channel punjabi
Canada International News North America

ਅਬਲਰਟਾ ‘ਚ ਵੀਰਵਾਰ ਨੂੰ ਕੋਰੋਨਾ ਦੇ 1,854 ਨਵੇਂ ਮਾਮਲਿਆਂ ਦੀ ਪੁਸ਼ਟੀ

ਕੈਨੇਡਾ ਦੇ ਸੂਬੇ ਅਬਲਰਟਾ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਬਹੁਤ ਜ਼ਿਆਦਾ ਵੱਧ ਰਹੇ ਹਨ। ਅਬਲਰਟਾ ਵਿਚ ਵੀਰਵਾਰ ਨੂੰ ਕੋਰੋਨਾ ਦੇ 1,854 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਮੇਂ 17,743 ਸਰਗਰਮ ਮਾਮਲੇ ਹਨ, ਜਿਨ੍ਹਾਂ ‘ਚ 511 ਮਾਮਲਿਆਂ ‘ਚੋਂ 97 ਦੀ ਗੰਭੀਰ ਦੇਖਭਾਲ ਕੀਤੀ ਜਾ ਰਹੀ ਹੈ।

ਮੁੱਖ ਸਿਹਤ ਅਧਿਕਾਰੀ ਡਾਕਟਰ ਡੀਨਾ ਹਿਨਸ਼ਾਅ ਨੇ ਕਿਹਾ ਕਿ ਸੂਬੇ ਵਿਚ ਬੀਤੇ ਦਿਨ ਹੋਰ ਕੋਵਿਡ 19 ਕਾਰਨ 14 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਕਾਰਨ ਹੁਣ ਸੂਬੇ ‘ਚ ਮਰਨ ਵਾਲਿਆਂ ਦੀ ਗਿਣਤੀ 575 ‘ਤੇ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ।

ਕੈਲਗਰੀ ਅਤੇ ਐਡਮਿੰਟਨ ਦੇ ਹੈਲਥ ਜ਼ੋਨ ਵਿਚ ਹੀ 80 ਫੀਸਦੀ ਮਾਮਲੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਸਿਰਫ ਐਡਮਿੰਟਨ ਜਾਂ ਕੈਲਗਰੀ ਲਈ ਹੀ ਸਮੱਸਿਆ ਨਹੀਂ ਹੈ ਸਗੋਂ ਇਹ ਹਰੇਕ ਲਈ ਪ੍ਰੇਸ਼ਾਨੀ ਦਾ ਕਾਰਨ ਬਣਦਾ ਜਾ ਰਿਹਾ ਹੈ।

ਹਿਨਸ਼ਾਅ ਨੇ ਕਿਹਾ ਕਿ ਇਹ ਹੋ ਸਕਦਾ ਹੈ ਕਿ ਦੂਰ ਦੇ ਖੇਤਰਾਂ ਵਿਚ ਰਹਿਣ ਵਾਲੇ ਲੋਕ ਆਪਣੇ-ਆਪ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਸਮਝ ਸਕਦੇ ਹਨ ਪਰ ਉਨ੍ਹਾਂ ਨੂੰ ਵੀ ਧਿਆਨ ਰੱਖਣ ਦੀ ਜ਼ਰੂਰਤ ਹੈ।

Related News

ਓਂਟਾਰੀਓ ਦੇ ਸਰਕਾਰੀ ਹਸਪਤਾਲਾਂ ਵਿੱਚ ਕਾਮਿਆਂ ਤੇ ਨਰਸਾਂ ਦੀ ਹੋਵੇਗੀ ਨਵੀਂ ਭਰਤੀ

Vivek Sharma

ਵੌਹਾਨ ਦੇ ਇਕ ਵਿਆਹ ‘ਚ ਜਾਣਾ ਪਿਆ ਮਹਿੰਗਾ, ਕੋਵਿਡ 19 ਦੇ 44 ਮਾਮਲੇ ਆਏ ਸਾਹਮਣੇ

Rajneet Kaur

ਟੋਰਾਂਟੋ ਦਾ ਟੀਕਾ ਬੁਕਿੰਗ ਪੋਰਟਲ 80 ਜਾਂ ਵੱਧ ਉਮਰ ਦੇ ਵਸਨੀਕਾਂ ਲਈ ਖੁੱਲ੍ਹਿਆ

Rajneet Kaur

Leave a Comment