channel punjabi
International News North America

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੋਨਸਨ ਨੇ ਆਪਣਾ ਭਾਰਤ ਦੌਰਾ ਕੀਤਾ ਰੱਦ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੋਨਸਨ ਨੇ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਹੈ। ਬੋਰਿਸ ਜਾਨਸਨ 26 ਅਪ੍ਰੈਲ ਤੋਂ ਭਾਰਤ ਦੀ ਯਾਤਰਾ ‘ਤੇ ਆਉਣ ਵਾਲੇ ਸਨ।ਬੀਤੇ ਦਿਨੀਂ ਜਾਣਕਾਰੀ ਮਿਲੀ ਸੀ ਕਿ ਜਾਨਸਨ ਨੇ ਭਾਰਤ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਕਾਰਨ ਇਸ ਮਹੀਨੇ ਦੇ ਅੰਤ ਵਿਚ ਪ੍ਰਸਤਾਵਿਤ ਨਵੀਂ ਦਿੱਲੀ ਦੀ ਆਪਣੀ ਯਾਤਰਾ ਦੀ ਮਿਆਦ ਘੱਟ ਕਰ ਦਿੱਤੀ ਹੈ। ਪਰ ਹੁਣ ਖ਼ਬਰ ਆ ਰਹੀ ਹੈ ਕਿ ਉਨ੍ਹਾਂ ਨੇ ਭਾਰਤ ਦੌਰਾ ਹੀ ਰੱਦ ਕਰ ਦਿੱਤਾ ਹੈ।

ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ, ਭਾਰਤ ‘ਚ ਕੋਰੋਨਾ ਵਾਇਰਸ ਦੀ ਸਥਿਤੀ ਦੇ ਮੱਦੇਨਜ਼ਰ, ਆਪਸੀ ਸਹਿਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ ਕਿ ਯੂਨਾਈਟੇਡ ਕਿੰਗਡਮ ਦੇ ਪ੍ਰਧਾਨ ਮੰਤਰੀ ਅਗਲੇ ਹਫ਼ਤੇ ਭਾਰਤ ਦੇ ਦੌਰੇ ‘ਤੇ ਨਹੀਂ ਆਉਣਗੇ। ਦੋਵਾਂ ਧਿਰਾਂ ਆਉਣ ਵਾਲੇ ਦਿਨਾਂ ‘ਚ ਭਾਰਤ-ਬ੍ਰਿਟੇਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਰਚੁਅਲ ਬੈਠਕ ਕਰਨਗੇ। ਪਬਲਿਕ ਹੈਲਥ ਇੰਗਲੈਂਡ (ਪੀਐਚਈ) ਦੇ ਅਨੁਸਾਰ, ਪਿਛਲੇ ਮਹੀਨੇ ਤੋਂ ਯੂਕੇ ਵਿੱਚ, “ਡਬਲ ਮਿਊਟੈਂਟ” ਭਾਰਤੀ ਕੋਰੋਨਾ ਵਿਸ਼ਾਣੂ ਨਾਲ ਸਬੰਧਤ 77 ਮਾਮਲੇ ਸਾਹਮਣੇ ਆਏ ਹਨ। ਇੰਨਾ ਹੀ ਨਹੀਂ, ਭਾਰਤ ‘ਚ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਭਾਰੀ ਵਾਧਾ ਹੋਇਆ ਹੈ।

Related News

23 ਸਾਲਾ ਪੰਕਜ ਗਰਗ ਦੀ ਕੈਨੇਡਾ ‘ਚ ਬਿਮਾਰੀ ਨਾਲ ਹੋਈ ਮੌਤ

Rajneet Kaur

ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵੱਲੋਂ ਕਿਸਾਨੀ ਮਸਲੇ ਦਾ ਹੱਲ ਕੱਢਣ ਲਈ ਬਣਾਈ ਗਈ ਕਮੇਟੀ ਨੂੰ ਛੱਡਿਆ

Rajneet Kaur

ਕਿਸਾਨਾਂ ਦੀ ਹਮਾਇਤ ‘ਚ ਅੱਗੇ ਆਏ ਕੈਨੇਡਾ ਦੇ ਸੰਸਦ ਮੈਂਬਰ ਜਗਮੀਤ ਸਿੰਘ, ਪੀ.ਐੱਮ. ਟਰੂਡੋ ਨੂੰ ਕੀਤੀ ਦਖਲ ਦੀ ਅਪੀਲ

Vivek Sharma

Leave a Comment