channel punjabi
International News

ਕਿਸਾਨਾਂ ਦੀ ਕੇਂਦਰ ਨਾਲ 5ਵੇਂ ਗੇੜ ਦੀ ਗੱਲਬਾਤ ਵੀ ਰਹੀ ਬੇਨਤੀਜਾ, ਕਿਸਾਨਾਂ ਨੇ ਮੋਦੀ ਦੇ ਪੁਤਲੇ ਸਾੜੇ, 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ

ਨਵੀਂ ਦਿੱਲੀ : ਅਪਣੀਆਂ ਮੰਗਾਂ ਨੂੰ ਲੈ ਕੇ ਰਾਜਧਾਨੀ ਦਿੱਲੀ ਨੂੰ ਘੇਰਾ ਪਾਈ ਬੈਠੇ ਕਿਸਾਨਾਂ ਲਈ ਸ਼ਨੀਵਾਰ ਨੂੰ ਵੀ ਕੁਝ ਖਾਸ ਨਹੀਂ ਹੋ ਸਕਿਆ ਪਰ ਕਿਸਾਨਾਂ ਨੇ ਹੁਣ ਵੀ ਆਸ ਨਹੀਂ ਛੱਡੀ ਹੈ।

ਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਣਾਏ ਗਏ ਕਿਸਾਨ ਮੋਰਚੇ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਵਿਗਿਆਨ ਭਵਨ ਵਿਖੇ ਪੰਜਵੇਂ ਗੇੜ ਦੀ ਗੱਲਬਾਤ ਇਸ ਵਾਰ ਵੀ ਬੇਨਤੀਜਾ ਰਹੀ। ਕਿਸਾਨ ਆਗੂ ਸੰਸਦ ਦੇ ਮਾਨਸੂਨ ਸੈਸ਼ਨ ‘ਚ ਪਾਸ ਤਿੰਨੇ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਉਹ ਇਸ ‘ਚ ਨਿੱਕੀ-ਸੁੱਕੀ ਸੋਧ ਨਹੀਂ ਸਗੋਂ ਇਹਨਾਂ ਕਾਨੂੰਨਾਂ ਨੂੰ ਪੂਰੀ ਤਰਾਂ ਨਾਲ ਰੱਦ ਕਰਵਾਉਣਾ ਚਾਹੁੰਦੇ ਹਨ ।

ਕੇਂਦਰੀ ਵਫ਼ਦ ਅਤੇ ਕਿਸਾਨ ਜਥੇਬੰਦੀਆਂ ਦੀ ਅਗਲੇ ਗੇੜ ਦੀ ਗੱਲਬਾਤ ਹੁਣ 9 ਦਸੰਬਰ ਨੂੰ ਹੋਵੇਗੀ। ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਦੌਰਾਨ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਵੀ 9 ਦਸੰਬਰ ਨੂੰ ਛੇਵੇਂ ਗੇੜ ਦੀ ਮੀਟਿੰਗ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਹਾ ਗਿਆ ਹੈ ਉਨ੍ਹਾਂ ਦੀਆਂ ਮੰਗਾਂ ‘ਤੇ ਸਰਕਾਰ ਵਿਚਾਰ ਕਰੇਗੀ।

ਗੱਲਬਾਤ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਸਾਡੇ ਤੋਂ ਤਿੰਨ ਦਿਨਾਂ ਦਾ ਸਮਾਂ ਮੰਗਿਆ ਹੈ। ਸਰਕਾਰ ਹੁਣ ਸਾਨੂੰ ਪ੍ਰਸਤਾਵ ਭੇਜੇਗੀ। ਇਸ ਪ੍ਰਸਤਾਵ ‘ਤੇ ਸਾਰੇ ਨੇਤਾ ਵਿਚਾਰ ਕਰਨਗੇ। ਇਸ ਤੋਂ ਬਾਅਦ ਬੈਠਕ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਵੱਲੋਂ ਅੱਠ ਦਸੰਬਰ ਨੂੰ ਬੁਲਾਇਆ ਗਿਆ ‘ਭਾਰਤ ਬੰਦ’ ਟਾਲਿਆ ਨਹੀਂ ਜਾਵੇਗਾ ਜ਼ਰੂਰ ਹੋਵੇਗੀ। ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨਾ ਹੀ ਹੋਵੇਗਾ।

