Channel Punjabi
Canada International News North America

ਟੋਰਾਂਟੋ: ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਰਹੱਸਮਈ ਹਾਲਤ ‘ਚ ਹੋਈ ਮੌਤ

drad

ਟੋਰਾਂਟੋ:  ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਕਸਬੇ ਦੇ ਇੱਕ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਰਹੱਸਮਈ ਹਾਲਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਹਰਮਿੰਦਰ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਹਰਮਿੰਦਰ ਸਿੰਘ 2017 ਵਿਚ ਕੰਪਿਊਟਰ ਦੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਅਤੇ ਪੜ੍ਹਾਈ ਪੂਰੀ ਹੋਣ ਉਪਰੰਤ ਉਸ ਨੇ ਪੀ.ਆਰ. ਅਪਲਾਈ ਕਰ ਦਿੱਤੀ ਸੀ।

ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪੁੱਤਰ ਨਾਲ ਹਰ ਰੋਜ਼ ਫੋਨ ‘ਤੇ ਗੱਲ ਹੁੰਦੀ ਸੀ ਤੇ ਉਸ ਨੇ ਕਦੇ ਵੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਜ਼ਿਕਰ ਨਹੀਂ ਕੀਤਾ, ਪਰ ਬੀਤੀ ਰਾਤ ਕੈਨੇਡਾ ਪੁਲਿਸ ਦੇ ਇਕ ਅਧਿਕਾਰੀ ਦਾ ਫੋਨ ਆਇਆ ਕਿ ਤੁਹਾਡੇ ਬੇਟੇ ਨੇ ਖੁਦਕੁਸ਼ੀ ਕਰ ਲਈ ਹੈ।

ਉਸ ਦੇ ਚਾਚੇ ਪਰਮਜੀਤ ਸਿੰਘ ਨੇ ਕਿਹਾ ਕਿ ਪਰਿਵਾਰ ਨੇ ਹਰਮਿੰਦਰ ਸਿੰਘ ਦੀ ਮੌਤ ਹੋਣ ਵਾਲੇ ਹਾਲਾਤ ਦੀ ਕੈਨੇਡੀਅਨ ਪੁਲਿਸ ਤੋਂ ਪੂਰੀ ਜਾਂਚ ਦੀ ਮੰਗ ਕੀਤੀ ਹੈ।

ਪੀੜਤ ਪਰਿਵਾਰ ਇਲਾਕਾ ਵਾਸੀਆਂ ਨੇ ਕੇਂਦਰ ਸਰਕਾਰ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਲਿਆਉਣ ‘ਚ ਸਹਾਇਤਾ ਕੀਤੀ ਜਾਵੇ।

 

drad

Related News

ਕੈਨੇਡਾ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ, ਆਹ ਸ਼ਹਿਰ ‘ਚ ਘਟਿਆ ਕੋਰੋਨਾ ਦਾ ਕਹਿਰ

team punjabi

ਮਹਾਂਮਾਰੀ ਦੌਰਾਨ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ ਫੈਡਰਲ ਸਰਕਾਰ ਨੇ ਚੁੱਕੇ ਠੋਸ ਕਦਮ

Rajneet Kaur

ਮਿਸੀਸਾਗਾ : 86 ਸਾਲਾ ਪਤੀ ਨੇ ਆਪਣੀ 81 ਸਾਲਾ ਪਤਨੀ ਦਾ ਕੀਤਾ ਕਤਲ, ਪੁਲਿਸ ਨੇ ਕੀਤਾ ਗ੍ਰਿਫਤਾਰ

Rajneet Kaur

Leave a Comment

[et_bloom_inline optin_id="optin_3"]