channel punjabi
KISAN ANDOLAN News

ਕਿਸਾਨ ਅੰਦੋਲਨ ਨੂੰ ਹੁਣ ਅਮਰੀਕਾ ਦੀਆਂ ਕਿਸਾਨ ਜਥੇਬੰਦੀਆਂ ਦਾ ਮਿਲਿਆ ਸਾਥ

ਮਿਨੀਪੋਲਿਸ: ਖੇਤੀਬਾੜੀ ਕਾਨੂੰਨਾਂ ਖਿਲਾਫ਼ ਭਾਰਤ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਕਿਸਾਨਾਂ ਨੂੰ ਤਿੰਨ ਮਹੀਨੇ ਪੂਰੇ ਹੋਣ ਜਾ ਰਹੇ ਹਨ। ਵਿਦੇਸ਼ਾਂ ਵਿੱਚ ਵੀ ਭਾਰਤੀ ਕਿਸਾਨੀ ਅੰਦੋਲਨ ਸੁਰਖੀਆਂ ਬਟੋਰ ਰਿਹਾ ਹੈ । ਕਿਸਾਨ ਅੰਦੋਲਨ ਨੂੰ ਹੁਣ ਵਿਦੇਸ਼ੀ ਕਿਸਾਨਾਂ ਦੀ ਵੀ ਹਮਾਇਤ ਮਿਲਣ ਲੱਗੀ ਹੈ। ਅਮਰੀਕਾ ਦੀਆਂ 87 ਕਿਸਾਨ ਜਥੇਬੰਦੀਆਂ ਅਤੇ ਖੇਤੀ ਤੇ ਖੁਰਾਕੀ ਹੱਕਾਂ ਬਾਰੇ ਸੰਘਰਸ਼ ਕਰਨ ਵਾਲੇ ਸੰਗਠਨਾਂ ਨੇ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕੀਤਾ ਹੈ।

ਇਨ੍ਹਾਂ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹਨ। ਉਨ੍ਹਾਂ ਨੇ ਭਾਰਤ ਤੇ ਅਮਰੀਕਾ ਦੀਆਂ ਸਰਕਾਰਾਂ ਨੂੰ ਬੇਨਤੀ ਕੀਤੀ ਹੈ ਕਿ ਕਿਸਾਨਾਂ ਦੀ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਤੇ ਖੁਰਾਕ ਢਾਂਚੇ ਦੀ ਰਾਖੀ ਯਕੀਨੀ ਬਣਾਈ ਜਾਵੇ।

ਕਿਸਾਨ ਲੀਡਰਾਂ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ 24 ਫਰਵਰੀ ਨੂੰ ‘ਦਮਨ ਵਿਰੋਧੀ ਦਿਵਸ’ ਦੀ ਘੋਸ਼ਣਾ ਕੀਤੀ ਗਈ, ਜਿਸ ‘ਚ ਕਿਸਾਨ ਅੰਦੋਲਨ ‘ਤੇ ਸਰਬਪੱਖੀ ਜ਼ਬਰ ਦਾ ਵਿਰੋਧ ਕੀਤਾ ਜਾਵੇਗਾ। ਇਸ ਦਿਨ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਨੂੰ ਯਾਦ ਪੱਤਰ ਦਿੱਤੇ ਜਾਣਗੇ।

ਇਸ ਤੋਂ ਬਾਅਦ 26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ ‘ਤੇ ਨੌਜਵਾਨਾਂ ਦੇ ਯੋਗਦਾਨ ਨੂੰ ‘ਯੁਵਾ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ। ਤੇ 27 ਜਨਵਰੀ ਨੂੰ “ਮਜ਼ਦੂਰ ਕਿਸਾਨ ਏਕਤਾ ਦਿਵਸ” ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ‘ਤੇ ਮਨਾਇਆ ਜਾਵੇਗਾ।ਮ ਉਨ੍ਹਾਂ ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਧਰਨੇ ‘ਤੇ ਆ ਕੇ ਮੋਰਚਿਆਂ ਨੂੰ ਮਜ਼ਬੂਤ ​​ਕਰਨ।

Related News

U.S ‘ਚ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਮੰਡਰਾ ਰਿਹੈ ਖ਼ਤਰਾ, ਛੱਡਣਾ ਪੈ ਸਕਦੈ ਦੇਸ਼

team punjabi

ਮੂਸ ਜੌ ਦੇ ਵਸਨੀਕ ਆਪਣੇ ਸ਼ਹਿਰ ‘ਚ ਕੋਗਰ ਨੂੰ ਦੇਖਕੇ ਹੋਏ ਹੈਰਾਨ

Rajneet Kaur

ਅਮਰੀਕਾ 6 ਮਹੀਨਿਆਂ ਬਾਅਦ ਮੁੜ WHO ਦਾ ਬਣਿਆ ਹਿੱਸਾ

Vivek Sharma

Leave a Comment