channel punjabi
Canada International News North America

ਕੈਨੇਡਾ ਦੇ MPP ਰਮਨਦੀਪ ਬਰਾੜ ਦੇ ਕਿਸਾਨ ਅੰਦੋਲਨ ‘ਚ ਪਹੁੰਚਣ ‘ਤੇ ਖੜਾ ਹੋਇਆ ਬਖੇੜਾ, ‘ਭਾਰਤੀ ਵੀਜ਼ਾ ਕਾਨੂੰਨਾਂ ਦੀ ਉਲੰਘਣਾ’ ਦੇ ਇਲਜ਼ਾਮ

ਨਵੀਂ ਦਿੱਲੀ/ਚੰਡੀਗੜ੍ਹ : ਕਿਸਾਨੀ ਅੰਦੋਲਨ ਨੂੰ ਦੇਸ਼ ਤੋਂ ਹੀ ਨਹੀਂ ਵਿਦੇਸ਼ ਤੋਂ ਵੀ ਭਾਰੀ ਸਮਰਥਨ ਮਿਲ ਰਿਹਾ ਹੈ। ਪ੍ਰਵਾਸੀ ਭਾਰਤੀਆਂ ਵਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਧਰ ਭਾਰਤ ਸਰਕਾਰ ਦੀ ਸਖ਼ਤ ਚੇਤਾਵਨੀ ਦੇ ਬਾਵਜੂਦ ਭਾਰਤੀ ਮੂਲ ਦੇ ਕੈਨੇਡੀਅਨ ਸਿਆਸਤਦਾਨ ਰਮਨਦੀਪ ਸਿੰਘ ਬਰਾੜ ਨੇ ਦਿੱਲੀ ਦੀ ਸਰਹੱਦ ’ਤੇ ਬੈਠੇ ਅੰਦੋਲਨਕਾਰੀ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਵਿਵਾਦ ਖੜ੍ਹਾ ਹੋ ਗਿਆ ਹੈ। ਮਾਹਿਰਾਂ ਅਨੁਸਾਰ ਕੈਨੇਡੀਅਨ ਸੂਬੇ ਓਂਟਾਰੀਓ ਦੇ ਬ੍ਰੈਂਪਟਨ ਦੱਖਣੀ ਹਲਕੇ ਤੋਂ ਕਨਜ਼ਰਵੇਟਿਵ ਐਮਪੀਪੀ ਰਮਨਦੀਪ ਸਿੰਘ ਬਰਾੜ ਨੇ ਭਾਰਤੀ ਵੀਜ਼ਾ ਕਾਨੂੰਨਾਂ ਦੀ ਉਲੰਘਣਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਹੈ। ਦੱਸ ਦੇਈਏ ਕਿ ਓਸੀਆਈ ਕਾਰਡ ਧਾਰਕ ਕੋਈ ਵੀ ਵਿਅਕਤੀ ਭਾਰਤ ਵਿੱਚ ਕਦੇ ਵੀ ਕਿਸੇ ਸਿਆਸੀ ਗਤੀਵਿਧੀ ’ਚ ਸ਼ਾਮਲ ਨਹੀਂ ਹੋ ਸਕਦਾ।

ਬਰਾੜ ਨੇ 2 ਜਨਵਰੀ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਮੁਲਾਕਾਤ ਕਰਕੇ ਆਪਣੀਆਂ ਕੁਝ ਤਸਵੀਰਾਂ ਵੀ ਟਵੀਟ ਕੀਤੀਆਂ ਹਨ। ਇੱਕ ਟੀਵੀ ਚੈਨਲ ਵੱਲੋਂ ਪ੍ਰਸਾਰਿਤ ਖ਼ਬਰ ਅਨੁਸਾਰ ਕਿਸਾਨ ਅੰਦੋਲਨ ਵਿੱਚ ਪੁੱਜੇ ਰਮਨਦੀਪ ਸਿੰਘ ਬਰਾੜ ਨੇ ਕਿਹਾ ਹੈ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਮਿਲਣ ਵਿੱਚ ਕੁਝ ਵੀ ਗ਼ਲਤ ਨਹੀਂ। ਇਸ ਲਈ ਕਿਸੇ ਸਰਕਾਰੀ ਪ੍ਰਵਾਨਗੀ ਦੀ ਕੋਈ ਲੋੜ ਨਹੀਂ ਸੀ ਕਿਉਂਕਿ ਉਸ ਸਥਾਨ ਉੱਤੇ ਤਾਂ ਬਹੁਤ ਸਾਰੇ ਹੋਰ ਦੇਸ਼ਾਂ ਦੇ ਪੱਤਰਕਾਰ ਵੀ ਕਵਰੇਜ ਲਈ ਪੁੱਜੇ ਹੋਏ ਹਨ।

