channel punjabi
Canada International News

ਕਿਸਾਨਾਂ ਦੇ ਹੱਕ ‘ਚ ਕੀਤੀ ਟਰੂਡੋ ਦੀ ਟਿੱਪਣੀ ‘ਤੇ ਭਾਰਤ ਸਰਕਾਰ ਨੂੰ ਇਤਰਾਜ਼, ਟਰੂਡੋ ਦੇ ਬਿਆਨ ਨੂੰ ਦੱਸਿਆ ਗੈਰ-ਜ਼ਰੂਰੀ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਕਈ ਕੈਨੇਡੀਅਨ ਸਿਆਸੀ ਆਗੂਆਂ ਵੱਲੋਂ ਭਾਰਤੀ ਕਿਸਾਨਾਂ ਦੇ ਪ੍ਰਦਰਸ਼ਨਾਂ ‘ਤੇ ਟਿੱਪਣੀਆਂ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ‘ਤੇ ਪ੍ਰਤੀਕ੍ਰਿਆ ਦਿੱਤੀ ਹੈ। ਭਾਰਤ ਨੇ ਅਜਿਹੀਆਂ ਟਿੱਪਣੀਆਂ ਨੂੰ ਗੈਰ ਜ਼ਰੂਰੀ ਦੱਸਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਅਸੀਂ ਭਾਰਤ ਦੇ ਕਿਸਾਨਾਂ ਬਾਰੇ ਕੁੱਝ ਕੈਨੇਡੀਅਨ ਨੇਤਾਵਾਂ ਦੀਆਂ ਟਿਪਣੀਆਂ ਸੁਣੀਆਂ ਹਨ। ਅਜਿਹੇ ਬਿਆਨ ਗੈਰ-ਜ਼ਰੂਰੀ ਹੁੰਦੇ ਹਨ, ਉਹ ਵੀ ਓਦੋਂ ਜਦੋਂ ਕਿਸੇ ਲੋਕਤੰਤਰੀ ਦੇਸ਼ ਦੇ ਅੰਦਰੂਨੀ ਮੁੱਦਿਆਂ ਨਾਲ ਸਬੰਧਿਤ ਹੋਣ।

ਬੀਤੇ ਦਿਨੀਂ ਕੈਨੇਡਾ ਦੇ ਪੀ.ਐੱਮ. ਜਸਟਿਨ ਟਰੂਡੋ ਨੇ ਭਾਰਤ ਵਿੱਚ ਹੋਏ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ‘ਤੇ ਪ੍ਰਤੀਕਰਮ ਦਿੱਤਾ ਸੀ । ਟਰੂਡੋ ਨੇ ਕਿਹਾ ਸੀ ਕਿ ਕੈਨੇਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰ ਦਾ ਸਮਰਥਨ ਕਰਦਾ ਹੈ। ਉਨ੍ਹਾਂ ਨੇ ਭਾਰਤ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਤੇ ਭਾਸ਼ਣ ਦਿੱਤਾ। ਜਸਟਿਨ ਟਰੂਡੋ ਨੇ ਕਿਹਾ ਕਿ ਭਾਰਤ ਤੋਂ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਜੋ ਖ਼ਬਰਾਂ ਆ ਰਹੀਆਂ ਹਨ ਉਹ ਚਿੰਤਾਜਨਕ ਹਨ। ਸਾਨੂੰ ਪੰਜਾਬੀਆਂ ਦੇ ਪਰਿਵਾਰਕ ਮੈਂਬਰਾਂ ਦੀ ਚਿੰਤਾ ਹੈ। ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਹਮੇਸ਼ਾਂ ਸ਼ਾਂਤਮਈ ਪ੍ਰਦਰਸ਼ਨਾਂ ਦੇ ਹੱਕ ਵਿੱਚ ਹੈ ਅਤੇ ਭਾਰਤ ਵਿੱਚ ਅਜਿਹੇ ਪ੍ਰਦਰਸ਼ਨਾਂ ਦੇ ਹੱਕ ਵਿੱਚ ਆਪਣੀ ਗੱਲਬਾਤ ਰੱਖਦਾ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਭਾਰਤੀ ਪ੍ਰਸ਼ਾਸਨ ਨਾਲ ਕਈ ਤਰੀਕਿਆਂ ਨਾਲ ਸੰਪਰਕ ਵਿੱਚ ਹਾਂ ਅਤੇ ਆਪਣੀਆਂ ਚਿੰਤਾਵਾਂ ਜ਼ਾਹਿਰ ਕਰ ਰਹੇ ਹਾਂ। ਇਹ ਉਹ ਸਮਾਂ ਹੈ ਜਦੋਂ ਅਸੀਂ ਇਕਜੁੱਟ ਰਹੀਏ।

Related News

ਕੈਨੇਡਾ: ਪੰਜਾਬੀ ਨੌਜਵਾਨ ਗੁਰਸਿਮਰਤ ਸਿੰਘ ਸਿੰਮੂ ਦੀ ਟਰੱਕ ਹਾਦਸੇ ਦੌਰਾਨ ਮੌਤ

Rajneet Kaur

ਕੀ 2020 ‘ਚ ਕੈਨੈਡਾ 1,00,000 ਤੋਂ ਵਧੇਰੇ ਉਮੀਦਵਾਰਾਂ ਨੂੰ ਪੀ.ਆਰ ਅਪਲਾਈ ਕਰਨ ਦਾ ਦੇਵੇਗਾ ਮੌਕਾ?

Rajneet Kaur

ਜੀਨ ਟੇਲੋਨ ਕ੍ਰਿਸਮਿਸ ਦਾ ਪਹਿਲਾ ਮਾਰਕਿਟ ਖੁਲ੍ਹਣ ‘ਤੇ ਸਾਰਿਆਂ ‘ਚ ਖੁਸ਼ੀ ਦਾ ਮਾਹੌਲ

Rajneet Kaur

Leave a Comment