channel punjabi
International News North America

ਸਿਡਨੀ ਦੇ ਹੈਰਿਸ ਪਾਰਕ ’ਚ ਕੁਝ ਦਸਤਾਰਧਾਰੀ ਸਿੱਖਾਂ ’ਤੇ ਅਣਪਛਾਤੇ ਲੋਕਾਂ ਨੇ ਬੇਸਬਾਲ ਬੈਟਾਂ ਤੇ ਹਥੌੜਿਆਂ ਨਾਲ ਕੀਤਾ ਹਮਲਾ

ਸਿਡਨੀ ਦੇ ਹੈਰਿਸ ਪਾਰਕ ’ਚ ਐਤਵਾਰ ਨੂੰ ਕੁਝ ਦਸਤਾਰਧਾਰੀ ਸਿੱਖਾਂ ’ਤੇ ਅਣਪਛਾਤੇ ਲੋਕਾਂ ਨੇ ਬੇਸਬਾਲ ਬੈਟਾਂ ਤੇ ਹਥੌੜਿਆਂ ਨਾਲ ਹਮਲਾ ਕਰ ਦਿੱਤਾ। ਭਾਰਤੀ ਸਿੱਖਾਂ ਦੇ ਇਕ ਸਮੂਹ ਨੇ ਕਿਹਾ ਹੈ ਕਿ ਭਾਰਤ ਦੇ ਖੇਤੀ ਕਾਨੂੰਨਾਂ ਸਬੰਧੀ ਆਸਟ੍ਰੇਲੀਆ ਵਿਚ ਸਥਿਤੀ ਤਣਾਅਪੂਰਨ ਬਣ ਗਈ ਹੈ। 7 ਨਿਊਜ਼ ਚੈਨਲ ਮੁਤਾਬਕ ਸਿਡਨੀ ਦੇ ਹੈਰਿਸ ਪਾਰਕ ਵਿਚ ਐਤਵਾਰ ਰਾਤ ਅਣਪਛਾਤੇ ਲੋਕਾਂ ਦੇ ਇਕ ਸਮੂਹ ਨੇ ਬੇਸਬਾਲ ਬੈਟ, ਡੰਡਿਆਂ ਅਤੇ ਹਥੌੜਿਆਂ ਨਾਲ ਗੱਡੀ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਇਨ੍ਹਾਂ ਸਿੱਖਾਂ ਦੀਆਂ ਕਾਰਾਂ ’ਤੇ ਹਮਲਾ ਕਰ ਦਿੱਤਾ ਤੇ ਉਹ ਆਪਣੀ ਜਾਨ ਬਚਾ ਕੇ ਭੱਜਣ ਵਿਚ ਸਫਲ ਹੋ ਗਏ। ਚੈਨਲ ਦੀ ਰਿਪੋਰਟ ਅਨੁਸਾਰ ਹਥਿਆਰਬੰਦ ਲੋਕ ਕਹਿ ਰਹੇ ਸਨ ਕਿ ਇਨ੍ਹਾਂ ਸਾਰੇ ਸਿੱਖਾਂ ਨੂੰ ਖ਼ਤਮ ਕਰ ਦਿਉ ਤੇ ਕੋਈ ਵੀ ਬੱਚ ਕੇ ਨਾ ਜਾ ਸਕੇ। ਭਾਵੇਂਕਿ ਇਹ ਸਾਬਤ ਨਹੀਂ ਹੋ ਸਕਿਆ ਹੈ ਕਿ ਹਮਲੇ ਦੇ ਪਿੱਛੇ ਦਾ ਅਸਲ ਕਾਰਨ ਕੀ ਹੈ। ਇਹ ਘਟਨਾ ਸੀ.ਸੀ.ਟੀ.ਵੀ.ਕੈਮਰੇ ਵਿਚ ਵੀ ਕੈਦ ਹੋ ਗਈ ਹੈ।

ਪੁਲਿਸ ਜਾਂਚ ਕਰ ਰਹੀ ਹੈ ਕੀ ਰਾਜਨਿਤਕ ਮਤਭੇਦ ਅਤੇ ਨਸਲੀ ਨਫਰਤ ਕਾਰਨ ਇਹ ਘਟਨਾ ਵਾਪਰੀ ਹੈ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ। ਸ਼ੱਕੀ ਵਿਅਕਤੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।

Related News

815 ਭਾਰਤੀ ਸਿੱਖ 16ਵੀਂ ਸਦੀ ਦੇ ਗੁਰੂਦੁਆਰਾ ਪੰਜਾ ਸਾਹਿਬ ਅਤੇ ਹੋਰ ਮਹੱਤਵਪੂਰਨ ਇਤਿਹਾਸਕ ਸਥਾਨਾਂ ‘ਤੇ 10 ਰੋਜ਼ਾ ਵਿਸਾਖੀ ਤਿਉਹਾਰ ਮਨਾਉਣ ਲਈ ਲਾਹੌਰ ਪਹੁੰਚੇ

Rajneet Kaur

ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਜਾਰਜ ਪੀ ਸ਼ੁਲਟਜ਼ ਦਾ 100 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Rajneet Kaur

ਵਿਦੇਸ਼ੀ ਨਾਗਰਿਕਾਂ ਦੀ ਕੈਨੇਡਾ ‘ਚ ਆਉਣ ‘ਤੇ ਲਗਾਈ ਗਈ ਪਾਬੰਦੀ ਦੀ ਮਿਆਦ 31 ਅਕਤੂਬਰ ਤੱਕ ਵਧੀ

Rajneet Kaur

Leave a Comment