channel punjabi
International News USA

ਅਮਰੀਕਾ ਸਰਕਾਰ ਦੀ ਟਰੈਵਲ ਐਡਵਾਈਜ਼ਰੀ : ਨਾਗਰਿਕਾਂ ਨੂੰ ਭਾਰਤ ਯਾਤਰਾ ਤੋਂ ਬਚਣ ਦੀ ਦਿੱਤੀ ਸਲਾਹ

ਵਾਸ਼ਿੰਗਟਨ: ਅਮਰੀਕਾ ਦੀ ਨਵੀਂ ਸਰਕਾਰ ਵੱਲੋਂ ਜਾਰੀ ਕੀਤੀ ਗਈ ਟਰੈਵਲ ਐਡਵਾਈਜ਼ਰੀ ਵਿੱਚ ਕੁਝ ਮੁਲਕਾਂ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ, ਇਸ ਵਿੱਚ ਭਾਰਤ ਦਾ ਵੀ ਜ਼ਿਕਰ ਹੈ। Biden ਪ੍ਰਸ਼ਾਸਨ ਨੇ ਆਪਣੇ ਨਾਗਰਿਕਾਂ ਨੂੰ ਕਿਹਾ ਹੈ ਕਿ ਮੌਜੂਦਾ ਸਮੇਂ ਉਨ੍ਹਾਂ ਨੂੰ ਭਾਰਤ, ਪਾਕਿਸਤਾਨ ਅਤੇ ਬੰਗਲਾਦੇਸ਼ ਦੀ ਯਾਤਰਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਐਡਵਾਈਜ਼ਰੀ ਵਿੱਚ ਇਹ ਵੀ ਗਿਆ ਹੈ ਕਿ ਕੋਰੋਨਾ ਮਹਾਂਮਾਰੀ ਅਤੇ ਅੱਤਵਾਦ ਦੇ ਮੱਦੇਨਜ਼ਰ ਇਨ੍ਹਾਂ ਦੇਸ਼ਾਂ ਦੀ ਯਾਤਰਾ ਦੀ ਯੋਜਨਾ ‘ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰ ਕਈ ਹੋਰ ਦੇਸ਼ਾਂ ‘ਤੇ ਯਾਤਰਾ ਪਾਬੰਦੀ ਲਗਾਉਣ ਦੀ ਵੀ ਤਿਆਰੀ ਕਰ ਰਹੀ ਹੈ।

ਦਰਅਸਲ, ਅਮਰੀਕੀ ਵਿਦੇਸ਼ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਘੱਟ ਰਹੇ ਹਨ, ਪਰ ਫਿਰ ਵੀ ਭਾਰਤ ਲੈਵਲ 4 ਵਿੱਚ ਆਉਂਦਾ ਹੈ ਜੋ ਯਾਤਰਾ ਦੇ ਮਾਮਲੇ ਵਿੱਚ ਸਭ ਤੋਂ ਖਰਾਬ ਹੈ। ਮੰਤਰਾਲੇ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਜਾਨ ਦਾ ਖ਼ਤਰਾ ਹੋ ਸਕਦਾ ਹੈ, ਇਸ ਲਈ ਅਮਰੀਕੀ ਨਾਗਰਿਕਾਂ ਨੂੰ ਉੱਥੇ ਨਹੀਂ ਜਾਣਾ ਚਾਹੀਦਾ । ਇਸਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਨਾਗਰਿਕਾਂ ਨੂੰ ਵੀ ਅਫਗਾਨਿਸਤਾਨ ਦੀ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ।

