channel punjabi
International News

ਦਿੱਲੀ ‘ਚ ਹੋਈਆਂ ਹਿੰਸਕ ਘਟਨਾਵਾਂ ‘ਤੇ ਕੈਪਟਨ ਨੇ ਦੁੱਖ ਅਤੇ ਨਿਰਾਸ਼ਾ ਦਾ ਕੀਤਾ ਪ੍ਰਗਟਾਵਾ, ਸੂਬੇ ਵਿੱਚ ਜਾਰੀ ਕੀਤਾ ਗਿਆ ਰੈਡ ਅਲਰਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ’ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈਆਂ ਹਿੰਸਕ ਘਟਨਾਵਾਂ ’ਤੇ ਦੁੱਖ ਅਤੇ ਨਿਰਾਸ਼ਾ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਦਿੱਲੀ ’ਚ ਤਣਾਅ ਦੇ ਮੱਦੇਨਜ਼ਰ ਪੰਜਾਬ ’ਚ ਹਾਈ ਅਲਰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ । ਉਨ੍ਹਾਂ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ ਕਿ ਸੂਬੇ ’ਚ ਕਿਸੇ ਵੀ ਕੀਮਤ ’ਤੇ ਅਮਨ ਕਾਨੂੰਨ ਦੀ ਹਾਲਤ ਭੰਗ ਨਾ ਹੋਵੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਜ੍ਰੈੁਕਟਰ ਪਰੇਡ ਦੌਰਾਨ ਜਿਸ ਤਰ੍ਹਾਂ ਦੀ ਘਟਨਾ ਹੋਈ, ਉਹ ਬੇਹੱਦ ਦੁਖਦਾਈ ਸੀ। ਕੁਝ ਤੱਤਾਂ ਵੱਲੋਂ ਹਿੰਸਾ ਕਰਨ ਦੀ ਘਟਨਾ ਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ। ਕਿਸਾਨਾਂ ਨੂੰ ਤੁਰੰਤ ਦਿੱਲੀ ਤੋਂ ਬਾਹਰ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਅੰਦੋਲਨ ਨੂੰ ਧੱਕਾ ਲੱਗੇਗਾ ਤੇ ਸ਼ਾਂਤੀਪੂੁੂਰਨ ਤਰੀਕੇ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕਿਸਾਨ ਆਗੂਆਂ ਦੀਆਂ ਸਦਭਾਵਨਾਂ ਦੀਆਂ ਕੋਸ਼ਿਸ਼ਾਂ ਨੂੰ ਨਕਾਰ ਦੇਵੇਗਾ।

ਕੈਪਟਨ ਨੇ ਕਿਹਾ ਕਿ ਲੋਕਤੰਤਰ ’ਚ ਇਸ ਤਰ੍ਹਾਂ ਦੀ ਹਿੰਸਾ ਦੀਆਂ ਘਟਨਾਵਾਂ ਨੂੰ ਕਿਸੇ ਤਰੀਕੇ ਨਾਲ ਉੱਚਿਤ ਨਹੀਂ ਠਹਿਰਾਇਆ ਜਾ ਸਕਦਾ। ਗਣਤੰਤਰ ਦਿਵਸ ਮੌਕੇ ਇਸ ਤਰ੍ਹਾਂ ਦੀ ਘਟਨਾ ’ਤੇ ਪੰਜਾਬ ਦੇ ਕਈ ਹੋਰ ਆਗੂੂਆਂ ਨੇ ਵੀ ਨਿਰਾਸ਼ਾ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਵੀ ਕਿਸਾਨਾਂ ਨੂੰ ਟਰੈਕਟਰ ਪਰੇਡ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਸੀ।

Related News

ਵਿਆਹ ਸਮਾਗਮ ‘ਚ ਫੁੱਟਿਆ ਕੋਰੋਨਾ ਬੰਬ: 17 ਦੀ ਰਿਪੋਰਟ ਪਾਜ਼ੀਟਿਵ

Vivek Sharma

ਯੁਕੌਨ ‘ਚ ਨਵੇਂ ਸਾਲ ਦੇ ਦਿਨ ਕੋਵਿਡ 19 ਦੇ 4 ਮਾਮਲੇ ਆਏ ਸਾਹਮਣੇ

Rajneet Kaur

ਮਾਂਟਰੀਅਲ ਪੁਲਿਸ ਨੇ ਪਲਾਟੂ-ਮੌਂਟ-ਰਾਇਲ ਅਤੇ ਆਉਟਰੇਮੈਂਟ ਬੋਰੋ ‘ਚ ਕੋਵਿਡ 19 ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਗੈਰ ਕਾਨੂੰਨੀ ਇੱਕਠਾਂ ਨੂੰ ਕੀਤਾ ਖਤਮ

Rajneet Kaur

Leave a Comment