channel punjabi
Canada International News North America

ਨਵਦੀਪ ਸਿੰਘ ਬੈਂਸ ਦੇ ਅਸਤੀਫ਼ੇ ਤੋਂ ਬਾਅਦ ਟਰੂਡੋ ਨੇ ਆਪਣੇ ਮੰਤਰੀ ਮੰਡਲ ਵਿਚ ਕੀਤਾ ਵੱਡਾ ਫੇ਼ਰਬਦਲ

ਟੋਰਾਂਟੋ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਮੰਤਰੀ ਮੰਡਲ ਵਿਚ ਵੱਡੀ ਫੇਰਬਦਲ ਕੀਤੀ ਹੈ। ਇਕ ਸਾਬਕਾ ਪੁਲਾੜ ਯਾਤਰੀ ਮਾਰਕ ਗਾਰਨੇਉ ਨੂੰ ਨਵਾਂ ਵਿਦੇਸ਼ ਮੰਤਰੀ ਨਿਯੁਕਤ ਕੀਤਾ ਹੈ। ਅਜਿਹਾ ਕੈਬਨਿਟ ਮੰਤਰੀ ਨਵਦੀਪ ਬੈਂਸ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਕੀਤਾ ਗਿਆ। ਕੈਬਨਿਟ ਵਿਚ ਹੋਏ ਬਦਲਾਅ ਅਤੇ ਨਵਦੀਪ ਸਿੰਘ ਬੈਂਸ ਦੇ ਅਸਤੀਫ਼ੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਟਰੂਡੋ ਨੇ ਟਵਿੱਟਰ ‘ਤੇ ਕਿਹਾ, ‘ਨਵਦੀਪ ਬੈਂਸ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾਉਣਾ ਚਾਹੁੰਦੇ ਹਨ। ਹੁਣ ਬੈਂਸ ਨਵੀਨਤਾ, ਵਿਗਿਆਨ ਅਤੇ ਉਦਯੋਗ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ। ਉਨ੍ਹਾਂ ਦੇ ਐਲਾਨ ਕਾਰਨ ਖਾਲੀ ਥਾਂ ਨੂੰ ਭਰਨ ਲਈ, ਅਸੀਂ ਕੈਨੇਡੀਅਨ ਮੰਤਰੀ ਮੰਡਲ ਵਿੱਚ ਕੁਝ ਤਬਦੀਲੀਆਂ ਕਰਨ ਦਾ ਐਲਾਨ ਕਰ ਰਹੇ ਹਾਂ।’

ਜ਼ਿਕਰਯੋਗ ਹੈ ਕਿ ਨਵਦੀਪ ਬੈਂਸ ਨੇ 2013 ਵਿੱਚ ਟਰੂਡੋ ਦੀ ਅਗਵਾਈ ਹਾਸਲ ਕਰਨ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਸੀ।

ਇਸ ਸੰਬੰਧੀ 43 ਸਾਲਾ ਬੈਂਸ ਨੇ ਦੋ ਦਿਨ ਪਹਿਲਾਂ ਇੱਕ ਵੀਡੀਓ ਬਿਆਨ ਜਾਰੀ ਕੀਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਪਰਿਵਾਰ ਨਾਲ ਜ਼ਿਆਦਾ ਸਮਾਂ ਬਿਤਾਉਣ ਲਈ ਸਿਆਸਤ ਤੋਂ ਸੰਨਿਆਸ ਲੈ ਰਹੇ ਹਨ। ਉਨ੍ਹਾਂ ਦੇ ਅਗਲੀਆਂ ਚੋਣਾਂ ਲੜਨ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ ਬੈਂਸ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਦੌਰਾਨ ਪ੍ਰਚਾਰ ਮੁਹਿੰਮ ਵਿੱਚ ਭੂਮਿਕਾ ਨਿਭਾਉਣਗੇ।

ਦੱਸਣਯੋਗ ਹੈ ਕਿ ਨਵਦੀਪ ਸਿੰਘ ਬੈਂਸ ਉਨ੍ਹਾਂ ਚਾਰ ਸਿੱਖਾਂ ਵਿਚੋਂ ਇਕ ਸਨ ਜਿਨ੍ਹਾਂ ਨੂੰ ਟਰੂਡੋ ਨੇ 2015 ਵਿਚ ਕੈਬਨਿਟ ਮੰਤਰੀ ਨਿਯੁਕਤ ਕੀਤਾ ਸੀ। ਟਰੂਡੋ ਦੇ ਮੰਤਰੀ ਮੰਡਲ ਵਿੱਚ ਹੁਣ ਸਿਰਫ ਦੋ ਸਿੱਖ ਮੰਤਰੀ ਹਨ। ਸਾਬਕਾ ਪੁਲਾੜ ਯਾਤਰੀ ਅਤੇ ਟ੍ਰਾਂਸਪੋਰਟ ਮੰਤਰੀ ਮਾਰਕ ਗਾਰਨੇਉ ਨੂੰ ਨਵਾਂ ਵਿਦੇਸ਼ ਮੰਤਰੀ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਫਰੈਂਕਵਾ ਫਿਲਿਪ ਸੈਂਪੇਜ ਨੂੰ ਨਵੀਨਤਾ, ਵਿਗਿਆਨ ਅਤੇ ਉਦਯੋਗ ਮੰਤਰੀ ਨਿਯੁਕਤ ਕੀਤਾ ਗਿਆ ਹੈ।

Related News

ਕੋਕਿਟਲਾਮ ਮਾਉਂਟੀਜ਼ ਇੱਕ ਵਿਅਕਤੀ ਦੀ ਭਾਲ ਕਰ ਰਹੇ ਹਨ ਜੋ ਕਲੋਨੀ ਫਾਰਮ ਫੋਰੈਂਸਿਕ ਮਨੋਰੋਗ ਹਸਪਤਾਲ ਵਿੱਚ ਵਾਪਸ ਨਹੀਂ ਆਇਆ

Rajneet Kaur

ਗ੍ਰੀਨ ਕਾਰਡ ਦੇ ਮੁੱਦੇ ‘ਤੇ ਅਮਰੀਕਾ ਦੀਆਂ ਸੜਕਾਂ ‘ਤੇ ਉਤਰੇ ਭਾਰਤੀ-ਅਮਰੀਕੀ ਡਾਕਟਰ

Vivek Sharma

ਅਮਰੀਕਾ: 6 ਲੋਕਾਂ ਨੂੰ ਲੈ ਜਾ ਰਿਹਾ ਜਹਾਜ਼ ਹਾਦਸਾਗ੍ਰਸਤ, ਤਿੰਨ ਘਰਾਂ ਨੂੰ ਪਹੁੰਚਿਆ ਨੁਕਸਾਨ

Rajneet Kaur

Leave a Comment