channel punjabi
Canada International News North America

ਕੈਨੇਡਾ: ਕਿਸਾਨ ਜਥੇਬੰਦੀ ‘ਨੈਸ਼ਨਲ ਫਾਰਮਰ ਯੂਨੀਅਨ’ ਦੇ ਪ੍ਰਧਾਨ ਕੇਟੀ ਵਾਰਡ ਤੇ ਉਪ ਪ੍ਰਧਾਨ ਸਟੀਵਰਟ ਵੇਲਜ਼ ਨੇ ਭਾਰਤ ਦੇ ਕਿਸਾਨੀ ਸੰਘਰਸ਼ ਦਾ ਕੀਤਾ ਸਮਰਥਨ

ਭਾਰਤ ਦੇ ਕਿਸਾਨਾਂ ਦਾ ਅੰਦੋਲਨ ਦੀ ਦੁਨੀਆ ਭਰ ਵਿਚ ਚਰਚਾ ਹੋ ਰਹੀ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਅਧੀਨ ਹੋ ਰਹੇ ਇਸ ਅੰਦੋਲਨ ਨੂੰ ਦੁਨੀਆ ਭਰ ਤੋਂ ਸਮਰਥਨ ਮਿਲ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਅੰਦੋਲਨ ਨੂੰ ਉਦੋਂ ਤੱਕ ਜਾਰੀ ਰੱਖਣਾ ਹੋਵੇਗਾ, ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ।

ਕੈਨੇਡਾ ਦੀ ਇਕ ਵੱਡੀ ਕਿਸਾਨ ਜਥੇਬੰਦੀ ‘ਨੈਸ਼ਨਲ ਫਾਰਮਰ ਯੂਨੀਅਨ’ ਦੇ ਪ੍ਰਧਾਨ ਕੇਟੀ ਵਾਰਡ ਤੇ ਉਪ ਪ੍ਰਧਾਨ ਸਟੀਵਰਟ ਵੇਲਜ਼ ਨੇ ਭਾਰਤ ਦੇ ਕਿਸਾਨੀ ਸੰਘਰਸ਼ ਦਾ ਸਮਰਥਨ ਕੀਤਾ ਹੈ। ਜੱਥੇਬੰਦੀ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੀਆਂ ਮੁਸਕਲਾਂ ਨੂੰ ਸਮਝਦੇ ਹਨ । ਉਨ੍ਹਾਂ ਕਿਹਾ ਹੈ ਕਿ ਜਦੋਂ ਕਿਸਾਨਾਂ ਨੇ ਇਨ੍ਹਾਂ ਬਿੱਲਾਂ ਦੀ ਕਦੇ ਮੰਗ ਹੀ ਨਹੀਂ ਕੀਤੀ ਸੀ ਫਿਰ ਕਿਉਂ ਇਹ ਬਿੱਲ ਲਿਆਂਦੇ ਗਏ ਹਨ।

ਨੈਸ਼ਨਲ ਫਾਰਮਰ ਯੂਨੀਅਨ ਵੱਲੋਂ ਬਿਆਨ ਆਉਣ ਤੋਂ ਬਾਅਦ ਜੋ ਮੀਡੀਆਕਾਰ ਸਰਕਾਰ ਦੀ ਬੋਲੀ ਬੋਲ ਰਹੇ ਹਨ ਕੀ ਉਹ ਕੈਨੇਡਾ ਦੇ ਸਥਾਨਕ ਕਿਸਾਨਾਂ ਨਾਲ ਜਾ ਕੇ ਗੱਲਬਾਤ ਕਰਨਗੇ ਕਿ ਆਖਿਰ ਉਹ ਕਿਉਂ ਇਨ੍ਹਾਂ ਨੀਤੀਆਂ ਦੇ ਖ਼ਿਲਾਫ਼ ਹਨ ? ਕਿਉਂ ਲੋਕਲ ਕਿਸਾਨਾਂ ਨੇ ਭਾਰਤ ਸਰਕਾਰ ਦੇ ਬਿੱਲਾਂ ਨੂੰ ਵਿਨਾਸ਼ਕਾਰੀ ਦੱਸਿਆ ਹੈ, ਸਾਡੇ ਨੁਮਾਇੰਦਿਆਂ ਨੂੰ ਵੀ ਕੈਨੇਡਾ ਦੇ ਸਥਾਨਕ ਕਿਸਾਨਾਂ ਦੀਆਂ ਮੁਸਕਲਾਂ ਨੂੰ ਸਮਝਣਾ ਚਾਹੀਦਾ ਹੈ ਤੇ ਉਨ੍ਹਾਂ ਲਈ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨ ਖਿਲਾਫ਼ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਸਿੰਘੂ ਸਰਹੱਦ ‘ਤੇ ਡਟੀਆਂ ਕਿਸਾਨ ਜਥੇਬੰਦੀਆਂ ਵਿਚੋਂ ਇਕ ਕਿਸਾਨ ਆਗੂ ਬਲਦੇਵ ਸਿੰਘ ਨੇ ਕਿਹਾ ਕਿ 8 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ ਤੱਕ ਭਾਰਤ ਬੰਦ ਰਹੇਗਾ।

Related News

ਸਰੀ: ਫਰੇਜ਼ਰ ਹੈਲਥ ਨੇ ਨਿਉਟਨ ਐਲੀਮੈਂਟਰੀ ਸਕੂਲ ‘ਚ ਕੋਵਿਡ -19 ਆਉਟਬ੍ਰੇਕ ਦੀ ਕੀਤੀ ਘੋਸ਼ਣਾ

Rajneet Kaur

ਟੋਰਾਂਟੋ ਵਿੱਚ ਪੁਲਿਸ ਵੱਲੋਂ ਇੱਕ ਵਿਅਕਤੀ ਉੱਤੇ ਚਲਾਈ ਗੋਲੀ ਦੇ ਮਾਮਲੇ ਦੀ ਜਾਂਚ ਐਸ.ਆਈ.ਯੂ. ਹਵਾਲੇ

Vivek Sharma

ਟੋਰਾਂਟੋ : ਕੈਨੇਡਾ ਡੇਅ ਸੇਲੀਬ੍ਰੇਸ਼ਨ ਤੋਂ ਰੌਣਕਾਂ ਗਾਇਬ !

Vivek Sharma

Leave a Comment