channel punjabi
International News North America

ਕਿਸਾਨ ਤਿੰਨੇ ਖੇਤੀ ਕਾਨੂਨਾਂ ਦੀਆਂ ਕਾਪੀਆਂ ਸਾੜ ਕੇ ਮਨਾਉਣਗੇ ਲੋਹੜੀ ਦਾ ਤਿਉਹਾਰ

ਸੁਪਰੀਮ ਕੋਰਟ ਨੇ ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਰੋਕ ਲੱਗਣ ਮਗਰੋਂ ਵੀ ਕਿਸਾਨ ਆਪਣੀ ਜ਼ਿੱਦ ‘ਤੇ ਅੜੇ ਹੋਏ ਹਨ ਕਿ ਉਹ ਅੰਦੋਲਨ ਖ਼ਤਮ ਨਹੀਂ ਕਰਨਗੇ। ਕਿਸਾਨ ਪਿਛਲੇ 49 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਮਾਨਤਾ ਨਹੀਂ ਦਿੱਤੀ ਤੇ ਸਪਸ਼ਟ ਕਿਹਾ ਕਿ ਉਹ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਉੱਚ ਅਦਾਲਤ ਨੇ ਇਸ ਕਮੇਟੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਭੁਪਿੰਦਰ ਸਿੰਘ ਮਾਨ, ਇੰਟਰਨੈਸ਼ਨਲ ਫੂਡ ਪਾਲਿਸੀ ਰਿਸਰਚ ਇੰਸਟੀਚਿਊਟ ਦੇ ਸਾਊਥ ਏਸ਼ੀਆ ਡਾਇਰੈਕਟਰ ਡਾ ਪ੍ਰਮੋਦ ਕੁਮਾਰ ਜੋਸ਼ੀ, ਖੇਤੀ ਅਰਥ ਸ਼ਾਸਤਰੀ ਅਸ਼ੋਕ ਗੁਲਾਟੀ ਅਤੇ ਸ਼ੇਤਕਾਰੀ ਸੰਗਠਨ ਦੇ ਮੁਖੀ ਅਨਿਲ ਗਣਵਤ ਨੂੰ ਸ਼ਾਮਲ ਕੀਤਾ ਹੈ। ਇਹ ਸਾਰੇ ਮੈਂਬਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਨੂੰਨਾਂ ਦੇ ਹੱਕ ਵਿੱਚ ਬੋਲ ਚੁੱਕੇ ਹਨ।

ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਸਾਫ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਅੱਜ ਸ਼ਾਮ ਕਿਸਾਨ ਤਿੰਨੇ ਖੇਤੀ ਕਾਨੂਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਉਣਗੇ।

Related News

ਹੁਣ ਓਂਟਾਰੀਓ ਵਿੱਚ ਆਕਸਫੋਰਡ-ਐਸਟ੍ਰਾਜ਼ੇਨੇਕਾ ਸ਼ਾਟ ਕਾਰਨ ਖ਼ੂਨ ਦੇ ਥੱਕੇ ਹੋਣ ਦਾ ਮਾਮਲਾ ਆਇਆ ਸਾਹਮਣੇ

Vivek Sharma

ਬੀ.ਸੀ ‘ਚ ਕੋਵਿਡ 19 ਦੇ 161 ਨਵੇਂ ਮਾਮਲੇ ਆਏ ਸਾਹਮਣੇ,3 ਮੌਤਾਂ

Rajneet Kaur

ਅਮਰੀਕਾ ਨੇ ਰੱਖਿਆ ਸੌਦਿਆਂ ਦਾ ਦਾਇਰਾ ਵਧਾ ਕੇ 20 ਅਰਬ ਡਾਲਰ ਕੀਤਾ,ਅਮਰੀਕਾ ਭਾਰਤ ਦੀ ਰੱਖਿਆ ਤੇ ਪ੍ਰਭੂਸੱਤਾ ਲਈ ਪ੍ਰਤੀਬੱਧ

Vivek Sharma

Leave a Comment