ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿਚ ਸੋਮਵਾਰ ਨੂੰ ਕਿਸਾਨ ਸੰਗਠਨ ਨੇ ਅੰਦੋਲਨ ਤੇਜ਼ ਕਰ ਦਿੱਤਾ ਅਤੇ ਸਰਕਾਰ ‘ਤੇ ਦਬਾਅ ਵਧਾਉਣ ਲਈ ਭੁੱਖ ਹੜਤਾਲ ਵੀ ਸ਼ੁਰੂ ਕਰ ਦਿਤੀ। ਇਹ ਭੁੱਖ ਹੜਤਾਲ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 5 ਤੱਕ ਜਾਰੀ ਰਹੇਗੀ।
ਉੱਥੇ ਹੀ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਆਗੂ ਗੁਰਨਾਮ ਸਿੰਘ ਚਢੂਨੀ ਦਾ ਕਹਿਣਾ ਹੈ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (MSP) ਦੇ ਮੁੱਦੇ ‘ਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 8 ਦਸੰਬਰ ਨੂੰ ਹੋਈ ਮੀਟਿੰਗ ‘ਚ ਕਿਹਾ ਸੀ ਕਿ ਸਰਕਾਰ ਸਾਰੀਆਂ 23 ਫ਼ਸਲਾਂ ਨੂੰ MSP ‘ਤੇ ਨਹੀਂ ਖਰੀਦ ਸਕਦੀ, ਕਿਉਂਕਿ ਇਸ ਨਾਲ 17 ਲੱਖ ਕਰੋੜ ਦਾ ਖਰਚ ਹੁੰਦਾ ਹੈ। ਗੁਰਨਾਮ ਸਿੰਘ ਨੇ ਅੱਗੇ ਕਿਹਾ ਕਿ ਕੇਂਦਰ ਫ਼ਸਲਾਂ ਨੂੰ ਉਸ ਰਕਮ ‘ਤੇ ਖਰੀਦਣਾ ਜਾਰੀ ਰੱਖੇਗੀ, ਜਿਵੇਂ ਪਹਿਲਾਂ ਚਲਦਾ ਸੀ। ਪਰ ਅਸੀਂ ਹੁਣ ਉਸ ‘ਤੇ ਹੋਰ ਨਹੀਂ ਜੀ ਸਕਦੇ। ਕੇਂਦਰ ਸਰਕਾਰ ਸਾਰੇ ਸੂਬਿਆਂ ਤੋਂ ਐੱਮ. ਐੱਸ. ਪੀ. ਤੋਂ ਫ਼ਸਲਾਂ ਨਹੀਂ ਖਰੀਦ ਰਹੀ।
