ਕਿ ਵੇਰਕਾ ਹਲਦੀ ਦੁੱਧ ਜਲਦੀ ਹੀ ਖਪਤਕਾਰਾਂ ਵਿਚ ਜ਼ਿਆਦਾ ਪਸੰਦ ਕੀਤੇ ਜਾਣ ਵਾਲੇ ਪੇਅਜਲ ਵਜੋਂ ਉਭਰੇਗਾ, ਜੋ ਹੁਣ ਕੋਰੋਨਾਵਾਇਰਸ ਖ਼ਿਲਾਫ਼ ਜੰਗ ਵਿੱਚ ਤੰਦਰੁਸਤ ਰਹਿਣ ਅਤੇ ਆਪਣੀ ਰੋਗ ਪ੍ਰਤੀਰੋਧਕ ਸ਼ਕਤੀ (ਇਮਿਉਨਟੀ) ਨੂੰ ਵਧਾਉਣ ਲਈ ਬਦਲਵੇਂ ਤਰੀਕੇ ਲੱਭ ਰਹੇ ਹਨ।

ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਵੇਰਕਾ ਹਲਦੀ ਦੁੱਧ ਇਕ ਵਿਲੱਖਣ ਹਲਦੀ ਫਾਰਮੂਲੇ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਸੀ, ਜਿਸ ਨੂੰ ਬਾਇਓਤਕਨਾਲੋਜੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ ਵਿਕਸਤ ਅਤੇ ਪੇਟੈਂਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਮ ਹਲਦੀ ਨਾਲੋਂ ਮਨੁੱਖੀ ਸਰੀਰ ਦੀ ਹਜ਼ਮ ਕਰਨ ਦੀ ਸ਼ਕਤੀ ਨੂੰ 10 ਗੁਣਾ ਜ਼ਿਆਦਾ ਕਰਦਾ ਹੈ। ਰੰਧਾਵਾ ਨੇ ਕਿਹਾ ਕਿ ਦੁੱਧ ਵਿਚ ਪੂਰੀ ਤਰ੍ਹਾਂ ਘੁਲਣਸ਼ੀਲ ਹੋਣ ਕਾਰਨ ਇਸ ਫਾਰਮੂਲੇ ਨੇ ਉਤਪਾਦ ਨੂੰ ਇਕ ਸੁਚਾਰੂ ਬਣਤਰ ਦਿੱਤੀ ਹੈ। ਵੇਰਕਾ ਨੇ ਇਸ ਸੁਆਦੀ, ਸਿਹਤਮੰਦ ਅਤੇ ਇਮਿਉਨਟੀ ਨੂੰ ਵਧਾਉਣ ਵਾਲੇ ਡਰਿੰਕ ਜਿਸ ਵਿੱਚ ਕਰਕੂਮਿਨਔਡਸ ਅਤੇ ਨਾਨ-ਕਰਕੁਮਿਨੋਇਡਜ਼ ਜਿਵੇਂ ਟੂਰਮੇਰੋਨਜ਼ ਦੋਵਾਂ ਦੇ ਲਾਭ ਹਨ, ਨੂੰ ਤਿਆਰ ਕਰਨ ਲਈ 50 ਸਾਲਾਂ ਤੋਂ ਵੱਧ ਸਮੇਂ ਦੀ ਆਪਣੀ ਮੁਹਾਰਤ, ਗਿਆਨ ਅਤੇ ਤਜ਼ਰਬੇ ਦੀ ਵਰਤੋਂ ਕੀਤੀ ਹੈ।

ਵੇਰਕਾ ਹਲਦੀ ਦੁੱਧ ਮਿਸ਼ਨ ਫਤਿਹ ਦੇ ਹਿੱਸੇ ਵਜੋਂ 25 ਰੁਪਏ (200 ਮਿਲੀਲੀਟਰ) ਦੀ ਕੀਮਤ ਵਿੱਚ ਲਾਂਚ ਕੀਤਾ ਗਿਆ ਹੈ, ਜੋ ਸਮਾਜ ਦੇ ਸਾਰੇ ਵਰਗਾਂ ਵਿੱਚ ਹੈ ਅਤੇ ਇਹ ਦੁੱਧ ਛੋਟੀ ਉਮਰ ਦੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਲਈ ਲਾਭਕਾਰੀ ਹੋਵੇਗਾ।

Related News

ਹਵਾ ‘ਚ ਫੈਲ ਸਕਦਾ ਹੈ ਕੋਰੋਨਾ ਵਾਇਰਸ, WHO ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Rajneet Kaur

ਫੈਡਰਲ ਸਰਕਾਰ ਨੇ ਟੋਰਾਂਟੋ ਨੂੰ ਕੋਵਿਡ-19 ਦੇ ਮਰੀਜ਼ਾਂ ਲਈ ਸੈਲਫ-ਆਈਸੋਲੇਟ ਦੀ ਸਹੂਲਤ ਲਈ ਲਗਭਗ 14 ਮਿਲੀਅਨ ਡਾਲਰ ਕਰਵਾਏ ਮੁਹੱਈਆ

Rajneet Kaur

ਅਮਰੀਕਾ ਦੇ Food and Drug Administration ਦੇ ਸਲਾਹਕਾਰਾਂ ਨੇ ਮੌਡਰਨਾ ਦੀ ਕੋਰੋਨਾ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਦੀ ਦਿਤੀ ਮਨਜ਼ੂਰੀ

Rajneet Kaur

Leave a Comment