channel punjabi
Canada International News North America

ਕੈਨੇਡਾ ‘ਚ ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਜਾਰੀ : 20 ਤੋਂ 40 ਸਾਲ ਉਮਰ ਵਰਗ ਦੇ ਲੋਕਾਂ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ ਕੋਰੋਨਾ!

ਟੋਰਾਂਟੋ : ਕੈਨੇਡਾ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਲਗਾਤਾਰ ਬਣਿਆ ਹੋਇਆ ਹੈ, ਕੋਰੋਨਾ ਸੰਕਰਮਣ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਨੇ । ਕਿਊਬਿਕ ਤੇ ਓਂਟਾਰੀਓ ਸੂਬਿਆਂ ਵਿੱਚ ਕੋਰੋਨਾ ਦਾ ਜ਼ੋਰ ਬਰਕਰਾਰ ਹੈ। ਓਂਟਾਰੀਓ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਦੁਬਾਰਾ ਵਧਣੇ ਸ਼ੁਰੂ ਹੋ ਗਏ ਹਨ। ਬੀਤੇ 24 ਘੰਟਿਆਂ ਵਿਚ ਸੂਬੇ ਵਿਚ 1,015 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਹੋਏ ਹਨ। ਇਨ੍ਹਾਂ ਵਿਚੋਂ 325 ਮਾਮਲੇ ਟੋਰਾਂਟੋ, 282 ਪੀਲ, 94 ਓਟਾਵਾ ਅਤੇ 88 ਯਾਰਕ ਰੀਜਨ ਦੇ ਹਨ। ਓਂਟਾਰੀਓ ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਸ ਦੌਰਾਨ 9 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਹੁਣ ਤੱਕ ਓਂਟਾਰੀਓ ਵਿਚ ਕੁੱਲ ਮਿਲਾ ਕੇ 75,730 ਕੋਰੋਨਾ ਦੇ ਮਾਮਲੇ ਦਰਜ ਹੋ ਚੁੱਕੇ ਹਨ। ਇਸ ਦੇ ਨਾਲ ਹੀ ਸੂਬੇ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3,136 ‘ਤੇ ਪਹੁੰਚ ਗਈ ਹੈ। ਹਾਲਾਂਕਿ ਹੁਣ ਤੱਕ 64,717 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਇਸ ਸਮੇਂ ਸੂਬੇ ਵਿਚ ਕੋਰੋਨਾ ਦੇ 7,877 ਸਰਗਰਮ ਮਾਮਲੇ ਹਨ।

ਸ਼ਨੀਵਾਰ ਨੂੰ ਸੂਬੇ ਵਿਚ ਦਰਜ ਹੋਏ ਨਵੇਂ ਮਾਮਲਿਆਂ ਵਿਚ 359 ਮਾਮਲੇ 20 ਅਤੇ 39 ਸਾਲ ਦੇ ਉਮਰ ਵਰਗ ਦੇ ਲੋਕਾਂ ਨਾਲ ਜੁੜੇ ਹਨ। 303 ਮਾਮਲੇ 40 ਤੋਂ 59 ਸਾਲ ਦੀ ਉਮਰ ਦੇ ਲੋਕਾਂ ਨਾਲ ਸਬੰਧਤ ਹਨ, ਜਦੋਂਕਿ 168 ਮਾਮਲੇ 19 ਸਾਲ ਤੇ ਇਸ ਤੋਂ ਘੱਟ ਉਮਰ ਦੇ ਬੱਚਿਆਂ ਦੇ ਹਨ। ਗੌਰਤਲਬ ਹੈ ਕਿ ਸੂਬੇ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਆਉਣ ਨਾਲ 3 ਖੇਤਰਾਂ ਵਿਚ ਦੁਬਾਰਾ ਪਾਬੰਦੀ ਲਾਗੂ ਕੀਤੀ ਗਈ ਹੈ। ਕੈਨੇਡਾ ਦੇ ਕਿਊਬਿਕ ਸੂਬੇ ਵਿਚ ਵੀ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,064 ਨਵੇਂ ਮਾਮਲੇ ਦਰਜ ਹੋਏ ਹਨ ਅਤੇ ਇਸ ਦੌਰਾਨ 15 ਲੋਕਾਂ ਨੇ ਕੋਰੋਨਾ ਕਾਰਨ ਜਾਨ ਗੁਆਈ ਹੈ। ਕਿਊਬਿਕ ਤੇ ਓਂਟਾਰੀਓ ਕੈਨੇਡਾ ਦੇ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਸੂਬੇ ਹਨ।

Related News

ਵਿਦੇਸ਼ੀ ਨਾਗਰਿਕਾਂ ਦੀ ਕੈਨੇਡਾ ‘ਚ ਆਉਣ ‘ਤੇ ਲਗਾਈ ਗਈ ਪਾਬੰਦੀ ਦੀ ਮਿਆਦ 31 ਅਕਤੂਬਰ ਤੱਕ ਵਧੀ

Rajneet Kaur

ਪਾਕਿਸਤਾਨ ਨੂੰ ਜੰਮੂ-ਕਸ਼ਮੀਰ ਵਿੱਚ ਬਣ ਰਹੇ ਪਣਬਿਜਲੀ ਪ੍ਰਾਜੈਕਟਾਂ ਦੇ ਡਿਜ਼ਾਈਨ ’ਤੇ ਇਤਰਾਜ਼

Vivek Sharma

ਟਰੰਪ ਨੇ ਚੋਣ ਪ੍ਰਚਾਰ ਮੁਹਿੰਮ ‘ਚ ਲਿਆਂਦੀ ਤੇਜ਼ੀ, ਆਪਣੇ ਕੈਂਪੇਨ ਮੈਨੇਜਰ ਨੂੰ ਬਦਲਿਆ

Vivek Sharma

Leave a Comment