channel punjabi
Canada International News North America

ਓਨਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਮਿਸ਼ਨ ਸੈਂਟਰ ਗੁਰੂਘਰ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ, ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਸਮੇਤ ਤਮਾਮ ਸ਼ਹੀਦ ਕਿਸਾਨਾਂ ਨੂੰ ਕੀਤਾ ਗਿਆ ਯਾਦ

ਦਿੱਲੀ ਦੀਆਂ ਹੱਦਾਂ ਉੱਪਰ ਜਾਰੀ ਕਿਸਾਨ ਅੰਦੋਲਨ ਦਾ ਅੱਜ 83ਵਾਂ ਦਿਨ ਹੈ। ਸਰਕਾਰ ਦੇ ਰਵੱਈਏ ਨੂੰ ਵੇਖਦਿਆਂ ਕਿਸਾਨ ਹੁਣ ਅੰਦੋਲਨ ਨੂੰ ਤੇਜ਼ ਕਰਨ ਜਾ ਰਹੇ ਹਨ। ਕਿਸਾਨ ਮਹਾਪੰਚਾਇਤਾਂ ਰਾਹੀਂ ਅੰਦੋਲਨ ਨੂੰ ਹੋਰ ਵਿਸ਼ਾਲ ਕਰਨ ਜਾ ਰਹੇ ਹਨ। ਦੇਸ਼ਾਂ ਵਿਦੇਸ਼ਾਂ ਤੋਂ ਕਿਸਾਨ ਅੰਦੋਲਨ ਨੂੰ ਸਮਰਥਨ ਮਿਲ ਰਿਹਾ ਹੈ।

ਓਨਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਹੋਰ ਵੀ ਕਈਂ ਸੰਸਥਾਵਾਂ ਨਾਲ ਮਿਲ ਕੇ ਗੁਰੂ ਨਾਨਕ ਮਿਸ਼ਨ ਸੈਂਟਰ ਗੁਰੂਘਰ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ। ਇਥੇ ਭਾਰਤ ਵਿਚ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਸਮੇਤ ਤਮਾਮ ਸ਼ਹੀਦ ਕਿਸਾਨਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸ਼ਹੀਦ ਨਵਰੀਤ ਸਿੰਘ ਦੀ ਭੈਣ ਨੂੰ ਵੀ ਸਨਾਮਨਤ ਕੀਤਾ ਗਿਆ ਹੈ।ਪ੍ਰਬੰਧਕਾਂ ਵੱਲੋਂ ਹਰ ਇਕ ਨੂੰ ਕਿਸਾਨੀ ਅੰਦੋਲਨ ਬਾਰੇ ਜਾਗਰੂਕ ਕਰਨ ਤੇ ਸੱਚ ਵਿਖਾਉਣ ਲਈ ਕਈਂ ਤਰ੍ਹਾਂ ਦੇ ਪ੍ਰਬੰਧ ਵੀ ਕੀਤੇ ਗਏ ਸਨ। ਇਸ ਦੌਰਾਨ ਅੰਦੋਲਨ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ ਤੇ ਕਈਂ ਬੁਲਾਰੇ ਵੀ ਪਹੁੰਚੇ। ਜਿਨ੍ਹਾਂ ਨੇ ਇਸ ਅੰਦੋਲਨ ਦੇ ਹਰ ਪੱਖ ਬਾਰੇ ਜਾਣਕਾਰੀ ਦਿੱਤੀ।

Related News

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ 325 ਨਵੇਂ ਮਾਮਲੇ ਕੀਤੇ ਗਏ ਦਰਜ, ਸਿਹਤ ਮੰਤਰੀ ਨੇ ਲੋਕਾਂ ਨੂੰ ਸਰੀਰਕ ਕਸਰਤ ਕਰਨ ਦੀ ਦਿੱਤੀ ਸਲਾਹ

Vivek Sharma

ਕੈਨੇਡਾ ਦੇ ਸੂਬੇ ਅਲਬਰਟਾ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਨਵੇਂ 800 ਮਾਮਲੇ ਹੋਏ ਦਰਜ

Rajneet Kaur

ਕੈਨੇਡਾ ਦੇ ‘ਐਕਸਪ੍ਰੈੱਸ ਵੀਜ਼ਾ’ ਦੇ ਸਾਲ 2021 ਦੀ ਪਹਿਲੀ ਤਿਮਾਹੀ ਦੇ ਸਰਕਾਰੀ ਅੰਕੜੇ ਜਾਰੀ

Rajneet Kaur

Leave a Comment