ਕਰੀਬ 5 ਘੰਟੇ ਤੱਕ ਚੱਲੀ ਮੀਟਿੰਗ ਵਿਚ ਚਰਚਾ ਦੌਰਾਨ ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਅੜ ਗਏ। ਸਰਕਾਰ ਵੱਲੋਂ ਕਾਨੂੰਨਾਂ ਵਿਚ ਸੋਧ ਦਾ ਪ੍ਰਸਤਾਵ ਦਿੱਤਾ ਗਿਆ, ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਗਿਆ। ਕਿਸਾਨਾਂ ਵੱਲੋਂ ਮੀਟਿੰਗ ਵਿਚ ਸ਼ਾਮਲ ਆਗੂਆਂ ਨੇ ਸਪਸ਼ਟ ਕਿਹਾ ਕਿ ਇਸ ਮਾਮਲੇ ਵਿਚ ਕਾਫੀ ਚਰਚਾ ਹੋ ਗਈ ਹੈ, ਸਾਨੂੰ ਲਿਖਤੀ ਜਵਾਬ ਚਾਹੀਦਾ ਹੈ।

ਉਧਰ ਇਸ ਵਾਰ ਵੀ ਮੀਟਿੰਗ ਲਈ ਵਿਗਿਆਨ ਭਵਨ ਆਉਣ ਵਾਲੇ ਕਿਸਾਨਾਂ ਦਾ ਪ੍ਰਤੀਨਿਧੀ ਮੰਡਲ ਆਪਣੇ ਨਾਲ ਖਾਣਾ ਲੈ ਕੇ ਆਇਆ ਸੀ। ਕਿਸਾਨਾਂ ਨੇ ਵਿਗਿਆਨਕ ਭਵਨ ਦੇ ਬਾਹਰ ਪੰਗਤ ਵਿਚ ਬੈਠ ਕੇ ਖਾਣਾ ਖਾਧਾ। ਕਿਸਾਨਾਂ ਨੇ ਮੀਡੀਆ ਕਰਮੀਆਂ ਅਤੇ ਸੁਰੱਖਿਆ ਬਲਾਂ ਲਈ ਵੀ ਖਾਣੇ ਦਾ ਸਟਾਲ ਲਗਾਇਆ।

ਕਿਸਾਨ ਜਥੇਬੰਦੀਆਂ ਵਲੋਂ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਜਾਣ ਦਾ ਵੀ ਐਲਾਨ ਕੀਤਾ ਗਿਆ ਸੀ। ਦਿੱਲੀ ਨਾਲ ਲੱਗਦੀ ਸਿੰਘੂ ਸਰਹੱਦ ‘ਤੇ ਡਟੇ ਕਿਸਾਨਾਂ ਨੇ ਅੱਜ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।

Related News

ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵੈਕਸੀਨ ਸਬੰਧੀ ਭਾਰਤ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾ

Vivek Sharma

ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵੱਲੋਂ ਕਿਸਾਨੀ ਮਸਲੇ ਦਾ ਹੱਲ ਕੱਢਣ ਲਈ ਬਣਾਈ ਗਈ ਕਮੇਟੀ ਨੂੰ ਛੱਡਿਆ

Rajneet Kaur

ਕੈਨੇਡਾ ‘ਚ ਪੰਜਾਬੀ ਬਜ਼ੁਰਗ ਦੀ ਪੁਲਿਸ ਨੂੰ ਭਾਲ, 17 ਸਾਲ ਦੀ ਲੜਕੀ ਨਾਲ ਕੀਤੀ ਸਰੀਰਕ ਛੇੜਛਾੜ

Rajneet Kaur

Leave a Comment