channel punjabi
Canada International News North America

ਕੈਨੇਡਾ ‘ਚ ਵੀ ਕਿਸਾਨਾਂ ਦੇ ਹੱਕ ‘ਚ ਕੱਢੀਆਂ ਗਈਆਂ ਰੈਲੀਆਂ

ਜਿੱਥੇ ਪੰਜਾਬ ਸਮੇਤ ਪੂਰੇ ਭਾਰਤ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਖੇਤੀ ਆਰਡੀਨੈਂਸ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਦੂਜੇ ਪਾਸੇ ਵੱਖ-ਵੱਖ ਦੇਸ਼ਾਂ ਦੇ ਵਿੱਚ ਵਸਦੇ ਪੰਜਾਬੀਆਂ ਵਲੋਂ ਵਿਦੇਸ਼ਾਂ ਦੀ ਧਰਤੀ ਤੋ ਸਮਰਥਨ ਮਿਲਣਾ ਸ਼ੁਰੂ ਹੋ ਚੁੱਕਿਆ ਹੈ ਜਦੋਂ ਕਿ ਅੰਤਰਰਾਸ਼ਟਰੀ ਮੀਡੀਏ ਵਿੱਚ ਵੀ ਇਸ ਸੰਘਰਸ਼ ਦੀ ਖ਼ੂਬ ਚਰਚਾ ਚੱਲ ਰਹੀ ਹੈ। ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਮੋਰਚੇ ‘ਤੇ ਬੈਠੇ ਕਿਸਾਨਾਂ ਦੇ ਹੱਕ ਵਿਚ ਕੈਨੇਡਾ ਵਿਖੇ ਰੈਲੀਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਕੈਲਗਰੀ, ਐਡਮਿੰਟਨ ਅਤੇ ਸਰੀ ਸ਼ਹਿਰਾਂ ਸਣੇ ਵੱਖ-ਵੱਖ ਥਾਵਾਂ ਤੇ ਪੰਜਾਬੀਆਂ ਨੇ ਐਤਵਾਰ ਨੂੰ ਰੈਲੀਆਂ ਕੱਢੀਆਂ।

ਸਾਰਿਆਂ ਨੇ ਦਿੱਲੀ ‘ਚ ਬੈਠੇ ਕਿਸਾਨਾਂ ਨੂੰ ਭੇਜੇ ਸੁਨੇਹੇ ਵਿਚ ਕਿਹਾ ਕਿ ਆਪਣਾ ਏਕਾ ਹਰ ਹਾਲ ਵਿਚ ਬਹਾਲ ਰੱਖਿਆ ਜਾਵੇ ਤਾਂ ਹੀ ਇਹ ਸੰਘਰਸ਼ ਜਿੱਤਿਆ ਜਾ ਸਕਦਾ ਹੈ।

ਇਸ ਦੌਰਾਨ ਕੋਰੋਨਾ ਵਾਇਰਸ ਕਾਰਨ ਲੱਗੀਆਂ ਪਾਬੰਦੀਆਂ ਦਾ ਵੀ ਖਾਸ ਧਿਆਨ ਰੱਖਿਆ ਗਿਆ। ਦਸ ਦਈਏ ਲੋਕਤੰਤਰ ਵਿੱਚ ਹਰ ਇੱਕ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ, ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੀ ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ।ਭਾਰਤ ਸਰਕਾਰ ਨੂੰ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣ ਦੀ ਅਪੀਲ ਕਰਦਿਆਂ ਭਾਈਚਾਰੇ ਨੇ ਕਿਹਾ ਕਿ ਬੇਸ਼ੱਕ ਉਹ ਕੈਨੇਡਾ ਦੀ ਧਰਤੀ ‘ਤੇ ਵਸਦੇ ਹਨ ਪਰ ਆਪਣੀ ਧਰਤੀ ਦਾ ਮੋਹ ਕਦੇ ਨਹੀਂ ਛੱਡ ਸਕਦੇ।

Related News

ਹੁਣ ਅਲਬਰਟਾ ਸੂਬੇ ਵਿੱਚ ਵੀ ਮਿਲਿਆ ਬ੍ਰਿਟੇਨ ਵਾਲੇ ਵਾਇਰਸ ਦਾ ਪੀੜਤ, ਲੋਕਾਂ ‘ਚ ਸਹਿਮ

Vivek Sharma

ਕੋਕਿਟਲਾਮ ਮਾਉਂਟੀਜ਼ ਇੱਕ ਵਿਅਕਤੀ ਦੀ ਭਾਲ ਕਰ ਰਹੇ ਹਨ ਜੋ ਕਲੋਨੀ ਫਾਰਮ ਫੋਰੈਂਸਿਕ ਮਨੋਰੋਗ ਹਸਪਤਾਲ ਵਿੱਚ ਵਾਪਸ ਨਹੀਂ ਆਇਆ

Rajneet Kaur

ਕਸ਼ ਪਟੇਲ ਬਣੇ ਅਮਰੀਕੀ ਰੱਖਿਆ ਮੰਤਰੀ ਦੇ ਚੀਫ ਆਫ਼ ਸਟਾਫ

Vivek Sharma

Leave a Comment