channel punjabi
International News

ਕਿਸਾਨ ਅੰਦੋਲਨ: ਕਿਸਾਨਾਂ ਨੂੰ ਹਟਾਉਣ ’ਤੇ ਸੁਣਵਾਈ ਦੌਰਾਨ SC ਨੇ ਨੋਟਿਸ ਜਾਰੀ ਕਰਕੇ ਦਿੱਤਾ ਵੱਡਾ ਸੁਝਾਅ, ਸਹਿਮਤੀ ਨਾਲ ਸੁਲਝਾਓ ਮਸਲਾ

ਨਵੀਂ ਦਿੱਲੀ : ਕੜਾਕੇ ਦੀ ਠੰਡ ਦੇ ਬਾਵਜੂਦ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਅੜੇ ਹੋਏ ਹਨ । ਦਿੱਲੀ ਦੀਆਂ ਸਰਹੱਦਾਂ ਤੇ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਪਟੀਸ਼ਨਕਰਤਾ ਵਲੋਂ ਸੁਪਰੀਮ ਕੋਰਟ ‘ਚ ਸ਼ਾਹੀਨ ਬਾਗ ਕੇਸ ਦਾ ਹਵਾਲਾ ਦਿੱਤਾ ਗਿਆ। ਸੁਣਵਾਈ ਦੌਰਾਨ ਚੀਫ਼ ਜਸਟਿਸ ਐੱਸ. ਏ. ਬੋਬੜੇ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਵਿਸ਼ਾ ਹੈ।

ਜੱਜ ਨੇ ਕਿਹਾ ਕਿ ਇਸ ਮੁੱਦੇ ਨੂੰ ਸਹਿਮਤੀ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ। ਕਿਸਾਨ ਸਮੱਸਿਆ ਸੁਲਝਾਉਣ। ਅਦਾਲਤ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸਰਕਾਰ ‘ਚ ਇਕ ਕਮੇਟੀ ਬਣਾਉਣ ਨੂੰ ਕਿਹਾ ਹੈ, ਤਾਂ ਕਿ ਦੋਵੇਂ ਆਪਸ ਵਿਚ ਮੁੱਦੇ ‘ਤੇ ਚਰਚਾ ਕਰ ਸਕਣ। ਅਦਾਲਤ ਨੇ ਕਿਹਾ ਕਿ ਉਹ ਕਿਸਾਨਾਂ ਦਾ ਪੱਖ ਸੁਣਨਗੇ, ਨਾਲ ਹੀ ਸਰਕਾਰ ਤੋਂ ਪੁੱਛਿਆ ਕਿ ਹੁਣ ਤੱਕ ਸਮਝੌਤਾ ਕਿਉਂ ਨਹੀਂ ਹੋਇਆ? ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜਾਂ ਨੂੰ ਨੋਟਿਸ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਤੁਰੰਤ ਹਟਾਉਣ। ਇਸ ਮੁੱਦੇ ‘ਤੇ ਕੱਲ੍ਹ ਫਿਰ ਸੁਪਰੀਮ ਕੋਰਟ ਸੁਣਵਾਈ ਕਰੇਗੀ।

ਦੱਸਣਯੋਗ ਹੈ ਕਿ ਸੁਪਰੀਮ ਕੋਰਟ ‘ਚ ਕਿਸਾਨ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ। ਇਹ ਪਟੀਸ਼ਨਾਂ ਦਿੱਲੀ ਦੀਆਂ ਸਰਹੱਦਾਂ ‘ਤੇ ਭੀੜ ਇਕੱਠੀ ਕਰਨ, ਕੋਰੋਨਾ ਵਾਇਰਸ ਦੀ ਆਫ਼ਤ ਨੂੰ ਲੈ ਕੇ ਸਨ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਵਿਚ ਮਨੁੱਖੀ ਅਧਿਕਾਰਾਂ, ਪੁਲਸ ਦੀ ਕਾਰਵਾਈ ਅਤੇ ਕਿਸਾਨਾਂ ਦੀ ਮੰਗ ਮੰਨਣ ਦੀ ਅਪੀਲ ਵੀ ਕੀਤੀ ਗਈ ਹੈ। ਚੀਫ਼ ਜਸਟਿਸ ਐੱਸ. ਏ. ਬੋਬੜੇ, ਜਸਟਿਸ ਏ. ਐੱਸ. ਬੋਪੰਨਾ ਅਤੇ ਜਸਟਿਸ ਵੀ. ਰਾਮਸੁਬਰਮਣੀਅਮ ਦੀ ਬੈਂਚ ਇਸ ਬਾਬਤ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਹੈ।

Related News

ਵੈਨਕੂਵਰ ‘ਚ ਪੁਰਾਣਾ ਹਸਪਤਾਲ ਸੇਂਟ ਪੌਲਜ਼ ਦੀ ਥਾਂ ਤੇ ਨਵਾਂ ਹਸਪਤਾਲ ਬਣਾਉਣ ਦੀ ਉਲੀਕੀ ਤਿਆਰੀ

Rajneet Kaur

ਕੈਨੇਡਾ ‘ਚ ਵਿਦਿਆਰਥੀਆਂ ਲਈ ਵੱਡਾ ਐਲਾਨ! ਆਹ ਤਾਰੀਖ਼ ਤੋਂ ਹੋਵੇਗੀ ਮੁੜ ਪੜ੍ਹਾਈ ਸ਼ੁਰੂ!

Rajneet Kaur

ਓਨਟਾਰੀਓ ਦੇ ਹਸਪਤਾਲਾਂ ਨੂੰ ਚੋਣ ਸਰਜਰੀ, ਗੈਰ-ਸੰਕਟਕਾਲੀਨ ਗਤੀਵਿਧੀਆਂ ਨੂੰ ਖਤਮ ਕਰਨ ਦੇ ਦਿੱਤੇ ਨਿਰਦੇਸ਼

Rajneet Kaur

Leave a Comment