channel punjabi
Canada International News North America

ਚੀਨ ਦਾ ਗੁਆਂਢੀ ਦੇਸ਼ਾਂ ਦੇ ਨਾਲ ਹਮਲਾਵਰ ਰਵੱਈਏ ਦਾ ਅਮਰੀਕਾ ਨੇ ਲਿਆ ਸਖ਼ਤ ਨੋਟਿਸ

ਚੀਨ ਦਾ ਗੁਆਂਢੀ ਦੇਸ਼ਾਂ ਦੇ ਨਾਲ ਹਮਲਾਵਰ ਰਵੱਈਏ ਦਾ ਅਮਰੀਕਾ ਨੇ ਸਖ਼ਤ ਨੋਟਿਸ ਲਿਆ ਹੈ। ਅਮਰੀਕਾ ਦੇ ਰੱਖਿਆ ਮੰਤਰੀ ਲਾਇਡ ਆਸਟਿਨ ਨੇ ਕਿਹਾ ਹੈ ਕਿ ਚੀਨ ਆਪਣੇ ਖੇਤਰ ‘ਚ ਨਾ ਸਿਰਫ ਹਮਲਾਵਰ ਰਵੱਈਆ ਅਪਣਾ ਰਿਹਾ ਹੈ ਸਗੋਂ ਕੁਝ ਮਾਮਲਿਆਂ ‘ਚ ਇਹ ਹਮਲਾਵਰ ਵੀ ਦਿਖਾਈ ਦਿੰਦਾ ਹੈ। ਆਸਟਿਨ ਨੇ ਕਿਹਾ ਕਿ ਕੁਝ ਮਾਮਲਿਆਂ ‘ਚ ਇਹ ਸਾਫ ਤੌਰ ‘ਤੇ ਵੇਖਿਆ ਜਾ ਸਕਦਾ ਹੈ ਕਿ ਚੀਨ ਆਪਣੀ ਸ਼ਕਤੀ ਦੀ ਵਰਤੋਂ ਤੋਂ ਪਰਹੇਜ਼ ਨਹੀਂ ਕਰ ਰਿਹਾ ਹੈ।

