channel punjabi
International News North America

ਚੱਕਾ ਜਾਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ,ਜੇਕਰ ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇਗੀ: ਰਾਕੇਸ਼ ਟਿਕੈਤ

ਕਿਸਾਨ ਮੋਰਚੇ ਦੀ ਅਪੀਲ ‘ਤੇ ਅੱਜ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਅੰਦੋਲਨ ਦੌਰਾਨ ਅੱ ਦੇਸ਼ ਭਰ ‘ਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਨੂੰ ਦੇਖਦੇ ਹੋਏ ਰਾਜਧਾਨੀ ਸਮੇਤ ਕਈ ਸੂਬਿਆਂ ਦੀ ਪੁਲਿਸ ਅਲਰਟ ‘ਤੇ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇਗੀ।




ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜੰਮੂ ‘ਚ ਕਿਸਾਨ ਜਥੇਬੰਦੀਆਂ ਨੇ ਜੰਮੂ-ਪਠਾਨਕੋਟ ਹਾਈਵੇ ‘ਤੇ ਰੋਸ ਪ੍ਰਦਰਸ਼ਨ ਕਰ ਕੇ ਚੱਕਾ ਜਾਮ ਕਰ ਦਿੱਤਾ।

ਚੱਕਾ ਜਾਮ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਕਿਸਾਨ ਅਤੇ ਕਿਸਾਨ ਹਿਤੈਸ਼ੀਆਂ ਵਲੋਂ ਚੱਕੇ ਜਾਮ ਕੀਤੇ ਹੋਏ ਹਨ। ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ।



ਦਿੱਲੀ : ਸ਼ਹੀਦੀ ਪਾਰਕ ਇਲਾਕੇ ‘ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲਿਆ, ਜੋ ਅੱਜ ਕਿਸਾਨਾਂ ਵੱਲੋਂ ਬੁਲਾਏ ਗਏ ਦੇਸ਼ਵਿਆਪੀ ‘ਚੱਕਾ ਜਾਮ’ ਤਹਿਤ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਕਰ ਰਹੇ ਸਨ।
ਪੰਜਾਬ : ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇਸ਼ ਭਰ ਵਿਚ ਚੱਕਾ ਜਾਮ ਦੇ ਸੱਦੇ ‘ਤੇ ਕਿਸਾਨਾਂ ਨੇ ਅੰਮ੍ਰਿਤਸਰ ਤੇ ਮੋਹਾਲੀ ‘ਚ ਰੋਡ ਬਲਾਕ ਕੀਤਾ।

ਇਸ ਦੇ ਨਾਲ ਹੀ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ‘ਤੇ ਪਿੰਡ ਕਰੀ ਕਲਾਂ ਗੁ. ਢਾਬਸਰ ਦੇ ਸਾਹਮਣੇ ਕਿਸਾਨਾਂ ਨੇ ਧਰਨਾ ਲਾ ਕੇ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ। ਇਸੇ ਤਰ੍ਹਾਂ ਮਮਦੋਟ-ਫਿਰੋਜ਼ਪੁਰ ਰੋਡ ‘ਤੇ ਸਥਿਤ ਖਾਣੀ ਟੀ-ਪੁਆਇੰਟ ਵਿਖੇ ਵੀ ਧਰਨਾ ਲਾਇਆ ਗਿਆ।

Related News

ਨੌਰੀਨ ਸਿੰਘ ਅਮਰੀਕੀ ਏਅਰ ਫੋਰਸ ‘ਚ ਸੈਕਿੰਡ ਲੈਫਟੀਨੈਂਟ ਨਿਯੁਕਤ, ਵਧਾਇਆ ਦੇਸ਼ ਅਤੇ ਪੰਜਾਬ ਦਾ ਮਾਣ

Vivek Sharma

ਟਰੰਪ ਨੇ ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਦਿੱਤੇ ਪਹਿਲੇ ਭਾਸ਼ਣ ਵਿੱਚ ਭਾਰਤ ਦੇ ਵਾਤਾਵਰਣ ਰਿਕਾਰਡ ਦੀ ਕੀਤੀ ਆਲੋਚਨਾ

Rajneet Kaur

Positive News: ਨਵੇਂ ਮਾਮਲਿਆਂ ‘ਚ ਆ ਰਹੀ ਗਿਰਾਵਟ ਕਾਰਨ ਹੁਣ ਕਾਬੂ ‘ਚ ਆ ਸਕਦੈ ਕੋਰੋਨਾ : W.H.O.

Vivek Sharma

Leave a Comment