channel punjabi
International News

ਕੈਨੇਡਾ, ਅਮਰੀਕਾ, ਯੂਰਪ ਤੇ ਆਸਟ੍ਰੇਲੀਆ ਲਈ ਚੰਡੀਗੜ੍ਹ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਸਿੱਧੀਆਂ ਉਡਾਣਾਂ: ਪੁਰੀ

ਚੰਡੀਗੜ੍ਹ : ਖੇਤੀ ਕਾਨੂੰਨਾਂ ਬਾਰੇ ਸਰਕਾਰ ਦਾ ਪੱਖ ਸਾਂਝਾ ਕਰਨ ਪੁੱਜੇ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਚੰਡੀਗੜ੍ਹ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਫਲਾਈਟਾਂ ਦੀ ਕੁਨੈਕਟੀਵਿਟੀ ਵਧਾਉਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਉਨ੍ਹਾਂ ਦਾ ਦਾਅਵਾ ਹੈ ਕਿ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਛੇਤੀ ਹੀ ਕੈਨੇਡਾ, ਅਮਰੀਕਾ, ਆਸਟਰੇਲੀਆ ਤੇ ਯੂਰਪ ਲਈ ਸਿੱਧੀਆਂ ਫਲਾਈਟਾਂ ਸ਼ੁਰੂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹਵਾਬਾਜ਼ੀ ਕੰਪਨੀਆਂ ਨਾਲ ਗੱਲ ਕਰਕੇ, ਉਨ੍ਹਾਂ ਨੂੰ ਫਲਾਈਟਾਂ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਦੇ ਲਈ ਛੇਤੀ ਹੀ ਇਕ ਬੈਠਕ ਸੱਦੀ ਜਾਵੇਗੀ, ਜਿਸ ‘ਚ ਏਅਰਪੋਰਟ ਮੈਨੇਜਮੈਂਟ, ਪ੍ਰਸ਼ਾਸਨ ਤੇ ਪਾਰਟੀ ਆਗੂਆਂ ਨੂੰ ਸ਼ਾਮਲ ਕੀਤਾ ਜਾਵੇਗਾ।

ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਨਵੇਂ ਤਿਆਰ ਕੀਤੇ ਦੋ ਪੈਸਿੰਜਰ ਬੋਰਡਿੰਗ ਬ੍ਰਿਜਿਜ਼ ਦਾ ਉਦਘਾਟਨ ਵੀ ਕੀਤਾ । ਉਨ੍ਹਾਂ ਕਿਹਾ ਕਿ ਇਹਨਾਂ ਜ਼ਰੀਏ ਯਾਤਰੀਆਂ ਨੂੰ ਵਧੀਆ ਸਹੂਲਤ ਮਿਲ ਸਕੇਗੀ ।

ਫਲਾਈਟਾਂ ਵਧਾਉਣ ਨਾਲ ਪੂਰੀ ਬੈਲਟ ਨੂੰ ਹੋਵੇਗਾ ਫਾਇਦਾ

ਚੰਡੀਗੜ੍ਹ ਭਾਜਪਾ ਪ੍ਰਧਾਨ ਅਰੂਣ ਸੂਦ ਨੇ ਦੱਸਿਆ ਕਿ ਪਿਛਲੇ ਮਹੀਨੇ ਪਾਰਟੀ ਵੱਲੋਂ ਇੱਕ ਵੈਬੀਨਾਰ ਕਰਵਾਇਆ ਗਿਆ ਸੀ, ਜਿਸ ‘ਚ ਮੁੱਖ ਬੁਲਾਰੇ ਹਰਦੀਪ ਸਿੰਘ ਪੁਰੀ ਸਨ। ਇਸ ਦੌਰਾਨ ਉਨ੍ਹਾਂ ਨੇ ਨਾਗਰਿਕ ਹਵਾਬਾਜ਼ੀ ਮੰਤਰੀ ਨਾਲ ਹੋਰ ਇੰਟਰਨੈਸ਼ਨਲ ਫਲਾਈਟਾਂ ਸ਼ੁਰੂ ਕਰਨ ਲਈ ਗੱਲ ਕੀਤੀ ਸੀ। ਉਦੋਂ ਉਨ੍ਹਾਂ ਨੇ ਭਰੋਸਾ ਦਵਾਇਆ ਸੀ ਕਿ ਛੇਤੀ ਹੀ ਇਸ ਦਿਸ਼ਾ ‘ਚ ਬਿਹਤਰ ਪਲਾਨਿੰਗ ਤਿਆਰ ਕਰਨਗੇ। ਅਰੁਣ ਸੂਦ ਨੇ ਦੱਸਿਆ ਕਿ ਇੰਟਰਨੈਸ਼ਨਲ ਫਲਾਈਟਾਂ ਸ਼ੁਰੂ ਹੋਣ ਨਾਲ ਪੂਰੀ ਬੈਲਟ ਨੂੰ ਫਾਇਦਾ ਹੋਵੇਗਾ ਅਤੇ ਚੰਡੀਗੜ੍ਹ ਹਵਾਈ ਅੱਡੇ ਨੂੰ ਨਵੀਂ ਪਛਾਣ ਮਿਲੇਗੀ ।

Related News

ਕੈਨੇਡਾ ਦੀ ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ ਵੱਲੋਂ ਨਵੀਂ ਸੇਧ ਜਾਰੀ

Rajneet Kaur

BIG BREAKING : ਕਿਸਾਨਾਂ ਦੇ ‘ਭਾਰਤ ਬੰਦ’ ਨੂੰ ਮਿਲੇ ਜ਼ਬਰਦਸਤ ਸਮਰਥਨ ਨੇ ਹਿਲਾ ਦਿੱਤੀ ਦਿੱਲੀ, ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ

Vivek Sharma

ਕੀ ਕੌਮਾਂਤਰੀ ਉਡਾਣਾਂ ‘ਤੇ ਪਾਬੰਦੀ ਲਗਾਵੇਗੀ ਕੈਨੇਡਾ ਸਰਕਾਰ ?

Vivek Sharma

Leave a Comment