channel punjabi
International News North America

ਕਿਸਾਨ ਆਗੂਆਂ ਨੇ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਕੀਤਾ ਐਲਾਨ

ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 69 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ। ਕਿਸਾਨਾਂ ਨੇ ਪ੍ਰੈੱਸ ਕਾਨਫੰਰਸ ਕਰਦਿਆਂ ਕੇਂਦਰ ਸਰਕਾਰ ਤੇ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 6 ਫਰਵਰੀ ਨੂੰ ਦੇਸ਼ ਵਿਆਪੀ ਚੱਕਾ ਜਾਮ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਆਰ) ਦੇ ਆਗੂ ਬਲਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਅਸੀਂ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਰੋਡ ਬਲੋਕ ਕਰਾਂਗੇ। ਕਿਸਾਨ ਸੰਗਠਨਾਂ ਨੇ ਚੱਕਾ ਜਾਮ ਕਰਨ ਦਾ ਇਹ ਐਲਾਨ ਬਜਟ ਵਿੱਚ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ, ਵੱਖ-ਵੱਖ ਥਾਵਾਂ ਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਸਣੇ ਹੋਰ ਮੁੱਦਿਆਂ ਦੇ ਵਿਰੋਧ ਵਿੱਚ ਕੀਤਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਟਵਿੱਟਰ ਇੰਡੀਆ ਨੇ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਭੁਲੇਖਾ ਪਾਊ ਟਵੀਟਾਂ ਨੂੰ ਲੈ ਕੇ ਸੋਮਵਾਰ ਨੂੰ ਤਿੱਖੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤੇ ਹਨ।

Related News

ਵੋਹਾਨ: ਸ਼ੂਟਿੰਗ ਦੇ ਸਬੰਧ ਵਿੱਚ 23 ਸਾਲਾ ਨੌਜਵਾਨ ਗ੍ਰਿਫਤਾਰ, ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

Rajneet Kaur

ਕੈਨੇਡਾ, ਅਮਰੀਕਾ, ਯੂਰਪ ਤੇ ਆਸਟ੍ਰੇਲੀਆ ਲਈ ਚੰਡੀਗੜ੍ਹ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਸਿੱਧੀਆਂ ਉਡਾਣਾਂ: ਪੁਰੀ

Vivek Sharma

ਓਨਟਾਰੀਓ ਦੇ ਇੱਕ ਪ੍ਰਾਈਵੇਟ ਸਟੂਡੈਂਟ ਰੈਜ਼ੀਡੈਂਸ ਵਿੱਚ ਕੋਵਿਡ-19 ਆਊਟਬ੍ਰੇਕ ਤੋਂ ਬਾਅਦ ਇੱਕ 30 ਸਾਲਾ ਵਿਅਕਤੀ ਦੀ ਮੌਤ

Rajneet Kaur

Leave a Comment