channel punjabi
Canada International News North America

ਕੈਨੇਡਾ ਵਿੱਚ ਕੋਰੋਨਾ ਵੈਕਸੀਨੇਸ਼ਨ ਪ੍ਰਕਿਰਿਆ ਹੋਈ ਹੋਰ ਤੇਜ਼,ਕੋਰੋਨਾ ਵੈਕਸੀਨ ਦੇਸ਼ ‘ਚ ਮੌਜੂਦ ਹਰ ਵਿਅਕਤੀ ਲਈ,ਕੋਈ ਫ਼ਰਕ ਨਹੀਂ ਪੈਂਦਾ ਕਿ ਟੀਕਾ ਲਗਵਾਉਣ ਵਾਲਾ ਕੈਨੇਡੀਅਨ ਨਾਗਰਿਕ ਹੈ ਜਾਂ ਨਹੀਂ:ਹੈਲਥ ਏਜੰਸੀ

ਕੈਨੇਡਾ ਵਿੱਚ ਕੋਰੋਨਾ ਵੈਕਸੀਨੇਸਨ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ । ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਸੰਘੀ ਸਰਕਾਰ ਉਨ੍ਹਾਂ ਦੇ ਟੀਕਾਕਰਨ ਦੇ ਯਤਨਾਂ ਵਿੱਚ ਸਹਾਇਤਾ ਕਰਨ ਲਈ ਤਿਆਰ ਹਨ ਕਿਉਂਕਿ ਲੱਖਾਂ ਟੀਕੇ ਦੇਸ਼ ਭਰ ਵਿੱਚ ਫ੍ਰੀਜ਼ਰਾਂ ਵਿੱਚ ਪ੍ਰਬੰਧਨ ਦੀ ਉਡੀਕ ਕਰ ਰਹੇ ਹਨ।

ਉਥੇ ਹੀ ਗ਼ੈਰਕਾਨੂੰਨੀ ਤੌਰ ‘ਤੇ ਰਹਿ ਰਹੇ ਲੱਖਾਂ ਪ੍ਰਵਾਸੀਆਂ ਬਾਰੇ ਹੈਲਥ ਏਜੰਸੀ ਨੇ ਕਿਹਾ ਕਿ ਕੋਰੋਨਾ ਵੈਕਸੀਨ ਦੇਸ਼ ‘ਚ ਮੌਜੂਦ ਹਰ ਵਿਅਕਤੀ ਲਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਟੀਕਾ ਲਗਵਾਉਣ ਵਾਲਾ ਕੈਨੇਡੀਅਨ ਨਾਗਰਿਕ ਹੈ ਜਾਂ ਨਹੀਂ।

ਹੈਲਥ ਏਜੰਸੀ ਨੇ ਕਿਹਾ ਕਿ ਉਮਰ ਮੁਤਾਬਕ ਹਰ ਪ੍ਰਵਾਸੀ ਨੂੰ ਵੈਕਸੀਨ ਲਗਾਈ ਜਾਵੇਗੀ ਪਰ ਮਾਇਗ੍ਰੇਟ ਵਰਕਰਜ਼ ਅਲਾਇੰਸ ਵਰਗੀਆਂ ਜਥੇਬੰਦੀਆਂ ਨੂੰ ਇਸ ਗੱਲ ‘ਤੇ ਯਕੀਨ ਨਹੀਂ ਹੋ ਰਿਹਾ। ਉਨ੍ਹਾਂ ਨੇ ਕਿਹਾ ਕਿ ਬਗ਼ੈਰ ਦਸਤਾਵੇਜ਼ਾਂ ਤੋਂ ਕੈਨੇਡਾ ਵਿਚ ਰਹਿ ਰਹੇ ਜ਼ਿਆਦਾਤਰ ਵਾਸੀ ਹੈਲਥ ਕੇਅਰ ਸਿਸਟਮ ‘ਤੇ ਨਿਰਭਰ ਨਹੀਂ ਕਿਉਂਕਿ ਇਸ ਨਾਲ ਇਪਲੋਇਰ ਨੂੰ ਇਮੀਗ੍ਰੇਸ਼ਨ ਸਟੇਟਸ ਬਾਰੇ ਪਤਾ ਲੱਗ ਜਾਵੇਗਾ ਅਤੇ ਉਨ੍ਹਾਂ ਦੀ ਨੌਕਰੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਦੀ ਬੁਕਿੰਗ ਦੌਰਾਨ ਹੈਲਥਕਾਰਡ ਜਾਂ ਪਛਾਣ ਦਾ ਕੋਈ ਹੋਰ ਸਬੂਤ ਨਹੀਂ ਮੰਗਿਆ ਜਾਣਾ ਚਾਹੀਦਾ। ਪ੍ਰਵਾਸੀਆਂ ਨੂੰ ਇਹ ਵੀ ਡਰ ਹੈ ਕਿ ਉਨ੍ਹਾਂ ਦੀ ਨਿੱਜੀ ਜਾਣਕਾਰੀ ਕੈਨੇਡਾ ਬਾਰਡਰ ਸਰਵਿਸਿਜ਼ ਵਾਲਿਆਂ ਨਾਲ ਸਾਂਝੀ ਕੀਤੀ ਜਾ ਸਕਦੀ ਹੈ। ਮਿਸੀਸਾਗਾ ਦੀ ਮੇਅਰ ਬੋਨੀ ਕਰੌਬੀ ਨੇ ਕਿਹਾ ਕਿ ਸ਼ਹਿਰ ਵਿਚ ਵੈਕਸੀਨੇਸ਼ਨ ਕਰਵਾਉਣ ਦਾ ਇੱਛਕ ਹਰ ਸ਼ਖਸ ਆਪਣੀ ਵਾਰੀ ਮੁਤਾਬਕ ਟੀਕਾ ਲਗਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗ਼ੈਰਕਾਨੂੰਨੀ ਪ੍ਰਵਾਸੀ ਬੇਖੌਫ਼ ਹੋ ਕੇ ਆਪਣੀ ਬੁਕਿੰਗ ਕਰ ਸਕਦੇ ਹਨ ਅਤੇ ਇਮੀਗ੍ਰੇਸ਼ਨ ਬਾਰੇ ਕੋਈ ਸਵਾਲ ਨਹੀਂ ਕੀਤਾ ਜਾਵੇਗਾ।

Related News

ਕੈਨੇਡਾ ‘ਚ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ, ਅੱਗੇ ਕੀਮਤਾਂ ‘ਚ ਹੋਰ ਵੀ ਵਾਧਾ ਹੋਣ ਦੀ ਸੰਭਾਵਨਾ

Vivek Sharma

ਬੀ.ਸੀ ‘ਚ ਕਿਸਾਨਾਂ ਦੇ ਸਮਰਥਨ ‘ਚ ਕੱਢੀ ਗਈ ਕਾਰ ਰੈਲੀ

Rajneet Kaur

ਓਂਟਾਰੀਓ ‘ਚ ਕੋਵਿਡ 19 ਦੇ 800 ਤੋਂ ਵਧ ਨਵੇਂ ਮਾਮਲੇ ਆਏ ਸਾਹਮਣੇ

Rajneet Kaur

Leave a Comment