channel punjabi
International News North America

ਨਰਿੰਦਰ ਮੋਦੀ ਨੇ ਬਾਇਡਨ ਤੇ ਕਮਲਾ ਹੈਰਿਸ ਨੂੰ ਜਿੱਤ ਦੀ ਦਿੱਤੀ ਵਧਾਈ

ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਦੇਰ ਰਾਤ ਨੂੰ ਸੰਯੁਕਤ ਰਾਜ ਦੇ ਰਾਸ਼ਟਰਪਤੀ ਜੋ ਬਾਇਡਨ ਨੂੰ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਦੀ ਵਧਾਈ ਦਿੱਤੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਬਾਇਡਨ ਅਤੇ ਕਮਲਾ ਹੈਰਿਸ ਨਾਲ ਫੋਨ ਤੇ ਗੱਲਬਾਤ ਕੀਤੀ ਅਤੇ ਟਵੀਟ ਵੀ ਕੀਤਾ। ਮੋਦੀ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ – “ਅਸੀਂ ਭਾਰਤ ਅਮਰੀਕਾ ਰਣਨੀਤਕ ਭਾਈਵਾਲੀ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ ਅਤੇ ਸਾਡੀਆਂ ਸਾਂਝੀਆਂ ਤਰਜੀਹਾਂ ਅਤੇ ਚਿੰਤਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ।”

ਪ੍ਰਧਾਨ ਮੰਤਰੀ ਨੇ ਭਾਰਤੀ ਮੂਲ ਦੀ ਯੂਐਸ ਉਪ-ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਨੂੰ ਵੀ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਨੇ ਟਵੀਟ ਕਰਦੇ ਹੋਏ ਜਾਣਕਾਰੀ ਦਿਤੀ ਕਿ – “ਕਮਲਾ ਹੈਰਿਸ ਦੀ ਜਿੱਤ ਭਾਰਤੀ ਅਮਰੀਕੀ ਕਮਿਊਨਿਟੀ ਦੇ ਮੈਂਬਰਾਂ ਲਈ ਬਹੁਤ ਮਾਣ ਅਤੇ ਪ੍ਰੇਰਨਾ ਦੀ ਗੱਲ ਹੈ ਜਿਹੜੇ ਭਾਰਤ-ਅਮਰੀਕਾ ਸਬੰਧਾਂ ਲਈ ਇਕ ਜ਼ਬਰਦਸਤ ਮਿਆਦ ਹਨ।”

Related News

4 ਪ੍ਰੀਮੀਅਰ ਹੋਏ ਇਕੱਠੇ, ਸੂਬਿਆਂ ਲਈ ਵਧੇਰੇ ਫੰਡ ਦੇਣ ਦੀ ਕੀਤੀ ਮੰਗ

Vivek Sharma

ਹਾਂਗਕਾਂਗ ਵਿੱਚ ਜਿੰਮੀ ਲਾਈ ਦੀ ਗ੍ਰਿਫਤਾਰੀ, ਅਮਰੀਕਾ ਅਤੇ ਚੀਨ ਵਿਚਾਲੇ ਤਲਖ਼ੀ ਵਧੀ

Vivek Sharma

ਮਾਸਕ ਨਹੀਂ ਪਾਇਆ, ਤਾਂ ਨਹੀਂ ਉੱਡੇਗਾ ਅਮਰੀਕਾ ਦਾ ਜਹਾਜ਼ !

Vivek Sharma

Leave a Comment