channel punjabi
International KISAN ANDOLAN News

ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਕਾਫਲੇ ‘ਤੇ ਹਮਲਾ, ਵਾਲ ਵਾਲ ਬਚੇ ਟਿਕੈਤ

ਅਲਵਰ : ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ ਚਾਰ ਮਹੀਨੇ ਤੋਂ ਜ਼ਿਆਦਾ ਸਮਾਂਂ ਬੀਤ ਚੁੱਕਾ ਹੈ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਤੋਂ ਬਾਅਦ ਹੁਣ ਕਿਸਾਨ ਆਗੂਆਂ ਵਲੋਂ ਵੱਖ-ਵੱਖ ਖੇਤਰਾਂ ਦੇ ਵਿੱਚ ਲਗਾਤਾਰ ਮਹਾਂਪੰਚਾਇਤਾਂ ਕਰ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਪਰ ਇਸ ਦੌਰਾਨ ਹੁਣ ਇੱਕ ਵੱਡੀ ਖ਼ਬਰ ਰਾਜਸਥਾਨ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਦੇ ਕਈ ਹਿੱਸਿਆਂ ਦਾ ਦੌਰਾ ਕਰ ਰਹੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਕਾਫਲੇ ‘ਤੇ ਹਮਲਾ ਕੀਤਾ ਗਿਆ ਹੈ।

ਟਿਕੈਤ ਨੇ ਇਸ ਹਮਲੇ ਲਈ ਭਾਜਪਾ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ‘ਤੇ ਭਾਜਪਾ ਦੇ ਗੁੰਡਿਆਂ ਨੇ ਹਮਲਾ ਕੀਤਾ ਹੈ। ਰਾਕੇਸ਼ ਟਿਕੈਤ ਨੇ ਹਮਲੇ ਬਾਰੇ ਟਵਿੱਟਰ ‘ਤੇ ਇੱਕ ਪੋਸਟ ਸਾਂਝੀ ਕੀਤੀ ਅਤੇ ਕਿਹਾ ਕਿ ਰਾਜਸਥਾਨ ਦੇ ਅਲਵਰ ਜ਼ਿਲੇ ਵਿੱਚ ਤਤਾਰਪੁਰ ਚੌਰਾਹੇ, ਬਨਸੂਰ ਰੋਡ ‘ਤੇ ਭਾਜਪਾ ਦੇ ਗੁੰਡਿਆਂ ਵਲੋਂ ਹਮਲਾ ਕੀਤਾ ਗਿਆ ਲੋਕਤੰਤਰ ਦੇ ਕਤਲ ਦੀਆਂ ਤਸਵੀਰਾਂ।

ਉਧਰ ਟਿਕੈਤ ‘ਤੇ ਹਮਲੇ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ।

ਰੋਸ ਵਿੱਚ ਆਏ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਤੇ ਟਰੈਕਟਰ ਟਰਾਲੀਆਂ ਨਾਲ ਰਾਹ ਰੋਕ ਦਿੱਤਾ, ਜਿਸ ਕਾਰਨ ਸੜਕਾਂ ਤੇ ਭਾਰੀ ਜਾਮ ‌ਲਗ ਗਿਆ। ਪੁਲਿਸ ਨੇ ਸਖ਼ਤ ਮਸ

ਸਮੂਹ ਕਿਸਾਨ ਜਥੇਬੰਦੀਆਂ, ਵੱਖ-ਵੱਖ ਸਮਾਜਿਕ ਜੱਥੇਬੰਦੀਆਂ ਅਤੇ ਸਿਆਸੀ ਆਗੂਆਂ ਨੇ ਟਿਕੈਤ ਦੇ ਕਾਫਲੇ ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਘਟਨਾ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ।

Related News

Yorkville Stabbing : ਛੂਰੇਬਾਜੀ ਦੀ ਘਟਨਾ ‘ਚ ਪੁਲਿਸ ਨੇ ਨਾਬਾਲਿਗ ਨੂੰ ਕੀਤਾ ਗ੍ਰਿਫ਼ਤਾਰ

Vivek Sharma

ਸਕਾਟਲੈਂਡ ਦੇ ਗਲਾਸਗੋ ‘ਚ ਤਿੰਨ ਲੋਕਾਂ ਦੀ ਚਾਕੂ ਮਾਰ ਕੇ ਹੱਤਿਆ, ਪੁਲਿਸ ਨੇ ਦੋਸ਼ੀ ਨੂੰ ਮੌਕੇ ‘ਤੇ ਮਾਰੀ ਗੋਲੀ

team punjabi

‘ਮੈਂ 20 ਜਨਵਰੀ ਦੇ ਸਮਾਗਮ ਵਿੱਚ ਸ਼ਿਰਕਤ ਨਹੀਂ ਕਰਾਂਗਾ’, ਟਰੰਪ ਨੇ ਕੀਤਾ ਐਲਾਨ

Vivek Sharma

Leave a Comment