channel punjabi
International KISAN ANDOLAN News

ਕਿਸਾਨਾਂ ਦੀ ਹਮਾਇਤ ‘ਚ ਅੱਗੇ ਆਏ ਕੈਨੇਡਾ ਦੇ ਸੰਸਦ ਮੈਂਬਰ ਜਗਮੀਤ ਸਿੰਘ, ਪੀ.ਐੱਮ. ਟਰੂਡੋ ਨੂੰ ਕੀਤੀ ਦਖਲ ਦੀ ਅਪੀਲ

ਟੋਰਾਂਟੋ : ਪਿਛਲੇ ਦੋ ਮਹੀਨਿਆਂ ਤੋਂ ਭਾਰਤ ਦੀ ਰਾਜਧਾਨੀ ਦਿੱਲੀ ਵਿਚ ਜਾਰੀ ਕਿਸਾਨ ਅੰਦੋਲਨ ‘ਤੇ ਪੂਰੀ ਦੁਨੀਆ ਦੀ ਨਜ਼ਰ ਹੈ। ਖਾਸ ਕਰ ਕੇ 26 ਜਨਵਰੀ ਨੂੰ ਹੋਏ ਹੰਗਾਮੇ ਤੋਂ ਬਾਅਦ ਕਿਸਾਨਾਂ ਪ੍ਰਤੀ ਸਮਰਥਨ ਵਿਚ ਵਾਧਾ ਹੋਇਆ ਹੈ। ਕੈਨੇਡਾ ਦੇ ਸਿਆਸੀ ਆਗੂ ਜਗਮੀਤ ਸਿੰਘ ਨੇ ਵੀ ਕਿਸਾਨਾਂ ਦਾ ਸਮਰਥਨ ਕਰਦਿਆਂ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਦੀ ਮੰਗ ਕੀਤੀ ਹੈ। ਕੈਨੇਡੀਅਨ ਸੰਸਦ ਮੈਂਬਰ ਅਤੇ ਨਿਊ ਡੈਮੋਕ੍ਰੈਟਿਕ ਪਾਰਟੀ (ਐੱਨ.ਡੀ.ਪੀ.) ਦੇ ਪ੍ਰਮੁੱਖ ਜਗਮੀਤ ਸਿੰਘ ਚਾਹੁੰਦੇ ਹਨ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਲਦੀ ਤੋਂ ਜਲਦੀ ਭਾਰਤ ਵਿਚ ਚੱਲ ਰਹੇ ਕਿਸਾਨ ਅੰਦੋਲਨ ਦਾ ਖੁੱਲ੍ਹ ਕੇ ਸਮਰਥਨ ਕਰਨ ਅਤੇ ਹਿੰਸਕ ਕਿਸਾਨਾਂ ਖ਼ਿਲਾਫ਼ ਹੋਈ ਕਾਰਵਾਈ ਦੀ ਨਿੰਦਾ ਕਰਨ।

ਜਗਮੀਤ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਭਾਰਤੀ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਇਕ ਵੀਡੀਓ ਸੰਦੇਸ਼ ਵੀ ਜਾਰੀ ਕੀਤਾ। ਵੀਡੀਓ ਵਿਚ ਜਗਮੀਤ ਸਿੰਘ ਨੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇਤਿਹਾਸ ਦਾ ਸਭ ਤੋਂ ਵੱਡਾ ਕਿਸਾਨ ਅੰਦੋਲਨ ਦੱਸਿਆ ।


ਕੈਨੇਡੀਅਨ ਸਾਂਸਦ ਨੇ ਕੈਨੇਡਾ ਦੇ ਨਾਲ-ਨਾਲ ਬਾਕੀ ਦੇਸਾਂ ਦੇ ਨੇਤਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦਿੱਲੀ ਵਿਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਭਾਰਤ ਸਰਕਾਰ ਦੀਆਂ ਹਿੰਸਕ ਪ੍ਰਤੀਕਿਰਿਆਵਾਂ ਦੀ ਨਿੰਦਾ ਕਰਨ।

Related News

ਚੀਨ ਪੂਰੇ ਖੇਤਰ ਲਈ ਖ਼ਤਰਾ : ਤਾਇਵਾਨ ਦੀ ਰਾਸ਼ਟਰਪਤੀ ਸਾਈ ਈਂਗ ਵੇਨ

Vivek Sharma

ਕੋਰੋਨਾ ਬਾਰੇ ‘ਇਤਰਾਜ਼ਯੋਗ ਟਵੀਟਸ’ ਲਈ ਭਾਰਤੀ ਮੂਲ ਦੀ ਡਾਕਟਰ ਨੂੰ ਮਿਲੀ ਚਿਤਾਵਨੀ

Vivek Sharma

ਫੇਅਰਮੋਂਟ ਹੋਟਲ ਵੈਨਕੂਵਰ ‘ਚ ਤਿੰਨ ਕਰਮਚਾਰੀਆਂ ਦੀ ਕੋਵਿਡ -19 ਰੀਪੋਰਟ ਪਾਜ਼ੀਟਿਵ

Rajneet Kaur

Leave a Comment