channel punjabi
Canada International News North America USA

CORONA UPDATE : ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ‘ਚ ਕੋਰੋਨਾ ਦਾ ਕਹਿਰ ਬਰਕਰਾਰ

ਕੋਰੋਨਾ ਦਾ ਕਹਿਰ ਇਸ ਸਮੇਂ ਪੂਰੀ ਤਰ੍ਹਾਂ ਛਾਇਆ ਹੋਇਆ ਹੈ। ਦੁਨੀਆ ਭਰ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ 6 ਕਰੋੜ ਦੇ ਕਰੀਬ ਪਹੁੰਚ ਗਏ ਹਨ। ਦੁਨੀਆ ਦੇ 218 ਦੇਸ਼ਾਂ ‘ਚ ਪਿਛਲੇ 24 ਘੰਟੇ ‘ਚ ਕੋਰੋਨਾ ਦੇ 5 ਲੱਖ, 71 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 8,889 ਲੋਕਾਂ ਦੀ ਮੌਤ ਵੀ ਹੋਈ ਹੈ। 13 ਨਵੰਬਰ ਨੂੰ ਸਭ ਤੋਂ ਜ਼ਿਆਦਾ 6.60 ਲੱਖ ਕੇਸ ਆਏ ਸਨ ਤੇ 19 ਨਵੰਬਰ ਨੂੰ ਸਭ ਤੋਂ ਜ਼ਿਆਦਾ 11,239 ਮਰੀਜ਼ਾਂ ਦੀ ਮੌਤ ਹੋਈ ਸੀ।

ਬੀਤੇ ਦਿਨ ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ‘ਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਮੈਕਸੀਕੋ, ਇਟਲੀ, ਪੋਲੈਂਡ, ਭਾਰਤ, ਰੂਸ, ਇਰਾਨ, ਬ੍ਰਿਟੇਨ ‘ਚ ਮੌਤ ਦੇ ਸਭ ਤੋਂ ਜ਼ਿਆਦਾ ਕੇਸ ਆਏ।

ਵਰਲਡੋਮੀਟਰ ਵੈਬਸਾਈਟ ਦੇ ਮੁਤਾਬਕ, ਦੁਨੀਆ ‘ਚ ਹੁਣ ਤਕ ਪੰਜ ਕਰੋੜ, 84 ਲੱਖ, 70 ਹਜ਼ਾਰ ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਤਕ 13 ਲੱਖ, 86 ਹਜ਼ਾਰ 400 ਲੋਕਾਂ ਦੀ ਜਾਨ ਕੋਰੋਨਾ ਕਾਰਨ ਜਾ ਚੁੱਕੀ ਹੈ। ਜਦਕਿ 4 ਕਰੋੜ, ਚਾਰ ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ। ਇਕ ਕਰੋੜ, 66 ਲੱਖ, 37 ਹਜ਼ਾਰ ਲੋਕ ਅਜੇ ਵੀ ਕੋਰੋਨਾ ਇਨਫੈਕਟਡ ਹਨ। ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Related News

ਚੀਨ ਨੇ ਕੈਨੇਡਾ ਦੇ ਇਕ ਹੋਰ ਨਾਗਰਿਕ ਨੂੰ ਦਿੱਤੀ ਮੌਤ ਦੀ ਸਜ਼ਾ, ਕੈਨੇਡਾ-ਚੀਨ ਦਰਮਿਆਨ ਪਾੜਾ ਹੋਰ ਵਧਿਆ

Vivek Sharma

ਕਿਸਾਨਾਂ ਵਲੋਂ ਸਰਕਾਰੀ ਲਿੱਖਤੀ ਪ੍ਰਸਤਾਵ ਪੂਰੀ ਤਰ੍ਹਾਂ ਰੱਦ, ਪੂਰੇ ਦੇਸ਼ ‘ਚ ਅੰਦੋਲਨ ਹੋਵੇਗਾ ਤੇਜ਼

Rajneet Kaur

ਹੈਲਥ ਕੇਅਰ ਸੈਂਟਰ ਸੁਧਾਰਾਂ ਲਈ ਚੁੱਕੇ ਅਹਿਮ ਕਦਮ : ਓਂਟਾਰੀਓ ਦੇ ਪ੍ਰੀਮੀਅਰ ਵੱਲੋਂ ਕੀਤੇ ਐਲਾਨ ਦਾ ਬਰੈਂਪਟਨ ਵੱਲੋਂ ਸਵਾਗਤ

Vivek Sharma

Leave a Comment