channel punjabi
International News North America

ਕੇਂਦਰ ਸਰਕਾਰ ਵਲੋਂ ਭੇਜੀ ਗਈ ਦੂਜੀ ਚਿੱਠੀ ‘ਤੇ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨਾਂ ਨੇ ਕੀਤਾ ਮੰਥਨ, ਕਿਸਾਨ ਆਗੂਆਂ ਨੇ ਸਰਕਾਰ ਨਾਲ ਮੀਟਿੰਗ ਦਾ ਸਮਾਂ ਕੀਤਾ ਤੈਅ

ਕੇਂਦਰ ਸਰਕਾਰ ਵਲੋਂ ਭੇਜੀ ਗਈ ਦੂਜੀ ਚਿੱਠੀ ‘ਤੇ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨਾਂ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਮੰਥਨ ਕੀਤਾ। ਕੇਂਦਰ ਵੱਲੋਂ ਭੇਜੀ ਗਈ ਚਿੱਠੀ ਦਾ ਜਵਾਬ ਦਿੰਦਿਆਂ ਕਿਸਾਨਾਂ ਨੇ ਸਰਕਾਰ ਨਾਲ ਮੀਟਿੰਗ ਦਾ ਸਮਾਂ ਤੈਅ ਕਰ ਲਿਆ ਹੈ। ਕਿਸਾਨ 29 ਦਸੰਬਰ 2020 ਨੂੰ ਵਿਗਿਆਨ ਭਵਨ ‘ਚ ਸਵੇਰੇ 11.00 ਵਜੇ ਬੈਠਕ ਕਰਨਗੇ।

ਕਿਸਾਨਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਇਸ ਸਬੰਧੀ ਅਧਿਕਾਰਿਤ ਤੌਰ ‘ਤੇ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ਬੈਠਕ ਲਈ ਕੇਂਦਰ ਨੂੰ ਚਾਰ ਸੂਤਰੀ ਏਜੰਡਾ ਵੀ ਭੇਜਿਆ ਹੈ।

1. ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅਪਣਾਈ ਜਾਣ ਵਾਲੀ ਕ੍ਰਿਆਵਿਧੀ

2. ਸਾਰੇ ਕਿਸਾਨਾਂ ਅਤੇ ਖੇਤੀਬਾੜੀ ਵਸਤੂਆਂ ਲਈ ਰਾਸ਼ਟਰੀ ਕਿਸਾਨ ਕਮਿਸ਼ਨ ਦੁਆਰਾ ਸੁਝਾਏ ਲਾਭਦਾਇਕ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦੀ ਪ੍ਰਕਿਰਿਆ ਅਤੇ ਵਿਵਸਥਾ

3. ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਏਅਰ ਕੁਆਲਿਟੀ ਮੈਨੇਜਮੈਂਟ ਲਈ ਆਰਡੀਨੈਂਸ, 2020 ਵਿਚ ਸੋਧਾਂ ਜੋ ਕਿ ਕਿਸਾਨਾਂ ਨੂੰ ਜ਼ੁਰਮਾਨੇ ਤੇ ਸਜ਼ਾ ਦੀਆਂ ਧਾਰਾਵਾਂ ਤੋਂ ਬਾਹਰ ਕੱਢਣ ਲਈ ਜ਼ਰੂਰੀ ਹਨ

4. ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ‘ਬਿਜਲੀ ਸੋਧ ਬਿੱਲ 2020’ ਦੇ ਖਰੜੇ ਵਿਚ ਲੋੜੀਂਦੀਆਂ ਤਬਦੀਲੀਆਂ

ਕੇਂਦਰ ਵੱਲੋਂ ਕਿਸਾਨਾਂ ਨੂੰ ਚਿੱਠੀ ਭੇਜ ਕਿ ਮੀਟਿੰਗ ਲਈ ਤਰੀਖ ਤੈਅ ਕਰਨ ਲਈ ਕਿਹਾ ਗਿਆ ਸੀ। ਜਿਸਦੇ ਜਵਾਬ ਵਿੱਚ ਕਿਸਾਨਾਂ ਵੱਲੋਂ 29 ਦਸੰਬਰ ਦੀ ਤਰੀਖ ਤੈਅ ਕੀਤੀ ਗਈ ਹੈ।

Related News

ਬਰੈਂਪਟਨ ਸਾਊਥ ਤੋਂ ਐਮ ਪੀ ਸੋਨੀਆਂ ਸਿੱਧੂ ਨੇ ਸਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਿਤ ਕਰਨ ਲਈ ਫੈਡਰਲ ਸਰਕਾਰ ਦੇ ਫੰਡ ਪ੍ਰੋਗਰਾਮ ਦੀ ਕੀਤੀ ਘੋਸ਼ਣਾ

Rajneet Kaur

ਅਮਰੀਕਾ ‘ਚ 1.9 ਟ੍ਰਿਲੀਅਨ ਡਾਲਰ ਦਾ ਕੋਰੋਨਾ ਰਾਹਤ ਬਿੱਲ ਲਾਗੂ ਕਰਨ ਦੀ ਤਿਆਰੀ, ਰਾਸ਼ਟਰਪਤੀ Joe Biden ਰੱਖ ਰਹੇ ਨੇ ਪੂਰੀ ਨਜ਼ਰ

Vivek Sharma

ਕੈਨੇਡਾ,ਅਮਰੀਕਾ,ਬ੍ਰਿਟੇਨ ‘ਚ ਕੋਰੋਨਾ ਵੈਕਸੀਨ ਵੰਡ ਦਾ ਦੌਰ ਜਾਰੀ, ਵੱਡੀ ਉਮਰ ਵਾਲੇ ਨਾਗਰਿਕਾਂ ਨੂੰ ਤਰਜੀਹ

Vivek Sharma

Leave a Comment