Channel Punjabi
International News

ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਮੁੜ ਰਹੀ ਬੇਨਤੀਜਾ, ਆਖਰੀ ਗੇੜ ਦੀ ਮੀਟਿੰਗ ਹੁਣ 5 ਦਸੰਬਰ ਨੂੰ !

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਰੇੜਕਾ ਬਰਕਰਾਰ ਹੈ। ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਦਰਮਿਆਨ ਰਾਜਧਾਨੀ ਦਿੱਲੀ ਦੇ ਵਿਗਿਆਨ ਭਵਨ ‘ਚ ਹੋਈ ਚੌਥੇ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਗਏ ਅੰਦੋਲਨ ਦੀ ਹਮਾਇਤ ਵਿਚ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਮਹਾਰਾਸ਼ਟਰ ਅਤੇ ਕਈ ਹੋਰ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵੀ ਆ ਡਟੀਆਂ ਹਨ। ਇਨ੍ਹਾਂ ਸਾਰੇ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਕੇ ਤਿੰਨੇ ਖੇਤੀ ਬਿੱਲਾਂ ਨੂੰ ਰੱਦ ਕਰਨ ‘ਤੇ ਅੜ ਗਈਆਂ ਹਨ। ਕਿਸਾਨਾਂ ਨੇ ਸਰਕਾਰ ਨੂੰ ਕਿਹਾ ਹੈ ਕਿ ਉਹ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰੇ।

ਉਧਰ ਚੌਥੇ ਗੇੜ ਵਿੱਚ ਵੀ ਨਤੀਜਾ ਬੇਸਿੱਟਾ ਰਹਿਣ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਕਿਸਾਨਾਂ ਦੀਆਂ ਕੁਝ ਮੰਗਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਏਪੀਐੱਸਸੀ (APSC) ਨੂੰ ਹੋਰ ਮਜ਼ਬੂਤ ਕਰਨ ਤੇ ਵਿਚਾਰ ਕੀਤਾ ਜਾਵੇਗਾ। ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਅਸੀਂ ਕਾਨੂੰਨਾਂ ‘ਚ ਤਬਦੀਲੀਆਂ ਕਰਨ ਲਈ ਤਿਆਰ ਹਾਂ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੰਦੋਲਨ ਕਾਰਨ ਦਿੱਲੀ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜ ਦਸੰਬਰ ਨੂੰ ਫ਼ੈਸਲਾਕੁੰਨ ਮੀਟਿੰਗ ਹੋਵੇਗੀ।

ਫਿਲਹਾਲ ਅੱਜ ਦੀ ਮੀਟਿੰਗ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਸਰਕਾਰ ਮਸਲੇ ਦੇ ਹੱਲ ਲਈ ਗੰਭੀਰ ਹੈ। ਨਾਲ ਹੀ ਉਹ ਕਿਸਾਨਾਂ ਨੂੰ ਵਾਰ-ਵਾਰ ਇਹ ਵੀ ਸਮਝਣਾ ਚਾਹੁੰਦੀ ਹੈ ਕਿ ਐਮ.ਐਸ.ਪੀ. ਦੇ ਮੁੱਦੇ ‘ਤੇ ਸਰਕਾਰ ਲਿਖ ਕੇ ਭਰੋਸਾ ਦੇਣ ਲਈ ਵੀ ਤਿਆਰ ਹੈ , ਪਰ ਕਿਸਾਨ ਜਥੇਬੰਦੀਆਂ ਹੁਣ ਕਾਨੂੰਨ ਰੱਦ ਕਰਨ ‘ਤੇ ਹੀ ਅੜ੍ਹ ਰਹੀਆਂ ਹਨ ।

ਕਿਸਾਨਾਂ ਨੇ ਸਪਸ਼ਟ ਕਿਹਾ ਹੈ ਕਿ ਕਾਨੂੰਨ ਰੱਦ ਹੋਣ ਤੱਕ ਉਹ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਦੇ ਮਾੜੇ ਪੱਖਾਂ ਅਤੇ ਆਪਣੀਆਂ ਚਿੰਤਾਵਾਂ ਬਾਰੇ ਸਮਝਾ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਮੁੱਖ ਮੰਗ ਤਾਂ ਕਾਨੂੰਨ ਰੱਦ ਕਰਨ ਦੀ ਹੈ 5 ਦਸੰਬਰ ਦੀ ਮੀਟਿੰਗ ਵਿੱਚ ਵੀ ਸਾਡਾ ਸਟੈਂਡ ਬਿਲਕੁਲ ਇਹੀ ਰਹੇਗਾ ।

