channel punjabi
International News Uncategorized

ਪਾਕਿਸਤਾਨੀ ਘੱਟ ਗਿਣਤੀਆਂ ਦਾ ਪ੍ਰਦਰਸ਼ਨ, ਇਮਰਾਨ ਸਰਕਾਰ ਦੀ ਖੁੱਲ੍ਹੀ ਪੋਲ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਅੱਤਿਆਚਾਰਾਂ ਖ਼ਿਲਾਫ਼ ਜਨੇਵਾ ‘ਚ
ਪ੍ਰਦਰਸ਼ਨ

ਪਾਕਿਸਤਾਨੀ ਹਿੰਦੁਆਂ ਨੇ ਇਨਸਾਫ਼ ਲਈ ਅਵਾਜ਼ ਕੀਤੀ ਬੁਲੰਦ

ਜਨੇਵਾ : ਆਪਣੀ ਤਰ੍ਹਾਂ ਦੇ ਪਹਿਲੇ ਵਿਰੋਧ ਪ੍ਰਦਰਸ਼ਨ ਦੌਰਾਨ ਪਾਕਿਸਤਾਨ ਵਿੱਚ ਘੱਟ ਗਿਣਤੀਆਂ ‘ਤੇ ਹੁੰਦੇ ਅਤਿਆਚਾਰਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ। ਪ੍ਰਦਰਸ਼ਨ ਦੌਰਾਨ ਪਾਕਿਸਤਾਨ ‘ਚ ਘੱਟ ਗਿਣਤੀ ਹਿੰਦੂਆਂ ਦੀ ਦੁਰਦਸ਼ਾ ਦਾ ਵਿਰੋਧ ਕਰਦਿਆਂ ਪ੍ਰਦਰਸ਼ਨਕਾਰੀਆਂ ਦੇ ਇਕ ਗਰੁੱਪ ਨੇ ਜਨੇਵਾ ‘ਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਸਾਹਮਣੇ ਮੁਜ਼ਾਹਰਾ ਕੀਤਾ ।

ਸ਼ੁੱਕਰਵਾਰ ਨੂੰ ਉਸ ਸਮੇਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦਾ 44ਵਾਂ ਸੈਸ਼ਨ ਚੱਲ ਰਿਹਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਇਮਰਾਨ ਖ਼ਾਨ ਸਰਕਾਰ ਦੀ ਹਮਾਇਤ ਪ੍ਰਰਾਪਤ ਇਸਲਾਮਿਕ ਕੱਟੜਪੰਥੀਆਂ ਦੇ ਹੱਥੋਂ ਹਿੰਦੂਆਂ ‘ਤੇ ਅੱਤਿਆਚਾਰਾਂ ਦਾ ਰੱਜ ਕੇ ਵਿਰੋਧ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਾਕਿਸਤਾਨ ‘ਚ ਹਿੰਦੂਆਂ ਨੂੰ ਵੱਡੇ ਪੈਮਾਨੇ ‘ਤੇ ਦਰਕਿਨਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ‘ਤੇ ਅੱਤਿਆਚਾਰ ਹੋ ਰਿਹਾ ਹੈ। ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਧਾਰਮਿਕ ਆਧਾਰ ‘ਤੇ ਉਨ੍ਹਾਂ ਖ਼ਿਲਾਫ਼ ਹਿੰਸਾ ਵੱਧਦੀ ਜਾ ਰਹੀ ਹੈ। ਹਿੰਦੂਆਂ ਨੂੰ ਅਗਵਾ, ਹਮਲੇ, ਜਿਨਸੀ ਅਪਰਾਧ ਤੇ ਹੱਤਿਆਵਾਂ ਆਮ ਗੱਲ ਹੈ। ਹਿੰਦੂਆਂ ਖ਼ਿਲਾਫ਼ ਨਫ਼ਰਤ ਫੈਲਾ ਕੇ ਇਸ ਘੱਟ ਗਿਣਤੀ ਫਿਰਕੇ ਨੂੰ ਹੋਰ ਸੀਮਤ ਕੀਤਾ ਜਾ ਰਿਹਾ ਹੈ। ਪਾਕਿਸਤਾਨੀ ਸੰਸਦ ਮੈਂਬਰ ਤੇ ਆਗੂ ਖੁੱਲ੍ਹੇਆਮ ਹਿੰਦੂਆਂ ਖ਼ਿਲਾਫ਼ ਨਫਰਤ ਸੁਨੇਹੇ ਜਾਰੀ ਕਰਦੇ ਹਨ।

ਇਸੇ ਤਰ੍ਹਾਂ ਪਾਕਿਸਤਾਨੀ ਕੱਟੜਪੰਥੀ ਇਸਲਾਮੀ ਆਗੂ ਉਥੇ ਹਿੰਦੂਆਂ ਦੇ ਮੰਦਰਾਂ ਦੇ ਨਿਰਮਾਣ ਖ਼ਿਲਾਫ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਇਸਲਾਮਿਕ ਦੇਸ਼ ਹੋਣ ਨਾਤੇ ਉਥੇ ਕਿਸੇ ਮੰਦਰ ਦੇ ਹੋਣ ਦੀ ਗੁਜਾਇਸ਼ ਨਹੀਂ ਹੈ। ਹਾਲ ‘ਚ ਹੀ ਸਿੰਧ ਸੂਬੇ ‘ਚ ਇਸਲਾਮਿਕ ਭੀੜ ਨੇ ਹਿੰਦੂਆਂ ਦੇ ਇਕ ਮੰਦਰ ‘ਤੇ ਹਮਲਾ ਕਰ ਕੇ ਉਸ ਨੂੰ ਤਹਿਸ-ਨਹਿਸ ਕਰ ਦਿੱਤਾ। ਅਜਿਹੇ ਹਮਲੇ ਇਸਲਾਮਿਕ ਕੱਟੜਪੰਥੀਆਂ ਦੇ ਇਸ਼ਾਰੇ ‘ਤੇ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਇਮਰਾਨ ਖ਼ਾਨ ਸਰਕਾਰ ਦੀ ਹਮਾਇਤ ਹਾਸਲ ਹੈ।

ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਕਾਨੂੰਨ ਬਣਾਉਣ ਦੀ ਵੀ ਅਪੀਲ ਕੀਤੀ।।

Related News

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਸੰਸਦ ‘ਚ ਹਿੰਸਾ ਅਤੇ ਪ੍ਰਦਰਸ਼ਨਾਂ ਦੀ ਸਖ਼ਤ ਸ਼ਬਦਾਂ ‘ਚ ਕੀਤੀ ਨਿੰਦਾ

Rajneet Kaur

ਲਾਪਤਾ ਮਾਸੂਮ ਬੱਚੀਆਂ ਦੀਆਂ ਮਿਲੀਆਂ ਲਾਸ਼ਾਂ, ਪੁਲਿਸ ਨੂੰ ਸ਼ੱਕ – ਪਿਓ ਨੇ ਹੀ ਕੀਤਾ ਕਤਲ

Vivek Sharma

ਕੋਵਿਡ-19 ਵੈਕਸੀਨ ਨੈੱਟਵਰਕ ਨੂੰ ਹੋਰ ਵਧਾਉਣ ਲਈ ਫੋਰਡ ਸਰਕਾਰ ਵੱਲੋਂ 700 ਹੋਰ ਫਾਰਮੇਸੀਜ਼ ਨੂੰ ਪ੍ਰੋਵਿੰਸ ਭਰ ਵਿੱਚ ਜੋੜਿਆ ਜਾਵੇਗਾ

Rajneet Kaur

Leave a Comment