ਕੈਨੇਡੀਅਨ ਐਮਪੀਪੀ ਨੇ ਅੱਗੇ ਕਿਹਾ ਕਿ ਪਹਿਲਾਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਭਾਰਤ ’ਚ ਅੰਦੋਲਨਕਾਰੀ ਕਿਸਾਨਾਂ ਪ੍ਰਤੀ ਆਪਣੀ ਚਿੰਤਾ ਦਾ ਪ੍ਰਗਟਾਵਾ ਕਰ ਚੁੱਕੇ ਹਨ। ਇਹ ਵੀ ਦੱਸ ਦੇਈਏ ਕਿ ਟਰੂਡੋ ਨੇ ਆਖਿਆ ਸੀ ਕਿ ਕੈਨੇਡਾ ਸਦਾ ਸ਼ਾਂਤੀਪੂਰਨ ਅੰਦੋਲਨਕਾਰੀਆਂ ਦੇ ਅਧਿਕਾਰਾਂ ਦੀ ਰਾਖੀ ਕਰਦਾ ਰਹੇਗਾ। ਉਨ੍ਹਾਂ ਤੋਂ ਇਲਾਵਾ ਕੈਨੇਡਾ ਦੇ ਕੁਝ ਕੈਬਨਿਟ ਮੰਤਰੀ ਤੇ ਸੰਸਦ ਮੈਂਬਰ ਵੀ ਕਿਸਾਨ ਅੰਦੋਲਨ ਬਾਰੇ ਆਪਣੀਆਂ ਟਿੱਪਣੀਆਂ ਕਰ ਚੁੱਕੇ ਹਨ।

ਇੱਧਰ ਭਾਰਤ ਸਰਕਾਰ ਵੀ ਕੈਨੇਡੀਅਨ ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਦੀਆਂ ਟਿੱਪਣੀਆਂ ਉੱਤੇ ਇਤਰਾਜ਼ ਜ਼ਾਹਰ ਕਰ ਚੁੱਕੀ ਹੈ। ਇਸ ਨੂੰ ਭਾਰਤ ਨੇ ਆਪਣੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਕਰਾਰ ਦਿੱਤਾ ਸੀ ।

Related News

ਭਾਰਤ ਦੀ ਵੈਕਸੀਨ ਦੀ ਦੁਨੀਆ ਭਰ ‘ਚ ਧੂਮ : ਅਮਰੀਕੀ ਮਾਹਿਰ ਨੇ ਮੰਨਿਆ ਭਾਰਤ ਨੇ ਸਾਰੀ ਦੁਨੀਆ ਨੂੰ ਕੋਰੋਨਾ ਸੰਕਟ ‘ਚੋਂ ਕੱਢਿਆ

Vivek Sharma

ਅਮਰੀਕੀ ਕਾਂਗਰਸ ਮੈਂਬਰ ਨੇ ਕੈਨੇਡਾ-ਅਮਰੀਕਾ ਸਰਹੱਦ ਖੋਲ੍ਹਣ ਦੀ ਕੀਤੀ ਮੰਗ, ਕੈਨੇਡਾ ਨਹੀਂ ਤਿਆਰ !

Vivek Sharma

ਯੌਰਕ ਖੇਤਰੀ ਪੁਲਿਸ ਨੇ ਬਹੁ-ਪੁਲਿਸ ਏਜੰਸੀ ਦੇ ‘ਪ੍ਰੋਜੈਕਟ ਚੀਤਾ’ ਅਧੀਨ ਇੰਟਰਨੈਸ਼ਨਲ ਡਰੱਗ ਸਮਗਲਿੰਗ ਨੈੱਟਵਰਕ ਦਾ ਕੀਤਾ ਪਰਦਾਫਾਸ਼, 25 ਤੋਂ ਵੱਧ ਚਾਰਜ

Rajneet Kaur

Leave a Comment