channel punjabi
Canada International News North America

ਕੈਨੇਡਾ-ਅਮਰੀਕਾ ਸਰਹੱਦ ਰਾਹੀਂ ਗੈਰ-ਜ਼ਰੂਰੀ ਯਾਤਰਾ ‘ਤੇ ਲਾਈ ਪਾਬੰਦੀ:ਬਿੱਲ ਬਲੇਅਰ

ਸੰਯੁਕਤ ਰਾਜ ਅਮਰੀਕਾ ਤੇ ਕੈਨੇਡਾ ਵਿਚਕਾਰ ਸਫ਼ਰ ਕਰਨ ਦੀ ਉਡੀਕ ‘ਚ ਬੈਠੇ ਲੋਕਾਂ ਦਾ ਇੰਤਜ਼ਾਰ ਹੋਰ ਲੰਮਾ ਹੋ ਗਿਆ ਹੈ। ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਕੈਨੇਡਾ-ਅਮਰੀਕਾ ਸਰਹੱਦ ਰਾਹੀਂ ਗੈਰ-ਜ਼ਰੂਰੀ ਯਾਤਰਾ ‘ਤੇ ਲਾਈ ਪਾਬੰਦੀ ਹੋਰ ਅੱਗੇ ਵਧਾ ਕੇ 21 ਮਾਰਚ ਤੱਕ ਕਰ ਦਿੱਤੀ ਹੈ। ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਬਿੱਲ ਬਲੇਅਰ ਨੇ ਸ਼ੁੱਕਰਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਮਹਾਮਾਰੀ ਦੇ ਫੈਲਣ ਨੂੰ ਸੀਮਤ ਕਰਨ ਲਈ ਕੈਨੇਡਾ-ਅਮਰੀਕਾ ਜ਼ਮੀਨੀ ਸਰਹੱਦ ਰਾਹੀਂ ਗੈਰ-ਜ਼ਰੂਰੀ ਯਾਤਰਾ ਨੂੰ ਬੰਦ ਕਰਨ ‘ਤੇ ਮੌਜੂਦਾ ਸਮਝੌਤਾ ਪਿਛਲੇ ਸਾਲ ਮਾਰਚ ਵਿਚ ਲਾਗੂ ਕੀਤਾ ਗਿਆ ਸੀ। ਜਿਸ ਨੂੰ ਹੁਣ ਤੱਕ ਹਰ ਮਹੀਨੇ ਤੋਂ ਰੀਨਿਊ ਕੀਤਾ ਜਾ ਚੁੱਕਾ ਹੈ।

ਸਰਹੱਦੀ ਪਾਬੰਦੀਆਂ ‘ਤੇ ਮੌਜੂਦਾ ਸਮਝੌਤਾ 21 ਫਰਵਰੀ ਨੂੰ ਖ਼ਤਮ ਹੋਣ ਵਾਲਾ ਸੀ, ਜੋ ਹੁਣ 21 ਮਾਰਚ ਤੱਕ ਲਈ ਹੋ ਗਿਆ ਹੈ। ਹਾਲਾਂਕਿ, ਵਪਾਰਕ ਗਤੀਵਧੀਆਂ ਨੂੰ ਇਸ ਪਾਬੰਦੀ ਤੋਂ ਛੋਟ ਹੈ। ਪਾਬੰਦੀਆਂ ਤਹਿਤ ਸੈਲਾਨੀਆਂ ਅਤੇ ਸਰਹੱਦ ਪਾਰ ਦੀਆਂ ਯਾਤਰਾਵਾਂ ‘ਤੇ ਪਾਬੰਦੀ ਹੈ। ਇਸ ਤੋਂ ਇਲਾਵਾ ਕੁਝ ਵਿਸ਼ੇਸ਼ ਪਰਿਵਾਰਕ ਮੈਂਬਰਾਂ ਅਤੇ ਅਜ਼ੀਜ਼ਾਂ ਨੂੰ ਛੋਟ ਦਿੱਤੀ ਗਈ ਹੈ ਜੋ ਅਮਰੀਕਾ ਅਤੇ ਹੋਰ ਦੇਸ਼ਾਂ ਤੋਂ ਕੈਨੇਡਾ ਹਮਦਰਦੀ ਦੇ ਅਧਾਰ ‘ਤੇ ਆ ਸਕਦੇ ਹਨ। ਹਾਲਾਂਕਿ, ਪਹੁੰਚਣ ‘ਤੇ ਲਾਜ਼ਮੀ ਤੌਰ ‘ਤੇ ਇਕਾਂਤਵਾਸ ਨਿਯਮਾਂ ਦੀ ਪਾਲਣਾ ਜ਼ਰੂਰੀ ਹੈ, ਅਜਿਹਾ ਨਾ ਕਰਨ ‘ਤੇ ਜੁਰਮਾਨਾ ਲੱਗ ਸਕਦਾ ਹੈ।

Related News

ਕੈਨੇਡਾ ਵਿਚ ਕੋਰੋਨਾ ਲਾਗ ਦੀ ਬੀਮਾਰੀ ਦੀ ਦੂਸਰੀ ਲਹਿਰ ਜਾਰੀ

Rajneet Kaur

ਇੱਕ ਸਾਬਕਾ ਅੱਤਵਾਦੀ ਨੇ ਕੈਨੇਡਾ ਦੇ ਕਾਨੂੰਨ ਨੂੰ ਦਿੱਤੀ ਚੁਣੌਤੀ !

Vivek Sharma

ਬੀ.ਸੀ. ‘ਚ ਇਕ ਨਵੀਂ ਟਰੱਕ ਪਾਰਕਿੰਗ ਦੀ ਸਹੂਲਤ ‘ਤੇ ਇਸ ਮਹੀਨੇ ਕੰਮ ਹੋਵੇਗਾ ਸ਼ੁਰੂ

Rajneet Kaur

Leave a Comment