channel punjabi
Canada International News North America

ਐਸਟ੍ਰਾਜੈ਼ਨੇਕਾ ਵੈਕਸੀਨ ਦੀਆਂ 1·5 ਮਿਲੀਅਨ ਡੋਜ਼ਾਂ ਦੇਣ ਦਾ ਭਰੋਸਾ ਦੇਣ ਉੱਤੇ ਟਰੂਡੋ ਨੇ ਬਾਇਡਨ ਦਾ ਕੀਤਾ ਧੰਨਵਾਦ

ਓਟਾਵਾ: ਕੈਨੇਡਾ ਨੂੰ ਐਸਟ੍ਰਾਜ਼ੈਨੇਕਾ ਵੈਕਸੀਨ ਦੀਆਂ 1·5 ਮਿਲੀਅਨ ਖੁਰਾਕਾਂ ਦੇਣ ਦਾ ਭਰੋਸਾ ਦਿਵਾਉਣ ਉੱਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦਾ ਧੰਨਵਾਦ ਕੀਤਾ ਗਿਆ।‌ ਮੀਡੀਆ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਵੈਕਸੀਨਜ਼ ਹੀ ਇਸ ਮਹਾਂਮਾਰੀ ਵਿੱਚੋਂ ਬਾਹਰ ਨਿਕਲਣ ਦਾ ਰਾਹ ਹਨ। ਉਨ੍ਹਾਂ ਆਖਿਆ ਕਿ ਅਸੀਂ ਅਮਰੀਕੀ ਪ੍ਰਸ਼ਾਸਨ ਨਾਲ ਇਸ ਬਾਰੇ ਡੀਲ ਫਾਈਨਲ ਕਰ ਰਹੇ ਹਾਂ। ਵੀਰਵਾਰ ਨੂੰ ਦੋਵਾਂ ਪਾਸਿਆਂ ਦੇ ਅਧਿਕਾਰੀਆਂ ਨੇ ਇਹ ਪੁਸ਼ਟੀ ਕੀਤੀ ਸੀ ਕਿ ਜੇ ਇਹ ਡੀਲ ਸਿਰੇ ਚੜ੍ਹ ਜਾਂਦੀ ਹੈ ਤਾਂ ਅਮਰੀਕਾ ਇਸ ਮਹੀਨੇ ਦੇ ਅੰਤ ਤੱਕ ਲੋਨ ਅਗਰੀਮੈਂਟ ਤਹਿਤ ਕੈਨੇਡਾ ਨੂੰ ਐਸਟ੍ਰਾਜ਼ੈਨੇਕਾ ਦੀਆਂ 1·5 ਮਿਲੀਅਨ ਡੋਜ਼ਾਂ ਦੇਵੇਗਾ।

ਟਰੂਡੋ ਨੇ ਆਖਿਆ ਕਿ ਅਸੀਂ ਬਾਇਡਨ ਪ੍ਰਸ਼ਾਸਨ ਨਾਲ ਕਈ ਮੁਹਾਜ ਉੱਤੇ ਮਿਲ ਕੇ ਕੰਮ ਕਰ ਰਹੇ ਹਾਂ ਤੇ ਇਸ ਵਿੱਚ ਵੈਕਸੀਨ ਵੀ ਸ਼ਾਮਲ ਹੈ। ਉਨ੍ਹਾਂ ਸਹਿਯੋਗ ਦੇਣ ਲਈ ਰਾਸ਼ਟਰਪਤੀ ਬਾਇਡਨ ਦਾ ਧੰਨਵਾਦ ਵੀ ਕੀਤਾ। ਪ੍ਰਧਾਨ ਮੰਤਰੀ ਨੇ ਆਖਿਆ ਕਿ ਕੈਨੇਡਾ ਤੇ ਅਮਰੀਕਾ ਇੱਕ ਦੂਜੇ ਦੇ ਨੇੜਲੇ ਦੋਸਤ ਹਨ ਤੇ ਅਹਿਮ ਭਾਈਵਾਲ ਹਨ। ਉਨ੍ਹਾਂ ਆਖਿਆ ਕਿ ਉਹ ਜਾਣਦੇ ਹਨ ਕਿ ਕੈਨੇਡੀਅਨਾਂ ਤੇ ਅਮਰੀਕੀਆਂ ਨੂੰ ਸੁਰੱਖਿਅਤ ਰੱਖਣ ਲਈ ਅਸੀਂ ਰਲ ਕੇ ਕੰਮ ਕਰਨਾ ਜਾਰੀ ਰੱਖਾਂਗੇ।

Related News

ਚੀਨ ਵਿੱਚ ਨਜ਼ਰਬੰਦ ਦੋਵਾਂ ਕੈਨੇਡੀਅਨਜ਼ ਦੇ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ

Vivek Sharma

ਸਸਕੈਟੂਨ ਵਾਲਮਾਰਟ ‘ਚ COVID-19 ਦੇ ਸੰਭਾਵਤ ਐਕਸਪੋਜਰ ਬਾਰੇ ਜਾਰੀ ਕੀਤੀ ਚਿਤਾਵਨੀ : SHA

Rajneet Kaur

ਅਮਰੀਕਾ ਦੀ ਦਿੱਗਜ ਕੰਪਿਉਟਰ ਕੰਪਨੀ ‘ਡੈੱਲ’ ਖਿਲਾਫ ਕੈਨੇਡਾ ਵਿੱਚ ਨਿੱਜਤਾ ਦੀ ਉਲੰਘਣਾ ਦਾ ਮਾਮਲਾ ਦਰਜ !

Vivek Sharma

Leave a Comment