ਇਸ ਤੋਂ ਪਹਿਲਾਂ ਨਵੇਂ ਖੇਤੀ ਕਾਨੂੰਨਾਂ ‘ਤੇ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ‘ਚ ਮੀਟਿੰਗ ਦੌਰਾਨ ਵਿਗਿਆਨ ਭਵਨ ‘ਚ ਕਰੀਬ 40 ਕਿਸਾਨ ਸੰਗਠਨਾਂ ਦੇ ਆਗੂ ਤੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਤੇ ਰੇਲ ਮੰਤਰੀ ਯੀਯੂਸ਼ ਗੋਇਲ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਮੀਟਿੰਗ ‘ਚ ਹਾਜ਼ਰ ਰਹੇ। ਬੈਠਕ ਤੋਂ ਪਹਿਲਾ ਇਕ ਕਿਸਾਨ ਆਗੂ ਨੇ ਕਿਹਾ ਕਿ ਅਸੀਂ ਪੜ੍ਹੇ-ਲਿਖੇ ਕਿਸਾਨ ਹਾਂ, ਅਸੀਂ ਜਾਣਦੇ ਹਾਂ ਕਿ ਸਾਡੇ ਲਈ ਕੀ ਚੰਗਾ ਹੈ। ਅਸੀਂ ਚਾਹੁੰਦੇ ਹਾਂ ਕਿ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।

ਨੋਇਡਾ ਦੇ ਡਾ. ਅੰਬੇਡਕਰ ਮੈਮੋਰੀਅਲ ਪਾਰਕ ‘ਚ ਕਿਸਾਨਾਂ ਨੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਵਿਰੋਧ ਜਾਰੀ ਰੱਖਿਆ ਹੈ। ਭਾਰਤੀ ਕਿਸਾਨ ਯੂਨੀਅਨ (ਲੋਕ ਸ਼ਕਤੀ) ਦੇ ਬੁਲਾਰੇ ਰਾਜੀਵ ਮਲਿਕ ਨੇ ਕਿਹਾ ਕਿ ਸਾਡੀਆਂ ਜਥੇਬੰਦੀਆਂ ਦੇ ਦੋ ਮੈਂਬਰਾਂ ਨੇ ਅੱਜ ਸਰਕਾਰ ਦੇ ਨਾਲ ਗੱਲਬਾਤ ਵਿਚ ਹਿੱਸਾ ਲਿਆ। ਅਸੀਂ ਇਸ ਵਿਚ ਐੱਮਐੱਸਪੀ ‘ਤੇ ਡੂੰਘੀ ਚਰਚਾ ਕੀਤੀ।

ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਪਦਮ ਵਿਭੂਸ਼ਣ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾ ਹੈ। ਪਦਮ ਪੁਰਸਕਾਰ ਦੇਸ਼ ਦੇ ਸਰਵੋਤਮ ਐਵਾਰਡਾਂ ਵਿੱਚ ਗਿਣੇ ਜਾਂਦੇ ਹਨ, ਜਿਹੜੇ ਵੱਖ-ਵੱਖ ਖੇਤਰ ਦੀਆਂ ਸ਼ਖ਼ਸੀਅਤਾਂ ਨੂੰ ਕੇਂਦਰ ਸਰਕਾਰ ਵੱਲੋਂ ਸਨਮਾਨ ਸਵਰੂਪ ਪ੍ਰਦਾਨ ਕੀਤੇ ਜਾਂਦੇ ਹਨ।

Related News

ਏਅਰ ਕੈਨੇਡਾ ਨੇ 25 ਹਜ਼ਾਰ ਟੈਸਟਿੰਗ ਕਿੱਟਾਂ ਦਾ ਦਿੱਤਾ ਆਰਡਰ, ਪੰਜ ਮਿੰਟਾਂ ਅੰਦਰ ਪਤਾ ਚਲੇਗੀ ਕੋਵਿਡ ਰਿਪੋਰਟ

Vivek Sharma

ਜਾਰਜ ਫਲਾਈਡ ਤੋਂ ਬਾਅਦ ਅਮਰੀਕੀ ਪੁਲਿਸਕਰਮੀ ਨੇ ਭਾਰਤੀ ਸ਼ਖਸ ਦੀ ਗਰਦਨ ‘ਤੇ ਰੱਖਿਆ ਗੋਡਾ, ਲੋਕਾਂ ਵੱਲੋਂ ਪ੍ਰਦਰਸ਼ਨ ਜਾਰੀ

Rajneet Kaur

ਕੈਨੇਡੀਅਨਾਂ ਲਈ ‘ਵੈਕਸੀਨ ਪਾਸਪੋਰਟ’ ਵੰਡਣ ਦੀ ਨਹੀਂ ਹੈ ਕੋਈ ਯੋਜਨਾ : ਜਸਟਿਨ ਟਰੂਡੋ

Vivek Sharma

Leave a Comment

[et_bloom_inline optin_id="optin_3"]