channel punjabi
Canada International News North America

ਬਰੈਂਪਟਨ:ਪੰਜਾਬੀ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਵੀ ਕਿਸਾਨਾਂ ਦੇ ਹੱਕ ‘ਚ, ਨੈਸ਼ਨਲ ਸਪੋਰਟਸ ਐਵਾਰਡ’ ਮੋੜਨ ਦਾ ਫ਼ੈਸਲਾ

ਨਵੇਂ ਖੇਤੀਬਾੜੀ ਕਾਨੂੰਨਾਂ ਦਾ ਕਿਸਾਨ ਜ਼ਬਰਦਸਤ ਵਿਰੋਧ ਕਰ ਰਹੇ ਹਨ। ਪੰਜਾਬ-ਹਰਿਆਣਾ ਅਤੇ ਹੋਰ ਸੂਬਿਆਂ ਦੇ ਕਿਸਾਨ ਦਿੱਲੀ ਦੇ ਬਾਰਡਰ ‘ਤੇ 13 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ । ਕਿਸਾਨਾਂ ਦੇ ਸਮਰਥਨ ‘ਚ ਵਿਦੇਸ਼ਾਂ ‘ਚ ਵਸਦੇ ਪੰਜਾਬੀ ਵੀ ਸਾਹਮਣੇ ਆਏ ਹਨ। ਭਾਵੇਂ ਉਹ ਸਰੀਰਕ ਤੌਰ ‘ਤੇ ਦਿੱਲੀ ਨਹੀਂ ਪਹੁੰਚ ਸਕਦੇ ਪਰ ਮਨ ਉਨ੍ਹਾਂ ਦਾ ਦਿੱਲੀ ‘ਚ ਬੈਠੇ ਕਿਸਾਨਾਂ ਨਾਲ ਹੈ।

ਬਰੈਂਪਟਨ ਰਹਿੰਦੇ ਪੰਜਾਬੀ ਦੇ ਕੌਮਾਂਤਰੀ ਪ੍ਰਸਿੱਧੀ ਹਾਸਲ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ (ਪਿੰਡ ਚਕਰ) ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ । ਉਨ੍ਹਾਂ ਨੇ ਭਾਰਤੀ ਖੇਡ ਸਾਹਿਤ ਦਾ ਨੈਸ਼ਨਲ ਐਵਾਰਡ ਮੋੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁੱਲ ਦੁਨੀਆਂ ਦੇ ਪੰਜਾਬੀਆਂ ਅਤੇ ਬਹੁਗਿਣਤੀ ਭਾਰਤੀਆਂ ਦੀ ਹਮਦਰਦੀ ਕਿਸਾਨਾਂ ਨਾਲ ਜੁੜ ਗਈ ਹੈ। ਸਾਡਾ ਵਿਦੇਸ਼ਾਂ ‘ਚ ਬੈਠਿਆਂ ਦਾ ਦਿਲ ਵੀ ਕਿਸਾਨ ਅੰਦੋਲਨ ਨਾਲ ਧੜਕ ਰਿਹਾ ਹੈ। ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਹੁਣ ਸਮੁੱਚੇ ਭਾਰਤ ਦੇ ਕਿਸਾਨਾਂ ਦਾ ਅੰਦੋਲਨ ਬਣ ਗਿਆ ਹੈ। ਜਿਸ ਦੀ ਚਰਚਾ ਗਲੋਬਲ ਪੱਧਰ ਤੇ ਹੋਣ ਲੱਗੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਉਨ੍ਹਾਂ ਦੇ ਸੁਤੰਤਰਤਾ ਸੰਗਰਾਮੀ ਬਾਬਾ ਪਾਲਾ ਸਿੰਘ ਨੂੰ ਮਿਲਿਆ ਤਾਮਰ ਪੱਤਰ ਵੀ ਉਹ ਰਾਸ਼ਟਰਪਤੀ ਨੂੰ ਮੋੜ ਦੇਣਗੇ। ਬਾਬਾ ਪਾਲਾ ਸਿੰਘ ਦੇ ਪਰਿਵਾਰ ਨੇ ਕਿਸਾਨ ਜਥੇਬੰਦੀਆਂ ਦੀ ਤਨ-ਮਨ-ਧਨ ਨਾਲ ਹਿਮਾਇਤ ਕਰਨ ਦੀ ਹਾਮੀ ਭਰੀ ਹੈ।

Related News

ਟਰੂਡੋ ਸਰਕਾਰ ਦਾ ਕੌਮਾਂਤਰੀ ਵਿਦਿਆਰਥੀਆਂ ਲਈ ਵੱਡਾ ਐਲਾਨ, ਕੌਮਾਂਤਰੀ ਵਿਦਿਆਰਥੀ ਪੜ੍ਹਾਈ ਲਈ ਹੁਣ ਆ ਸਕਣਗੇ ਕੈਨੇਡਾ

Vivek Sharma

ਓਨਟਾਰੀਓ: 11 ਵਿਦਿਆਰਥੀਆਂ ਨੇ ਕੋਵਿਡ-19 ਸਬੰਧੀ ਨਿਯਮਾਂ ਦੀ ਕੀਤੀ ਉਲੰਘਣਾਂ, ਗਰੁੱਪ ਨੂੰ ਕੁੱਲ ਮਿਲਾ ਕੇ 17000 ਡਾਲਰ ਦਾ ਲੱਗਿਆ ਜ਼ੁਰਮਾਨਾ

Rajneet Kaur

ਅਮਰੀਕਾ ਵੀ ਚੱਲਿਆ ਭਾਰਤ ਵਾਲੀ ਰਾਹ : ਚੀਨੀ ਐਪਸ TikTok, WeChat ‘ਤੇ ਐਤਵਾਰ ਤੋਂ U.S. ਵਿੱਚ ਪਾਬੰਦੀ

Vivek Sharma

Leave a Comment