Channel Punjabi
Canada International News

ਟਰੂਡੋ ਕਿਸਾਨਾਂ ਬਾਰੇ ਆਪਣੇ ਬਿਆਨ ‘ਤੇ ਕਾਇਮ, ਭਾਰਤ ਨੇ ਮੀਟਿੰਗ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ/ਓਟਾਵਾ : ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ਦਾ ਅਸਰ ਹੁਣ ਭਾਰਤ ਅਤੇ ਕੈਨੇਡਾ ਸਬੰਧਾਂ ‘ਤੇ ਪੈਣਾ ਸ਼ੁਰੂ ਹੋ ਗਿਆ ਹੈ । ਦਰਅਸਲ, ਖੇਤੀਬਾੜੀ ਕਾਨੂੰਨਾਂ ਖਿਲਾਫ ਦੇਸ਼ ਵਿੱਚ ਚੱਲ ਰਹੇ ਕਿਸਾਨ ਅੰਦੋਲਨ ‘ਤੇ ਭਾਰਤ ਦੇ ਸਖ਼ਤ ਇਤਰਾਜ਼ ਦੇ ਬਾਵਜੂਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਉਹ ਕਿਸਾਨਾਂ ਦੇ ਪ੍ਰਦਰਸ਼ਨ ਦਾ ਸਮਰਥਨ ਕਰਦੇ ਹਨ। ਇਸ ਤੋਂ ਬਾਅਦ ਹੁਣ ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਵੱਡਾ ਬਿਆਨ ਦਿੱਤਾ ਹੈ । ਭਾਰਤ ਨੇ ਕੈਨੇਡਾ ਦੀ ਅਗਵਾਈ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਭਾਰਤ ਦਾ ਇਹ ਫੈਸਲਾ ਕਿਸਾਨ ਅੰਦੋਲਨ ਬਾਰੇ ਕੈਨੇਡਾ ਦੇ ਰੁਖ ਦੇ ਮੱਦੇਨਜ਼ਰ ਆਇਆ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਅੰਦੋਲਨਕਾਰੀ ਕਿਸਾਨਾਂ ਦਾ ਸਮਰਥਨ ਕਰਦੇ ਹਨ, ਜਿਸਦੇ ਬਾਅਦ ਭਾਰਤ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਕੈਨੇਡਾ ਨੂੰ ਭਾਰਤ ਦੇ ‘ਅੰਦਰੂਨੀ ਮਾਮਲਿਆਂ’ ਵਿੱਚ ਦਖਲਅੰਦਾਜ਼ੀ ਨਾ ਕਰਨ ਲਈ ਕਿਹਾ ਗਿਆ ਸੀ।

ਤੁਹਾਨੂੰ ਦੱਸ ਦਈਏ ਕਿ 7 ਦਸੰਬਰ ਨੂੰ ਕੈਨੇਡਾ ਦੀ ਅਗਵਾਈ ਵਿੱਚ ਕੋਰੋਨਾ ‘ਤੇ ਇੱਕ ਮੀਟਿੰਗ ਹੋਣੀ ਹੈ, ਜਿਸ ਵਿੱਚ ਕਈ ਦੇਸ਼ ਸ਼ਾਮਲ ਹੋਣਗੇ, ਹੁਣ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਭਾਰਤ ਨੇ ਇਨਕਾਰ ਕਰ ਦਿੱਤਾ ਹੈ।

ਦਰਅਸਲ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਬਾਰੇ ਕਿਹਾ ਸੀ ਕਿ ਉਨ੍ਹਾਂ ਦਾ ਦੇਸ਼ ਹਮੇਸ਼ਾਂ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦਾ ਸਮਰਥਨ ਕਰੇਗਾ। ਉਨ੍ਹਾਂ ਸਥਿਤੀ ‘ਤੇ ਚਿੰਤਾ ਵੀ ਜ਼ਾਹਿਰ ਕੀਤੀ ਸੀ। ਭਾਰਤ ਨੇ ਇਸ ‘ਤੇ ਤਿੱਖੀ ਪ੍ਰਤੀਕ੍ਰਿਆ ਜਾਹਿਰ ਕਰਦੇ ਹੋਏ ਸ਼ੁੱਕਰਵਾਰ ਨੂੰ ਕੈਨੇਡੀਅਨ ਹਾਈ ਕਮਿਸ਼ਨਰ ਨਾਦਿਰ ਪਟੇਲ ਨੂੰ ਤਲਬ ਕੀਤਾ ਅਤੇ ਟਰੂਡੋ ਅਤੇ ਉਸ ਦੇ ਮੰਤਰੀ ਮੰਡਲ ਦੇ ਮੈਂਬਰਾਂ ਦੇ ਬਿਆਨਾਂ ‘ਤੇ ਇਤਰਾਜ਼ ਜਤਾਇਆ ਸੀ ਅਤੇ ਕਿਹਾ ਕਿ ‘ਦੇਸ਼ ਦੇ ਅੰਦਰੂਨੀ ਮਾਮਲਿਆਂ ‘ਚ ਦਖਲ ਮੰਨਣਯੋਗ ਨਹੀਂ ਹੈ ਅਤੇ ਜੇ ਇਹ ਕਾਰਵਾਈ ਇਸ ਮਾਮਲੇ ‘ਚ ਜਾਰੀ ਰਹਿੰਦੀ ਹੈ ਤਾਂ ਦੁਵੱਲੇ ਸੰਬੰਧਾਂ ਨੂੰ ‘ਗੰਭੀਰ ਨੁਕਸਾਨ’ ਹੋ ਸਕਦਾ ਹੈ।

Related News

ਦਰਦਨਾਕ ਖ਼ਬਰ: ਪਾਕਿਸਤਾਨ ‘ਚ ਇੱਕ ਰੇਲ ਹਾਦਸੇ ਦੌਰਾਨ 19 ਦੇ ਕਰੀਬ ਸਿੱਖ ਸ਼ਰਧਾਲੂਆਂ ਦੀ ਮੌਤ

team punjabi

ਅਮਰੀਕੀ ਅਦਾਕਾਰਾ ਸੂਜਨ ਸੈਰੰਡਨ ਨੇ ਵੀ ਭਾਰਤੀ ਕਿਸਾਨਾਂ ਦੇ ਸਮਰਥਨ ਵਿਚ ਕੀਤਾ ਟਵੀਟ

Rajneet Kaur

ਓਂਟਾਰੀਓ ਦੇ ਬੀਚਾਂ ‘ਤੇ ਲੱਗੀ ਭੀੜ ਦੇਖ ਘਬਰਾਏ ਪ੍ਰੀਮੀਅਰ ਡੱਗ ਫੋਰਡ

team punjabi

Leave a Comment

[et_bloom_inline optin_id="optin_3"]