channel punjabi
International News North America

ਇਟਲੀ : ਨਗਰ ਨਿਗਮ ਚੋਣਾਂ ‘ਚ ਵੱਡੀ ਜਿੱਤ ਹਾਸਲ ਕਰਕੇ ਦਸਤਾਰਧਾਰੀ ਸਿੱਖ ਕਮਲਜੀਤ ਸਿੰਘ ਕਮਲ ਨੇ ਪੂਰੀ ਦੁਨੀਆ ‘ਚ ਪੰਜਾਬ ਅਤੇ ਸਿੱਖ ਭਾਈਚਾਰੇ ਦਾ ਵਧਾਇਆ ਮਾਣ

ਰੋਮ : ਇਟਲੀ ਦੇ ਜਿਲ੍ਹਾ ਵਿਸੈਂਸਾ ਦੇ ਕਸਬਾ ਲੋਨੀਗੋ ਦੀਆਂ ਨਗਰ ਨਿਗਮ ਚੋਣਾਂ ‘ਚ ਵੱਡੀ ਜਿੱਤ ਹਾਸਲ ਕਰਕੇ ਦਸਤਾਰਧਾਰੀ ਸਿੱਖ ਕਮਲਜੀਤ ਸਿੰਘ ਕਮਲ ਨੇ ਪੂਰੀ ਦੁਨੀਆ ‘ਚ ਪੰਜਾਬ ਅਤੇ ਸਿੱਖ ਭਾਈਚਾਰੇ ਦਾ ਮਾਣ ਵਧਾਇਆ ਹੈ। ਜ਼ਿਕਰਯੋਗ ਹੈ ਕਿ ਕਮਲਜੀਤ ਸਿੰਘ ਗਠਜੋੜ ਪਾਰਟੀਆਂ ਦੇ ਸਾਂਝੇ ਉਮੀਦਵਾਰ ਸਨ। ਜਿੰਨ੍ਹਾਂ ਦੀ ਇਤਿਹਾਸਿਕ ਜਿੱਤ ਨਾਲ ਇਟਲੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਹੈ।

ਉਨ੍ਹਾਂ ਦੀ ਇਸ ਜਿੱਤ ਨਾਲ ਭਾਰਤੀ ਭਾਈਚਾਰੇ ਅਤੇ ਖਾਸ ਕਰਕੇ ਸਿੱਖਾਂ ਦੀ ਦਸਤਾਰ ਦਾ ਮਾਣ ਵਧਿਆ ਹੈ। ਇਸ ਦੇ ਨਾਲ ਹੀ ਇਟਲੀ ਵਰਗੇ ਦੇਸ਼ ਵਿਚ ਇਕ ਦਸਤਾਰਧਾਰੀ ਨੌਜਵਾਨ ਦੀ ਨਗਰ ਨਗਰ ਨਿਗਮ ਚੋਣਾਂ ‘ਚ ਜਿੱਤ ਇਟਲੀ ਦੀ ਸਿਆਸਤ ਵਿਚ ਪੰਜਾਬੀਆਂ ਦੇ ਆਉਣ ਵਾਲੇ ਭਵਿੱਖ ਨੂੰ ਵੀ ਤੈਅ ਕਰੇਗੀ।

ਕਮਲਜੀਤ ਸਿੰਘ ਕਮਲ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਗੰਗਨਵਾਲ (ਭੋਗਪੁਰ) ਦੇ ਜਮਪਲ ਹਨ। ਉਹ ਪਿਛਲੇ 25 ਸਾਲਾਂ ਤੋਂ ਪਰਿਵਾਰ ਸਮੇਤ ਇਟਲੀ ਦੇ ਜ਼ਿਲ੍ਹਾ ਵਿਸੈਂਸਾ ਦੇ ਸ਼ਹਿਰ ਲੋਨੀਗੋ ‘ਚ ਰਹਿ ਰਹੇ ਹਨ। ਗੌਰਤਲਬ ਹੈ ਕਿ ਕਮਲਜੀਤ ਸਿੰਘ ਕਮਲ ਇੱਕ ਉੱਘੇ ਸਮਾਜ ਸੇਵੀ ਹਨ ਅਤੇ ਇਲਾਕੇ ਦੇ ਭਾਰਤੀ ਭਾਈਚਾਰੇ ‘ਚ ਚੰਗੀ ਸ਼ਖਸੀਅਤ ਵਜੋਂ ਪਹਿਚਾਣ ਰੱਖਦੇ ਹਨ। , ਜੋ ਇਟਲੀ ਦੇ ਸਿਆਸੀ ਹਲਕਿਆਂ ਵਿਚ ਇਕ ਨਵਾਂ ਕੀਰਤੀਮਾਨ ਹੈ।

Related News

ਬਰੈਂਪਟਨ: ਘਰ ਵਿਚ ਅੱਗ ਲੱਗਣ ਦੀ ਇਕ ਲੰਬੀ ਜਾਂਚ ਤੋਂ ਬਾਅਦ ਇਕ ਔਰਤ ‘ਤੇ ਦੋ ਕਤਲੇਆਮ ਕਰਨ ਦੇ ਲੱਗੇ ਦੋਸ਼

Rajneet Kaur

ਬੈਰੀ, ਓਂਟਾਰੀਓ ਵਿਚ ਦੋਵੇਂ ਵਾਲਮਾਰਟ ਟਿਕਾਣਿਆਂ ਦੇ ਸਟਾਫ ਨੇ ਨਾਵਲ ਕੋਰੋਨਾ ਵਾਇਰਸ ਲਈ ਕੀਤਾ ਸਕਾਰਾਤਮਕ ਟੈਸਟ

Rajneet Kaur

ਪੰਜਾਬ ‘ਚ ਮੁੜ ਵਧਿਆ ਕੋਰੋਨਾ ਦਾ ਜ਼ੋਰ,2700 ਨਵੇਂ ਮਾਮਲੇ ਆਏ ਸਾਹਮਣੇ,43 ਦੀ ਗਈ ਜਾਨ : ਭਾਰਤ ਸਰਕਾਰ ਨੇ ਚੁੱਕਿਆ ਵੱਡਾ ਕਦਮ

Vivek Sharma

Leave a Comment