channel punjabi
International News North America

ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗਿ੍ਰਫ਼ਤਾਰੀ ਦੇ ਹੁਕਮ ਜਾਰੀ

ਗਣਤੰਤਰ ਦਿਵਸ ਪਰੇਡ ਦੌਰਾਨ ਟ੍ਰੈਕਟਰ ਰੈਲੀ ‘ਚ ਹੋਣ ਵਾਲੀ ਹਿੰਸਾ ਲਈ 37 ਲੋਕਾਂ ਨੂੰ ਜ਼ਿੰਮੇਵਾਰ ਮੰਨਦਿਆਂ ਐੱਫ. ਆਈ. ਆਰ. ਦਰਜ ਕੀਤੀ ਹੈ। ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਹੁਣ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗਿ੍ਰਫ਼ਤਾਰੀ ਦੇ ਹੁਕਮ ਜਾਰੀ ਹੋ ਗਏ ਹਨ। ਗ੍ਰਹਿ ਮੰਤਰਾਲਾ ਨੇ ਦਿੱਲੀ ਪੁਲਸ ਨੂੰ ਇਹ ਹੁਕਮ ਜਾਰੀ ਕੀਤੇ ਹਨ। ਹੁਣ ਇਸ ਮਾਮਲੇ ਦੀ ਜਾਂਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਵਲੋਂ ਕੀਤੀ ਜਾਵੇਗੀ।

ਪੰਜ ਲੋਕਾਂ ਨੂੰ ਸਾਜ਼ਿਸ਼ ਦਾ ਸੂਤਰਧਾਰ ਦੱਸਿਆ ਜਾ ਰਿਹਾ ਹੈ। ਇਨ੍ਹਾਂ ਲੋਕਾਂ ਖਿਲਾਫ ਪੁਲਿਸ ਨੇ ਭੜਕਾਊ ਭਾਸ਼ਨ, ਡਕੈਤੀ, ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਜਿਹੇ ਮਾਮਲੇ ਦਰਜ ਕੀਤੇ ਗਏ ਹਨ। ਜਿੰਨ੍ਹਾਂ ‘ਚ ਪੰਜਾਬੀ ਅਦਾਕਾਰ ਦੀਪ ਸਿੱਧੂ,ਲੱਖਾ ਸਿਧਾਣਾ,ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ,ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਮਹਾਸਕੱਤਰ ਸਰਵਨ ਸਿੰਘ ਪੰਧੇਰ ,ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਸ਼ਾਮਿਲ ਹਨ। ਤਮਾਮ ਦਰਜ ਐੱਫ. ਆਈ. ਆਰ. ਨੂੰ ਇਕ ‘ਸਿੱਟ’ ਟੀਮ ਬਣਾ ਕੇ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ।

Related News

ਬਰੈਂਪਟਨ: ‘ਸ੍ਰੀ ਗੁਰੂ ਨਾਨਕ ਦੇਵ ਜੀ’ ਸਿਵਿਕ ਹਸਪਤਾਲ ਦੇ ਐਂਮਰਜੈਂਸੀ ਵਾਰਡ ਦਾ ਨਾਮ ਦੇ ਸਾਇਨ ਵੱਡੇ ਅੱਖਰਾਂ ‘ਚ ਲਾਉਣ ਦਾ ਕੀਤਾ ਗਿਆ ਰਸਮੀ ਵਰਚੂਅਲ ਈਵੈਂਟ

Rajneet Kaur

ਵੈਨਕੁਵਰ ‘ਚ ਲਗਭਗ 20 ਲੋਕਾਂ ਨੇ ਬ੍ਰੇਓਨਾ ਟੇਲਰ ਦੇ ਇਨਸਾਫ ਦੀ ਮੰਗ ਲਈ ਕੱਢਿਆ ਮਾਰਚ

Rajneet Kaur

ਫੋਰਡ ਸਰਕਾਰ ਵੱਲੋਂ ਨਵੇਂ ਸਕੂਲਾਂ ਦਾ ਨਿਰਮਾਣ ਕਰਨ ਤੇ ਉਨ੍ਹਾਂ ਨੂੰ ਅਪਗ੍ਰੇਡ ਕਰਨ ਲਈ 550 ਮਿਲੀਅਨ ਡਾਲਰ ਨਿਵੇਸ਼ ਕਰਨ ਦਾ ਐਲਾਨ

Rajneet Kaur

Leave a Comment