channel punjabi
International News North America

ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦਾ ਹੋਇਆ ਦਿਹਾਂਤ

ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। 60 ਸਾਲਾਂ ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ ‘ਚ ਕੋਰੋਨਾ ਵਾਇਰਸ ਰੂਪੀ ਮਹਾਮਾਰੀ ਦਾ ਇਲਾਜ ਕਰਵਾ ਰਹੇ ਸਨ। ਸਰਦੂਲ ਸਿਕੰਦਰ 4 ਮਹੀਨਿਆਂ ਤੋਂ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਕਰਵਾਉਣ ਦੌਰਾਨ ਪਿਛਲੇ ਲਗਭਗ ਡੇਢ ਮਹੀਨੇ ਤੋਂ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਸਨ।

ਸਰਦੂਲ ਸਿਕੰਦਰ ਨੇ ਸਾਲ 1980 ਵਿੱਚ ਟੀਵੀ ਤੇ ਰੇਡੀਓ ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਪਹਿਲੀ ਐਲਬਮ ‘ਰੋਡਵੇਜ਼ ਦੀ ਲਾਰੀ’ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਸਰਦੂਲ ਦਾ ਜਨਮ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖੇੜੀ ਨੌਧ ਸਿੰਘ ਵਿੱਚ ਹੋਇਆ ਸੀ ਤੇ ਉਹ ਸੰਗੀਤ ਦੇ ਪਟਿਆਲੇ ਘਰਾਨਾ ਨਾਲ ਸਬੰਧਤ ਸੀ।

ਸਰਦੂਲ ਸਿਕੰਦਰ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਅਤੇ ਆਮ ਜਨਤਾ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਉੱਥੇ ਹੀ ਪਰਿਵਾਰ ਨੂੰ ਉਨ੍ਹਾਂ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ।

Related News

ਲੰਡਨ ਵਿਚ ਇਕ ਨੌਜਵਾਨ ਦੀ ਹੱਤਿਆ ਵਿਚ ਭਾਰਤੀ ਮੂਲ ਦੇ ਤਿੰਨ ਭਰਾਵਾਂ ਸਮੇਤ ਚਾਰ ਲੋਕ ਦੋਸ਼ੀ ਕਰਾਰ

Rajneet Kaur

ਇਕ ਵਿਅਕਤੀ ਨੇ ਜਗਮੀਤ ਸਿੰਘ ਨੂੰ ਗ੍ਰਿਫਤਾਰ ਕਰਨ ਅਤੇ ਲੜਨ ਦੀ ਦਿੱਤੀ ਸੀ ਧਮਕੀ, ਹਾਲੇ ਤੱਕ ਉਸ ਵਿਅਕਤੀ ਦੀ ਨਹੀਂ ਹੋਈ ਸ਼ਨਾਖ਼ਤ

Rajneet Kaur

ਸਕਾਰਬੋਰੋ ਵਿੱਚ ਇੱਕ ਸਹਾਇਤਾ ਘਰ ‘ਚ ਕੰਮ ਕਰ ਰਹੀ ਔਰਤ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ‘ਚ ਵਿਅਕਤੀ ਗ੍ਰਿਫਤਾਰ

Rajneet Kaur

Leave a Comment