ਆਸਟਿਨ ਨੇ ਇੱਕ ਪ੍ਰੋਗਰਾਮ ਦੌਰਾਨ ਕਿਹਾ, ਚੀਨ ਆਪਣੀ ਫੌਜ ਨੂੰ ਆਧੁਨਿਕ ਬਣਾਉਣ ਅਤੇ ਤਕਨੀਕਾਂ ਨੂੰ ਆਧੁਨਿਕ ਬਣਾਉਣ ਵਿੱਚ ਰੁੱਝਿਆ ਹੋਇਆ ਹੈ। ਉਹ ਉਨ੍ਹਾਂ ਮੁਕਾਬਲੇ ਵਿਚ ਸਾਨੂੰ ਹਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਨ੍ਹਾਂ ਵਿੱਚ ਅਸੀਂ ਹਮੇਸ਼ਾ ਅੱਗੇ ਰਹੇ ਹਾਂ। ਆਸਟਿਨ ਨੇ ਗੁਆਂਢੀ ਦੇਸ਼ਾਂ ਨਾਲ ਮਨਮਾਨੀ ਪੱਧਰ ‘ਤੇ ਚੀਨ ਨੂੰ ਭਾਰਤੀ ਸਰਹੱਦ ਦੇ ਪੂਰਬੀ ਲੱਦਾਖ ਖੇਤਰ ‘ਚ ਹਥਿਆਰਬੰਦ ਫੌਜਾਂ ਦੀ ਤਾਇਨਾਤੀ ਵੱਲ ਵੀ ਇਸ਼ਾਰਾ ਕੀਤਾ। ਉਹਨਾਂ ਕਿਹਾ ਕਿ ਚੀਨ ਪੂਰੇ ਦੱਖਣੀ ਚੀਨ ਸਾਗਰ ‘ਤੇ ਪ੍ਰਭੂਸੱਤਾ ਦਾ ਦਾਅਵਾ ਕਰਦਾ ਹੈ, ਜਦਕਿ ਇੱਥੇ ਵੀਅਤਨਾਮ, ਮਲੇਸ਼ੀਆ, ਫਿਲਪੀਨਜ਼, ਬਰੂਨੇਈ ਤੇ ਤਾਈਵਾਨ ਵੀ ਦਾਅਵੇਦਾਰ ਹਨ। ਚੀਨ ਨੇ ਪਿਛਲੇ ਸਾਲ ਮਈ ਵਿੱਚ ਹਥਿਆਰਾਂ ਨਾਲ ਲੈਸ ਆਪਣੇ 60 ਹਜ਼ਾਰ ਤੋਂ ਜ਼ਿਆਦਾ ਸੈਨਿਕਾਂ ਨੂੰ ਪੂਰਬੀ ਲੱਦਾਖ ਵਿੱਚ ਪੈਂਗੋਂਗ ਝੀਲ ਵਰਗੇ ਵਿਵਾਦਿਤ ਇਲਾਕਿਆਂ ਵਿੱਚ ਤਾਇਨਾਤ ਕਰ ਦਿੱਤਾ ਸੀ, ਜਿਸ ਦੇ ਜਵਾਬ ਵਿੱਚ ਭਾਰਤ ਨੇ ਵੀ ਭਾਰੀ ਗਿਣਤੀ ਵਿੱਚ ਆਪਣੇ ਫੌਜੀ ਤਾਇਨਾਤ ਕਰ ਦਿੱਤੇ ਸਨ। ਇਸਤੋਂ ਇਲਾਵਾ ਆਸਟਿਨ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਾਇਡਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਦੇਸ਼ ਸਾਊਦੀ ਅਰਬ ਨਾਲ ਇੱਕ ਵੱਖਰੀ ਕਿਸਮ ਦਾ ਸਬੰਧ ਵਿਕਸਤ ਕਰੇਗਾ। ਇਸਦਾ ਮਤਲਬ ਇਹ ਨਹੀਂ ਹੋਵੇਗਾ ਕਿ ਸਾਡਾ ਰਿਸ਼ਤਾ ਚੰਗਾ ਨਹੀਂ ਹੋਵੇਗਾ। ਅਸੀਂ ਉਮੀਦ ਕਰਦੇ ਹਾਂ ਕਿ ਅਮਰੀਕਾ-ਸਾਊਦੀ ਸਬੰਧ ਪਹਿਲਾਂ ਦੀ ਤਰ੍ਹਾਂ ਮਜ਼ਬੂਤ ਰਹਿਣਗੇ, ਪਰ ਕੁਝ ਸ਼ਰਤਾਂ ਨਾਲ।

Related News

ਅਮਰੀਕਾ ਤੇ ਚੀਨ ਦੋਵੇਂ ਦੇਸ਼ ਇੱਕ-ਦੂਜੇ ਦੀਆਂ ਹਵਾਈ ਕੰਪਨੀਆਂ ਦੀਆਂ ਉਡਾਣਾਂ ਨੂੰ ਦੁਗਣਾ ਕਰਨ ‘ਤੇ ਹੋਏ ਸਹਿਮਤ

Rajneet Kaur

ਲਾਲ ਕਿਲ੍ਹਾ ਹਿੰਸਾ ਦੇ ਮਾਮਲੇ ‘ਚ ਦੀਪ ਸਿੱਧੂ ਨੂੰ ਦਿੱਤੀ ਗਈ ਸੀ ਜ਼ਮਾਨਤ, ਜ਼ਮਾਨਤ ਤੋਂ ਬਾਅਦ ਮੁੜ ਹੋਈ ਦੀਪ ਸਿੱਧੂ ਦੀ ਗ੍ਰਿਫ਼ਤਾਰੀ

Rajneet Kaur

ਮਹਾਂਮਾਰੀ 80ਵੇਂ ਕ੍ਰਿਸਮਿਸ ਡਿਨਰ ਦੀ ਸੇਵਾ ਕਰਨ ਤੋਂ ਵੈਨਕੂਵਰ ਪਨਾਹ ਨੂੰ ਨਹੀਂ ਰੋਕ ਸਕਦੀ

Rajneet Kaur

Leave a Comment