ਉੱਥੇ ਹੀ ਦੱਖਣੀ ਏਸ਼ੀਆ ਦੇ ਚਾਰ ਦੇਸ਼ਾਂ ਲਈ ਟਰੈਵਲ ਐਡਵਾਈਜ਼ਰੀ ਨੂੰ ਅਪਡੇਟ ਕਰਦਿਆਂ ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਵੱਖ-ਵੱਖ ਯਾਤਰਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19, ਅੱਤਵਾਦ ਅਤੇ ਜਾਤੀ ਹਿੰਸਾ ਦੇ ਕਾਰਨ ਲੋਕ ਪਾਕਿਸਤਾਨ ਦੀ ਯਾਤਰਾ ਕਰਨ ਦੀ ਯੋਜਨਾ ਬਣਾਉਣ ਤੋਂ ਪਰਹੇਜ਼ ਕਰਨ। ਐਡਵਾਈਜ਼ਰੀ ਵਿੱਚ ਅਮਰੀਕੀ ਨਾਗਰਿਕਾਂ ਨੂੰ ਅੱਤਵਾਦ ਅਤੇ ਅਗਵਾ ਦੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਪ੍ਰਾਂਤਾਂ ਵਿੱਚ ਵੀ ਨਾ ਜਾਣ ਲਈ ਕਿਹਾ ਗਿਆ ਹੈ।

ਦੱਸ ਦੇਈਏ ਕਿ Biden ਪ੍ਰਸ਼ਾਸਨ ਨੇ ਆਪਣੇ ਨਾਗਰਿਕਾਂ ਨੂੰ ਅੱਤਵਾਦ ਅਤੇ ਸੰਭਾਵਿਤ ਟਕਰਾਅ ਦੇ ਡਰ ਕਾਰਨ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਨੂੰ ਸਰਹੱਦੀ ਇਲਾਕਿਆਂ ਦੀ ਯਾਤਰਾ ਨਹੀਂ ਕਰਨੀ ਚਾਹੀਦੀ । ਇਨ੍ਹਾਂ ਇਲਾਕਿਆਂ ਵਿੱਚ ਅੱਤਵਾਦੀ ਸਮੂਹ ਗਤੀਵਿਧੀਆਂ ਜਾਰੀ ਰੱਖਦੇ ਹਨ।

ਇਹ ਦੱਸਣਾ ਬਣਦਾ ਹੈ ਕਿ ਅਮਰੀਕਾ ਵਿੱਚ ਕੋਰੋਨਾ ਕਾਰਨ ਸਭ ਤੋਂ ਵੱਧ ਜਾਨੀ ਨੁਕਸਾਨ ਹੋਇਆ ਹੈ। ਦੁਨੀਆ ਦਾ ਸਭ‌ ਤੋਂ ਤਾਕਤਵਰ ਦੇਸ਼ ਕੋਰੋਨਾ ਦੇ ਇੱਕ ਸਾਲ ਦੇ ਵੱਧ ਦੇ ਸਮੇਂ ਦੇ ਬਾਵਜੂਦ ਹੁਣ ਤੱਕ ਇਸਦਾ ਠੋਸ ਹੱਲ ਨਹੀਂ ਲੱਭ ਸਕਿਆ ਹੈ। ਇਹ ਵੱਖਰੀ ਗੱਲ ਹੈ ਕਿ ਭਾਰਤ ਵਲੋਂ ਤਿਆਰ ਕੀਤੀ ਕੋਰੋਨਾ ਵੈਕਸੀਨ ਦੀ ਮੰਗ ਇਸ ਸਮੇਂ ਅਮਰੀਕਾ ਵਿੱਚ ਸਭ ਤੋਂ ਵੱਧ ਹੈ।

Related News

ਰਾਸ਼ਟਰਪਤੀ ਟਰੰਪ ਦੇ ਟੈਕਸ ਦਸਤਾਵੇਜ਼ ਜਨਤਕ ਕਰਨ ਤੋਂ ਸੁਪਰੀਮ ਕੋਰਟ ਦਾ ਇਨਕਾਰ

Vivek Sharma

ਫਰੈਂਚ ਲੈਂਗੁਏਂਜ ਕੈਥੋਲਿਕ ਐਲੀਮੈਂਟਰੀ ਸਕੂਲ ‘ਚ ਕੋੋੋੋੋਵਿਡ 19 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੀਤਾ ਗਿਆ ਬੰਦ

Rajneet Kaur

ਭਾਰਤੀਆਂ ਨੂੰ ਖੁਸ਼ ਕਰਨ ‘ਚ ਰੁੱਝੇ ਹੋਏ ਹਨ ਡੋਨਾਲਡ ਟਰੰਪ

Rajneet Kaur

Leave a Comment