Channel Punjabi
Canada International News

ਨਵੇਂ ਖੇਤੀਬਾੜੀ ਕਾਨੂੰਨ ਵਿਰੁੱਧ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲ ਸਹੀ ਫ਼ੈਸਲਾ: ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ

ਟੋਰਾਂਟੋ : ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਨੇ ਪੰਜਾਬ ਵਿਧਾਨ ਸਭਾ ਵਿਚ ਕੈਪਟਨ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੁੱਧ ਪਾਸ ਕੀਤੇ ਗਏ ਬਿੱਲਾਂ ਨੂੰ ਸਹੀ ਸਮੇਂ ਚੁੱਕਿਆ ਕਦਮ ਦੱਸਿਆ ਹੈ।
ਇੰਡੀਅਨ ੳਵਰਸੀਜ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਔਲਖ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਵਿਰੁੱਧ ਪਾਸ ਕੀਤੇ ਗਏ ਮਜ਼ਬੂਤ ਬਿੱਲਾਂ ਲਈ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ ਹੈ, ਉੱਥੇ ਹੀ ਇਨ੍ਹਾਂ ਨੂੰ ਕਿਸਾਨੀ ਦੇ ਹਿੱਤ ਵਿਚ ਮੀਲ ਦਾ ਪੱਥਰ ਦੱਸਿਆ ਹੈ।

ਔਲਖ ਨੇ ਜਾਰੀ ਬਿਆਨ ਵਿਚ ਕਿਹਾ ਕਿ ਅਜਿਹਾ ਮਜ਼ਬੂਤ ਕਦਮ ਸਿਰਫ ਕੈਪਟਨ ਅਮਰਿੰਦਰ ਸਿੰਘ ਵੀ ਚੁੱਕ ਸਕਦੇ ਸਨ, ਜਿਨ੍ਹਾਂ ਨੇ ਇਕ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਹਿਤਾਂ ਦੇ ਅਸਲੀ ਰਾਖੇ ਹਨ ।‌ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ‘ਤੇ ਹੁਣ ਦੂਸਰੇ ਸੂਬਿਆਂ ਦੀਆਂ ਸਰਕਾਰਾਂ ਵੀ ਅਮਲ ਕਰਨ ‘ਤੇ ਵਿਚਾਰ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵੱਲੋਂ ਲਾਏ ਗਏ ਖੇਤੀ ਕਾਨੂੰਨਾਂ ਦਾ ਬੁਰਾ ਅਸਰ ਨਾ ਸਿਰਫ ਕਿਸਾਨਾਂ ‘ਤੇ ਪਵੇਗਾ, ਸਗੋਂ ਸਮਾਜ ਦਾ ਹਰ ਵਰਗ ਇਸ ਤੋਂ ਪ੍ਰਭਾਵਿਤ ਹੋਣਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਐਨ.ਆਰ.ਆਈ. ਭਾਈਚਾਰਾ ਪੰਜਾਬ ਸਰਕਾਰ ਦੇ ਇਸ ਫੈ਼ਸਲੇ ‘ਤੇ ਮਜ਼ਬੂਤੀ ਨਾਲ ਖੜ੍ਹਾ ਹੈ ਤਾਂ ਪੰਜਾਬ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ।

Related News

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਨਵੇਂ ਅੰਕੜਿਆਂ ਦੇ ਅਨੁਸਾਰ 22 ਮਾਰਚ ਤੋਂ 12 ਜੁਲਾਈ ਤਕ 10,329 ਅਮਰੀਕੀ ਲੋਕਾਂ ਨੇ ਕੈਨੇਡਾ ‘ਚ ਦਾਖਲ ਹੋਣ ਦੇ ਕੀਤੇ ਯਤਨ

Rajneet Kaur

ਪੰਜਾਬ ‘ਚ ਮੁੜ ਵਧਿਆ ਕੋਰੋਨਾ ਦਾ ਜ਼ੋਰ,2700 ਨਵੇਂ ਮਾਮਲੇ ਆਏ ਸਾਹਮਣੇ,43 ਦੀ ਗਈ ਜਾਨ : ਭਾਰਤ ਸਰਕਾਰ ਨੇ ਚੁੱਕਿਆ ਵੱਡਾ ਕਦਮ

Vivek Sharma

ਸੈਂਟਰਲ ਰੋਬਰੀ ਬਿਓਰੋ ਦੇ ਜਾਂਚਕਰਤਾਵਾਂ ਨੇ ਬਰੈਂਪਟਨ ‘ਚ ਕਾਰਜੈਕਿੰਗ ਦੀ ਕੋਸ਼ਿਸ਼ ਕਰਨ ਵਾਲੇ ਦੋ ਪੰਜਾਬੀ ਨੌਜਵਾਨਾਂ ਤੇ ਲੁੱਟ ਦੇ ਲਗਾਏ ਦੋਸ਼

Rajneet Kaur

Leave a Comment

[et_bloom_inline optin_id="optin_3"]