channel punjabi
Canada News North America

ਕੈਨੇਡਾ ਸਰਕਾਰ ਦਾ ਵੱਡਾ ਐਲਾਨ, 90000 ਪ੍ਰਵਾਸੀਆਂ ਨੂੰ ਮਿਲ ਸਕਦੀ ਹੈ ਪੀ.ਆਰ., ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਨੂੰ ਮਿਲ ਸਕਦਾ ਹੈ ਲਾਭ

ਓਟਾਵਾ : ਕੈਨੇਡਾ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ 90000 ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਇਹ ਨਾਗਰਿਕਤਾ ਕੁਝ ਸ਼ਰਤਾਂ ਨੂੰ ਪੂਰਾ ਕਰਨ ਤੋਂ ਬਾਅਦ ਹਾਸਲ ਕੀਤੀ ਜਾ ਸਕਦੀ ਹੈ । ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਅਗਲੇ ਮਹੀਨੇ ਕੁਝ ਨਵੇਂ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਜਿਨ੍ਹਾਂ ਤਹਿਤ 90,000 ਐਸੈਂਸ਼ੀਅਲ ਵਰਕਰਾਂ ਅਤੇ ਅੰਤਰਰਾਸ਼ਟਰੀ ਗਰੈਜੂਏਟ ਸਟੂਡੈਂਟਸ ਕੈਨੇਡਾ ਦੀ ਪੀ.ਆਰ. ਹਾਸਲ ਕਰ ਸਕਣਗੇ। ਇਸ ਬਾਰੇ ਜਾਣਕਾਰੀ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸੀਨੋ ਵਲੋਂ ਸਾਂਝੀ ਕੀਤੀ ਗਈ ਹੈ। ਮਾਰਕੋ ਅਨੁਸਾਰ ਫੈਡਰਲ ਸਰਕਾਰ ਦੇ ਫ਼ੈਸਲੇ ਨਾਲ ਕੈਨੇਡਾ ਵਿਚ ਪਹਿਲਾਂ ਤੋਂ ਰਹਿ ਰਹੇ ਯੋਗ ਕਾਮਿਆਂ, ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਫੈਸਲੇ ਨਾਲ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਨੂੰ ਵੀ ਫ਼ਾਇਦਾ ਪਹੁੰਚਣ ਦੀ ਪੂਰੀ ਸੰਭਾਵਨਾ ਹੈ।


ਇਸ ਯੋਜਨਾ ਲਈ ਕੁਝ ਸ਼ਰਤਾਂ ਵੀ ਹਨ ਜਿਸ ਬਾਰੇ ਮਾਰਕੋ ਨੇ ਦੱਸਿਆ ਕਿ ਨਵੀਆਂ ਤਬਦੀਲੀਆਂ ਤਹਿਤ ਹੈਲਥ ਕੇਅਰ ਵਰਕਰਾਂ ਅਤੇ ਹੋਰ ਯੋਗ ਵਰਕਰਾਂ ਕੋਲ ਘੱਟੋ-ਘੱਟ ਇੱਕ ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ ਜਿਸ ਆਸਰੇ ਉਹ ਪੀ.ਆਰ. ਲਈ ਅਪਲਾਈ ਕਰ ਸਕਣਗੇ। ਅੰਤਰਰਾਸ਼ਟਰੀ ਗਰੈਜੂਏਟਸ ਲਈ ਜ਼ਰੂਰੀ ਹੋਵੇਗਾ ਕਿ ਉਨ੍ਹਾਂ ਨੇ ਕੈਨੇਡਾ ਵਿੱਚ 4 ਸਾਲ ਦਾ ਪੋਸਟ ਸੈਕੰਡਰੀ ਪ੍ਰੋਗਰਾਮ ਪੂਰਾ ਕਰ ਲਿਆ ਹੋਵੇ।


ਇਸ ਪ੍ਰੋਗਰਾਮ ਅਧੀਨ ਸਭ ਤੋਂ ਵੱਧ ਲਾਭ ਵਿਦੇਸ਼ੀ ਵਿਦਿਆਰਥੀਆਂ ਨੂੰ ਹੋਣ ਵਾਲਾ ਹੈ। ਤਾਜ਼ਾ ਐਲਾਨ ਅਨੁਸਾਰ 40,000 ਅੰਤਰਰਾਸ਼ਟਰੀ ਵਿਦਿਆਰਥੀ, 30,000 ਹੋਰ ਚੁਣੇ ਜ਼ਰੂਰੀ ਕਿੱਤਿਆਂ ਦੇ ਅਸਥਾਈ ਕਾਮੇ ਅਤੇ 20,000 ਅਸਥਾਈ ਹੈਲਥ ਕੇਅਰ ਵਰਕਰ ਪੀ.ਆਰ. ਹਾਸਲ ਕਰ ਸਕਣਗੇ।

ਇਸ ਸਬੰਧੀ ਅਰਜ਼ੀਆਂ ਲੈਣ ਦੀ ਪ੍ਰਕਿਰਿਆ 6 ਮਈ 2021 ਤੋਂ ਸ਼ੁਰੂ ਹੋਵੇਗੀ ਅਤੇ 5 ਨਵੰਬਰ2021 ਤੱਕ ਜਾਂ ਜਦੋਂ ਤੱਕ ਇਹ ਟੀਚਾ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਜਾਰੀ ਰਹੇਗੀ।

ਉਧਰ ਕੈਨੇਡੀਅਨ ਚੈਂਬਰ ਆਫ ਕਾਮਰਸ ਨੇ ਫੈਡਰਲ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ।

Related News

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਥੈਂਕਸਗਿਵਿੰਗ ਡੇਅ ਮੌਕੇ ਲੋਕਾਂ ਨੂੰ ਦਿਤਾ ਸੰਦੇਸ਼

Rajneet Kaur

ਅਮਰੀਕਾ ਦੇ ਚਾਰ ਸੂਬਿਆਂ ‘ਚ ਮਿਲੇ ਰਿਕਾਰਡ ਕੋਰੋਨਾ ਪ੍ਰਭਾਵਿਤ !

Vivek Sharma

BIG NEWS : ਬ੍ਰਿਟੇਨ ਨੇ ਆਕਸਫੋਰਡ ਯੂਨੀਵਰਸਿਟੀ ਅਤੇ ਐਸਟ੍ਰਾਜ਼ੇਨੇਕਾ ਦੁਆਰਾ ਵਿਕਸਤ ਕੀਤੇ ਟੀਕੇ ਨੂੰ ਦਿੱਤੀ ਪ੍ਰਵਾਨਗੀ, ਮੰਜੂਰੀ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼

Vivek Sharma

Leave a Comment