channel punjabi
Canada International News North America

ਲਿਬਰਲ ਪਾਰਟੀ ਦੇ ਐਮਪੀ ਸੁੱਖ ਧਾਲੀਵਾਲ ਨੇ ਭਾਰਤ ਵਿਚ ਕੋਰੋਨਾ ਵਾਇਰਸ ਦੇ ਡਬਲ ਮਿਊਟੈਂਟ ਦੇ ਕੇਸਾਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ’ਤੇ ਪ੍ਰਗਟਾਈ ਚਿੰਤਾ,ਭਾਰਤ ਗਏ ਕੈਨੇਡੀਅਨਾਂ ਨੂੰ ਜਲਦ ਕੈਨੇਡਾ ਵਾਪਸ ਪਰਤਣ ਦੀ ਕੀਤੀ ਅਪੀਲ

ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੋਵਿਡ 19 ਦੇ ਕੇਸਾਂ ‘ਚ ਵੀ ਰੋਜ਼ ਵਾਧਾ ਦੇਖਣ ਨੂੰ ਮਿਲ ਰਿਹਾ ਹੈ । ਸਰੀ ਨਿਊਟਨ ਤੋਂ ਲਿਬਰਲ ਪਾਰਟੀ ਦੇ ਐਮਪੀ ਸੁੱਖ ਧਾਲੀਵਾਲ ਨੇ ਭਾਰਤ ਵਿਚ ਕੋਰੋਨਾ ਵਾਇਰਸ ਦੇ ਡਬਲ ਮਿਊਟੈਂਟ ਦੇ ਕੇਸਾਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ’ਤੇ ਚਿੰਤਾ ਪ੍ਰਗਟਾਉਂਦਿਆਂ ਭਾਰਤ ਗਏ ਕੈਨੇਡੀਅਨਾਂ ਨੂੰ ਜਲਦ ਕੈਨੇਡਾ ਵਾਪਸ ਪਰਤਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਟਵੀਟ ‘ਚ ਲਿਖਿਆ ਕਿ ਉਹ ਸਾਰੇ ਕੈਨੇਡੀਅਨ ਜੋ ਅੱਜ ਕੱਲ੍ਹ ਭਾਰਤ ਵਿਚ ਹਨ ਜਲਦ ਆਪਣੇ ਘਰ ਪਰਤ ਆਉਣ। ਭਾਰਤ ਵਿਚ ਕੋਰੋਨਾ ਵਾਇਰਸ ਦਾ ਡਬਲ ਮਿਊਟੈਂਟ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਲਈ ਜਿੰਨੀ ਜਲਦੀ ਹੋ ਸਕੇ ਵਾਪਸ ਕੈਨੇਡਾ ਆਪਣੇ ਘਰ ਆ ਜਾਓ।

ਦਸ ਦਈਏ ਭਾਰਤ ਸਰਕਾਰ ਅਤੇ ਕੈਨੇਡਾ ਸਰਕਾਰ ਦੋਵਾਂ ਵੱਲੋਂ ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਸਖਤੀਆਂ ਵਧਾਈਆਂ ਜਾ ਰਹੀਆਂ ਹਨ।

Related News

ਅਮਰੀਕੀ ਫ਼ੌਜ ਦੇ ਪਹਿਲੇ ਸਿੱਖ ਕਰਨਲ ਡਾ.ਅਰਜਿੰਦਰਪਾਲ ਸਿੰਘ ਸੇਖੋਂ ਦਾ ਦਿਹਾਂਤ

Vivek Sharma

ਗ੍ਰੇਟਰ ਟੋਰਾਂਟੋ ਏਰੀਆ ਵਿੱਚ ਮੌਸਮ ਦੀ ਪਹਿਲੀ ਸਨੋਅ ਦੇਖਣ ਨੂੰ ਮਿਲੀ,ਕੁਝ ਖੇਤਰਾਂ ਵਿੱਚ ਤੇਜ਼ ਹਵਾਵਾਂ ਅਤੇ ਘੱਟ ਵਿਜ਼ੀਬਿਲੀਟੀ ਦੀ ਚੇਤਾਵਨੀ

Rajneet Kaur

ਅਮਰੀਕੀ ਵਿੱਤ ਮੰਤਰੀ ਨੇ ਵਿੱਤ ਮੰਤਰੀ ਸੀਤਾਰਮਨ ਨਾਲ ਕੀਤੀ ਗੱਲਬਾਤ, ਭਾਰਤ ਦੀ ਕੀਤੀ ਸ਼ਲਾਘਾ

Vivek Sharma

Leave a Comment