Channel Punjabi
International News North America

ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵੱਲੋਂ ਕਿਸਾਨੀ ਮਸਲੇ ਦਾ ਹੱਲ ਕੱਢਣ ਲਈ ਬਣਾਈ ਗਈ ਕਮੇਟੀ ਨੂੰ ਛੱਡਿਆ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਸੁਪਰੀਮ ਕੋਰਟ ਵੱਲੋਂ ਕਿਸਾਨੀ ਮਸਲੇ ਦਾ ਹੱਲ ਕੱਢਣ ਲਈ ਬਣਾਈ ਗਈ ਕਮੇਟੀ ਨੂੰ ਛੱਡ ਦਿੱਤਾ ਗਿਆ ਹੈ। ਦਸ ਦਈਏ ਕੇਂਦਰ ਵਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਨੇ ਹਾਲ ਹੀ ‘ਚ ਇਕ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕਮੇਟੀ ਵਿੱਚ ਸਰਕਾਰ ਦੇ ਹੀ ਨੁਮਾਇੰਦੇ ਹਨ। ਇਸ ਲਈ ਅਸੀਂ ਕਮੇਟੀ ਦਾ ਹਿੱਸਾ ਨਹੀਂ ਬਣਾਂਗੇ। ਸੁਪਰੀਮ ਕੋਰਟ ਨੇ ਕਮੇਟੀ ਵਿਚ ਜਿਹੜੇ ਮੈਂਬਰ ਸ਼ਾਮਲ ਕੀਤੇ ਹਨ ਉਨ੍ਹਾਂ ਨੇ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ ਸੀ। ਉੱਚ ਅਦਾਲਤ ਨੇ ਇਸ ਕਮੇਟੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਭੁਪਿੰਦਰ ਸਿੰਘ ਮਾਨ, ਇੰਟਰਨੈਸ਼ਨਲ ਫੂਡ ਪਾਲਿਸੀ ਰਿਸਰਚ ਇੰਸਟੀਚਿਊਟ ਦੇ ਸਾਊਥ ਏਸ਼ੀਆ ਡਾਇਰੈਕਟਰ ਡਾ ਪ੍ਰਮੋਦ ਕੁਮਾਰ ਜੋਸ਼ੀ, ਖੇਤੀ ਅਰਥ ਸ਼ਾਸਤਰੀ ਅਸ਼ੋਕ ਗੁਲਾਟੀ ਅਤੇ ਸ਼ੇਤਕਾਰੀ ਸੰਗਠਨ ਦੇ ਮੁਖੀ ਅਨਿਲ ਗਣਵਤ ਨੂੰ ਸ਼ਾਮਲ ਕੀਤਾ ।

ਦਸ ਦਈਏ ਭੁਪਿੰਦਰ ਸਿੰਘ ਮਾਨ ਰਾਜ ਸਭਾ ਮੈਂਬਰ ਵੀ ਰਹਿ ਚੁੱਕੇ ਹਨ। ਭੁਪਿੰਦਰ ਸਿੰਘ ਮਾਨ ਨੇ ਕਿਹਾ ਹੈ ਕਿ ਉਹ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ। ਇਸ ਲਈ ਉਹ ਕਮੇਟੀ ਦਾ ਹਿੱਸਾ ਨਹੀਂ ਰਹਿਣਗੇ।ਕਮੇਟੀ ਤੋਂ ਵੱਖ ਹੋਣ ਦੇ ਫ਼ੈਸਲੇ ‘ਤੇ ਭੁਪਿੰਦਰ ਸਿੰਘ ਮਾਨ ਨੇ ਕਿਹਾ ਕਿ ਮੈਂ ਮਾਨਯੋਗ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸੁਲਝਾਉਣ ਲਈ 4 ਮੈਂਬਰੀ ਕਮੇਟੀ ‘ਚ ਬਤੌਰ ਮੈਂਬਰ ਨਾਮਜ਼ਦ ਕੀਤਾ। ਕਿਸਾਨ, ਯੂਨੀਅਨ ਲੀਡਰ ਹੋਣ ਦੇ ਨਾਅਤੇ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੇਖਦੇ ਹੋਏ ਮੈਂ ਇਸ ਕਮੇਟੀ ‘ਚੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ। ਮਾਨ ਨੇ ਕਿਹਾ ਅੱਗੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਹਿੱਤ ‘ਚ ਇਹ ਫ਼ੈਸਲਾ ਲਿਆ ਹੈ, ਉਹ ਹਮੇਸ਼ਾ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਰਹਿਣਗੇ।

ਸੁਪਰੀਮ ਕੋਰਟ ਨੇ ਕਿਸਾਨੀ ਮੁੱਦੇ ਦੇ ਹੱਲ ਲਈ ਜੋ ਕਮੇਟੀ ਦਾ ਗਠਨ ਕੀਤਾ ਸੀ, ਉਸ ਦਾ ਪਹਿਲੇ ਦਿਨ ਤੋਂ ਹੀ ਵਿਰੋਧ ਹੋ ਰਿਹਾ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਸੰਗਠਨਾਂ ਦਾ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਜਾਰੀ ਹੈ।

Related News

ਫਰਾਂਸ ‘ਚ ਪਾਦਰੀ ‘ਤੇ ਹਮਲਾ ਕਰਨ ਵਾਲਾ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ: ਨੀਸ ਘਟਨਾ ‘ਚ 6 ਚੜ੍ਹੇ ਪੁਲਿਸ ਅੜਿੱਕੇ

Vivek Sharma

ਰਾਜਕੁਮਾਰ ਹੈਰੀ ਤੇ ਮੇਘਨ ਮਾਰਕੇਲ ਦਾ ਇੰਟਰਵਿਊ ਸੁਰਖੀਆਂ ‘ਚ : ਬਕਿੰਗਮ ਪੈਲਸ ਨੇ ਤੋੜੀ ਚੁੱਪੀ, ਕਿਹਾ ਨਸਲਵਾਦ ਦੇ ਮੁੱਦੇ ਚਿੰਤਤ ਕਰਨ ਵਾਲੇ

Vivek Sharma

ਖ਼ੁਲਾਸਾ : ਕੈਨੇਡੀਅਨ ਫ਼ੌਜ ਨੇ ਚੀਨ ਦੇ ਸੈਨਿਕਾਂ ਨੂੰ ‘ਵਿੰਟਰ-ਯੁੱਧ’ ਲਈ ਦਿੱਤੀ ਸਿਖਲਾਈ !

Vivek Sharma

Leave a Comment

[et_bloom_inline optin_id="optin_3"]