channel punjabi
International News USA

ਅਮਰੀਕਾ ਕੋਲ ਮਈ ਦੇ ਅੰਤ ਤੱਕ ਹੋਣਗੀਆਂ ਕੋਰੋਨਾ ਵੈਕਸੀਨ ਦੀਆਂ 60 ਕਰੋੜ ਖੁਰਾਕਾਂ, ਵੈਕਸੀਨੇਸ਼ਨ ਪ੍ਰਕਿਰਿਆ ‘ਚ ਆਈ ਤੇਜ਼ੀ

ਵਾਸ਼ਿੰਗਟਨ : ਇੱਕ ਪਾਸੇ ਅਮਰੀਕਾ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਕੇਸ ਤੇਜ਼ੀ ਨਾਲ ਵਧਦੇ ਜਾ ਰਹੇ ਹਨ, ਉੱਥੇ ਦੂਜੇ ਪਾਸੇ ਕੋਵਿਡ-19 ਵੈਕਸੀਨ ਦੀਆਂ ਖੁਰਾਕਾਂ ਵੀ ਲੋਕਾਂ ਨੂੰ ਤੇਜ਼ੀ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅਮਰੀਕਾ ਦੀ ਸਰਕਾਰ ਦਾ ਇਸ ਸਮੇਂ ਮੁੱਖ ਟੀਚਾ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਉਪਲੱਬਧ ਕਰਵਾਉਣ ਦਾ ਹੈ। ਅਮਰੀਕਾ ਦੇ ਰਾਸ਼ਟਰਪਤੀ Joe Biden ਨੇ ਕਿਹਾ ਹੈ ਕਿ ਦੇਸ਼ ਵਿੱਚ ਮਈ ਦੇ ਅੰਤ ਤੱਕ ਕੋਵਿਡ-19 ਵੈਕਸੀਨ ਦੀਆਂ 60 ਕਰੋੜ ਖੁਰਾਕਾਂ ਉਪਲੱਬਧ ਹੋਣਗੀਆਂ।

ਅਮਰੀਕਾ ਕੋਰੋਨਾ ਦੇ ਕੇਸਾਂ ਦੇ ਮਾਮਲੇ ਵਿੱਚ ਸ਼ੁਰੂ ਤੋਂ ਹੀ ਨੰਬਰ ਵਨ ਚੱਲ ਰਿਹਾ ਹੈ। ਦੁਨੀਆ ਭਰ ’ਚ ਸਭ ਤੋਂ ਵੱਧ ਕੋਰੋਨਾ ਕੇਸ ਅਮਰੀਕਾ ਵਿੱਚ ਹਨ। ਉਸ ਤੋਂ ਬਾਅਦ ਬ੍ਰਾਜ਼ੀਲ ਅਤੇ ਭਾਰਤ ਚੱਲ ਰਹੇ ਹਨ। ਭਾਰਤ ਵਿੱਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਵਿੱਚ ਪਹਿਲਾਂ ਠਹਿਰਾਅ ਆ ਗਿਆ ਸੀ, ਪਰ ਹੁਣ ਮੁੜ ਤੋਂ ਇਨ੍ਹਾਂ ਕੇਸਾਂ ਵਿੱਚ ਵਾਧਾ ਹੋਣ ਲੱਗ ਪਿਆ ਹੈ।

ਉੱਧਰ ਕੈਨੇਡਾ ਵਿੱਚ ਵੀ ਕੋਰੋਨਾ ਵੈਕਸੀਨ ਦਾ ਟੀਕਾਕਰਨ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਜਿੱਥੇ ਕੋਰੋਨਾ ਟੈਸਟ ਦੀ ਰਿਪੋਰਟ ਲਾਜ਼ਮੀ ਦਿਖਾਉਣੀ ਪੈਂਦੀ ਹੈ, ਉੱਥੇ ਹਵਾਈ ਅੱਡੇ ’ਤੇ ਪੁੱਜਦੇ ਸਾਰ ਫਿਰ ਤੋਂ ਟੈਸਟ ਹੁੰਦਾ ਹੈ, ਜਿਸ ਦੀ ਰਿਪੋਰਟ ਆਉਣ ਤੱਕ ਯਾਤਰੀ ਨੂੰ ਸਰਕਾਰ ਵੱਲੋਂ ਨਿਰਧਾਰਤ ਹੋਟਲ ਵਿੱਚ ਤਿੰਨ ਦਿਨ ਰੁਕਣਾ ਪੈਂਦਾ ਹੈ, ਜਿਸ ਦਾ ਸਾਰਾ ਖਰਚ ਵੀ ਯਾਤਰੀ ਨੂੰ ਆਪਣੀ ਜੇਬ੍ਹ ਵਿੱਚੋਂ ਹੀ ਕਰਨਾ ਪੈਂਦਾ ਹੈ। ਫ਼ਿਲਹਾਲ ਦੁਨੀਆ ਭਰ ਵਿੱਚ ਵੈਕਸੀਨੇਸ਼ਨ ਦੀ ਪ੍ਰਕਿਰਿਆ ਤੇਜ਼ ਹੋ ਰਹੀ ਹੈ।

Related News

ਟਰੂਡੋ ਨੇ ਬਲੈਕ ਕੈਨੇਡੀਅਨ ਕਾਰੋਬਾਰੀਆਂ ਦੀ ਮਦਦ ਲਈ ਕੀਤਾ ਨੈਸ਼ਨਲ ਪ੍ਰੋਗਰਾਮ ਦਾ ਐਲਾਨ

Rajneet Kaur

19 ਜਨਵਰੀ ਨੂੰ ਹੋਣ ਵਾਲੀ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਮੁਲਤਵੀ

Rajneet Kaur

ਕੈਨੇਡਾ ‘ਚ ਕੋਰੋਨਾ : ਵੈਕਸੀਨ ਵੰਡ ਵਿਚਾਲੇ ਓਂਟਾਰੀਓ ‘ਚ 3000 ਤੋਂ ਵੱਧ ਨਵੇਂ ਮਾਮਲੇ ਹੋਏ ਦਰਜ

Vivek Sharma

Leave a Comment